ਮੁਹਾਲੀ ਨਗਰ ਨਿਗਮ ਨੇ ਸ਼ਹਿਰ ਵਿੱਚ 20 ਥਾਵਾਂ ਤੋਂ ਹਟਾਏ ਨਾਜਾਇਜ਼ ਕਬਜ਼ੇ

ਦੁਕਾਨਦਾਰਾਂ ਨੇ ਕੀਤੀ ਨਿਗਮ ਟੀਮ ਨਾਲ ਧੱਕਾ ਮੁੱਕੀ, ਹੋਟਲ ਮਾਲਕ ਦੇ ਖ਼ਿਲਾਫ਼ ਕੇਸ ਦਰਜ ਕਰਵਾਇਆ ਜਾਵੇਗਾ:

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਵੱਖ ਵੱਖ 20 ਤੋਂ ਵੱਧ ਥਾਵਾਂ ਤੋਂ ਨਾਜਾਇਜ਼ ਕਬਜ਼ੇ ਹਟਾਏ। ਇਸ ਕਾਰਵਾਈ ਨੂੰ ਨਗਰ ਨਿਗਮ ਦੇ ਸੁਪਰਡੈਂਟ ਤਹਿਬਾਜ਼ਾਰੀ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਅੰਜਾਮ ਦਿੱਤਾ ਗਿਆ। ਇਸ ਦੌਰਾਨ ਇੱਕ ਹੋਟਲ ਮਾਲਕ ਨੇ ਨਿਗਮ ਮੁਲਾਜ਼ਮਾਂ ਨਾਲ ਸਮਾਨ ਚੁੱਕਣ ਤੋਂ ਰੋਕਣ ਦੀ ਨਾਕਾਮ ਕੋਸ਼ਿਸ਼ ਕੀਤੀ ਪਰ ਨਿਗਮ ਦੀ ਟੀਮ ਨੇ ਸਮਾਨ ਆਪਣੇ ਕਬਜ਼ੇ ਵਿੱਚ ਲੈ ਕੇ ਹੀ ਦਮ ਲਿਆ। ਇਸ ਦੌਰਾਨ ਹਲਕੀ ਨੋਕ ਝੋਕ ਅਤੇ ਧੱਕਾ ਮੁੱਕੀ ਵੀ ਹੋਣ ਬਾਰੇ ਪਤਾ ਲੱਗਿਆ ਹੈ। ਨਿਗਮ ਅਧਿਕਾਰੀਆਂ ਨੇ ਇੱਕ ਦੁਕਾਨ ਮਾਲਕ ਵਿੱਚ ਪੁਲੀਸ ਕੇਸ ਦਰਜ ਕਰਾਉਣ ਲਈ ਸੰਯੁਕਤ ਕਮਿਸ਼ਨਰ ਨੂੰ ਸ਼ਿਕਾਇਤ ਕਰ ਦਿੱਤੀ ਹੈ। ਇਸ ਦੌਰਾਨ ਸ਼ਹਿਰ ਵਿੱਚ ਵਧ ਰਹੀਆਂ ਰੇਹੜੀਆਂ ਅਤੇ ਫੜੀਆਂ ਵਾਲਿਆਂ ਦੀ ਉਦੋਂ ਸ਼ਾਮਤ ਆ ਗਈ ਜਦੋਂ ਨਿਗਮ ਟੀਮ ਨੇ ਮਾਰਕਿਟ ਦੀ ਪਾਰਕਿੰਗ ਵਿੱਚ ਕਬਜ਼ੇ ਕਰੀ ਖੜੀਆਂ ਨਾਜਾਇਜ਼ ਰੇਹੜੀਆਂ ਦਾ ਸਮਾਨ ਵੀ ਚੁੱਕ ਲਿਆ।
