nabaz-e-punjab.com

ਮੁਹਾਲੀ ਨਗਰ ਨਿਗਮ ਨੇ 5 ਬੂਥਾਂ ਦੇ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਕੱਟੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਨਵੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਅੱਜ ਫੇਜ਼ ਪੰਜ ਦੀ ਮਾਰਕੀਟ ਦੇ 5 ਤੋਂ 7 ਬੂਥਾਂ ਦੇ ਗੈਰ ਕਾਨੂੰਨੀ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਕੱਟ ਦਿੱਤੇ ਗੲਸੇ ਹਨ। ਇਹ ਕਾਰਵਾਈ ਸਥਾਨਕ ਵਾਰਡ ਨੰਬਰ ਸੋਲਾਂ ਦੀ ਕੌਂਸਲਰ ਤਰਨਜੋਤ ਕੌਰ ਗਿੱਲ ਦੀ ਸ਼ਿਕਾਇਤ ’ਤੇ ਕੀਤੀ ਗਈ ਹੈ। ਬੀਬੀ ਗਿੱਲ ਆਪਣੀ ਸਮੂਹ ਵਾਰਡ ਦੇ ਲੋਕਾਂ ਨੂੰ ਲੈ ਕੇ ਨਿਗਮ ਦੇ ਕਮਿਸ਼ਨਰ ਭੁਪਿੰਦਰਪਾਲ ਸਿੰਘ ਨੂੰ ਮਿਲੇ ਸੀ ਅਤੇ ਸ਼ਿਕਾਇਤ ਦਿੱਤੀ। ਇਹ ਜਾਣਕਾਰੀ ਦਿੰਦੇ ਹੋਏ ਐਮਸੀ ਤਰਨਜੀਤ ਕੌਰ ਗਿੱਲ ਅਤੇ ਨੌਜਵਾਨ ਆਗੂ ਜਸਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਫੇਜ਼ ਪੰਜ ਦੇ ਸ਼ੋਅਰੂਮਾਂ ਦੇ ਪਿਛਲੇ ਪਾਸੇ ਬੂਥਾਂ ਵਾਲਿਆਂ ਵੱਲੋਂ ਨਾਜਾਇਜ਼ ਤੌਰ ’ਤੇ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਰੱਖੇ ਹੋਏ ਸਨ ਜਿਸ ਕਰਕੇ ਕਈ ਵਾਰ ਪਾਣੀ ਓਵਰਫਲੋ ਹੋ ਕੇ ਸੜਕਾਂ ਵਿੱਚ ਆ ਵੜਦਾ ਜਿਸ ਕਰਕੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ ਅੱਜ ਇਸ ਤੇ ਕਾਰਵਾਈ ਕਰਦੇ ਹੋਏ ਇਹ ਸਾਰੇ ਨਾਜਾਇਜ਼ ਤੌਰ ’ਤੇ ਕੁਨੈਕਸ਼ਨ ਬੰਦ ਕਰ ਦਿੱਤੇ ਗਏ ਅਤੇ ਅੱਗੇ ਤੋਂ ਇਨ੍ਹਾਂ ਬੂਥਾਂ ਵਾਲਿਆਂ ਨੂੰ ਅਜਿਹੀ ਕਾਰਵਾਈ ਕਰਨ ਤੋਂ ਵਰਜਿਆ ਗਿਆ ਅਤੇ ਕਿਹਾ ਗਿਆ ਕਿ ਅਗਲੇ ਸਮੇਂ ਦੌਰਾਨ ਇਨ੍ਹਾਂ ’ਤੇ ਵਿਭਾਗੀ ਕਾਰਵਾਈ ਕੀਤੀ ਜਾਵੇਗੀ ਅੱਜ ਦੀ ਇਸ ਤਰਨਜੀਤ ਕੌਰ ਗਿੱਲ ਐਮਸੀ ਦੀ ਕੀਤੀ ਮਹਿੰਮ ਦਾ ਸਮੂਹ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਸਫ਼ਾਈ ਕਾਰਜਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਨਗਰ ਨਿਗਮ ਦੇ ਐਕਸ਼ੀਅਨ ਅਸ਼ਵਨੀ ਕੁਮਾਰ ਅਤੇ ਐਸਡੀਓ ਮਨਜੀਤ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…