ਇਸ ਤੋਂ ਇਲਾਵਾ ਮਾਰਕੀਟ ਵਿੱਚ ਲੱਗੀਆਂ ਗਰਿੱਲਾਂ ਕੋਲ ਲਾਈਆਂ ਫੜੀਆਂ ਅਤੇ ਰੇਹੜੀਆਂ ਅਤੇ ਟੇਬਲ ਆਪਣੇ ਕਬਜ਼ੇ ਵਿੱਚ ਲੈ ਲਏ। ਇਸ ਤੋਂ ਇਲਾਵਾ ਵਰਾਂਡਿਆਂ ਵਿੱਚ ਰੱਖੇ ਫਲੈਕਸ ਬੋਰਡ ਸਟੈਂਡੀਆਂ ਵੀ ਚੁੱਕ ਲਈਆਂ ਗਈਆਂ। ਨਿਗਮ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੁਕਾਨਦਾਰਾਂ ਨੂੰ ਇਸ ਲਈ ਪਹਿਲਾਂ ਹਦਾਇਤ ਦਿੱਤੀ ਜਾ ਚੁੱਕੀ ਸੀ ਪਰ ਇਨ੍ਹਾਂ ਨੇ ਸਾਰੀਆਂ ਹਦਾਇਤਾਂ ਅਣਸੁਣੀਆਂ ਕਰ ਦਿੱਤੀਆਂ। ਇਸ ਕਰਕੇ ਦੁਕਾਨਦਾਰਾਂ ਦੀਆਂ ਵਾਰ ਵਾਰ ਸ਼ਿਕਾਇਤਾਂ ਅਤੇ ਇਨ੍ਹਾਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ।
ਉਧਰ, ਨਗਰ ਨਿਗਮ ਦੇ ਸੁਪਰਡੈਂਟ ਜਸਵਿੰਦਰ ਸਿੰਘ ਨੇ ਕਿਹਾ ਕਿ ਇੱਕ ਹੋਟਲ ਮਾਲਕ ਵਿਰੁੱਧ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਅਤੇ ਡਿਊਟੀ ਅਧਿਕਾਰੀਆਂ ਨਾਲ ਬਦਸਲੂਕੀ ਕਰਨ ਦੀ ਸ਼ਿਕਾਇਤ ਪੁਲੀਸ ਨੂੰ ਦਿੱਤੀ ਜਾਵੇਗੀ। ਵੀਰਵਾਰ ਨੂੰ ਜਦੋਂ ਨਿਗਮ ਦੀ ਨਾਜਾਇਜ਼ ਕਬਜ਼ਾ ਹਟਾਊ ਦਸਤਾ ਆਪਣੀ ਡਿਊਟੀ ਕਰ ਰਿਹਾ ਸੀ ਤਾਂ ਇੱਥੋਂ ਦੇ ਫੇਜ਼-7 ਦੇ ਇੱਕ ਹੋਟਲ ਮਾਲਕ ਨੇ ਟੀਮ ਦੇ ਅਧਿਕਾਰੀਆਂ ਨਾਲ ਬਦਸਲੂਕੀ ਕੀਤੀ ਅਤੇ ਮੰਦੀ-ਸ਼ਬਦਾਵਲੀ ਦੀ ਵਰਤੋਂ ਕੀਤੀ। ਇਸ ਹੋਟਲ ਮਾਲਕ ਨੂੰ ਪਹਿਲਾਂ ਕਈ ਵਾਰ ਚਿਤਾਵਨੀ ਦਿੱਤੀ ਜਾ ਚੁੱਕੀ ਹੈ ਪਰ ਇਹ ਨਿਗਮ ਅਧਿਕਾਰੀਆਂ ਨੂੰ ਆਪਣੇ ਹੋਟਲ ’ਚੋਂ ਬਾਹਰ ਨਿਕਲਣ ਦੀ ਗੱਲ ਕਹਿ ਦਿੰਦਾ ਸੀ। ਇਹ ਮਾਮਲਾ ਸੰਯੁਕਤ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਦਿੱਤਾ ਗਿਆ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 15 ਨਵੰਬਰ…