Share on Facebook Share on Twitter Share on Google+ Share on Pinterest Share on Linkedin ਮੁਹਾਲੀ ਨਗਰ ਨਿਗਮ ਨੂੰ ਇਸ਼ਤਿਹਾਰਬਾਜ਼ੀ ਤੋਂ ਹੋਵੇਗੀ 27.78 ਕਰੋੜ ਦੀ ਆਮਦਨ: ਜੀਤੀ ਸਿੱਧੂ ਮੇਅਰ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਅਹਿਮ ਮੀਟਿੰਗ ਮੁਹਾਲੀ ਨਿਗਮ ਦੀ ਵਿੱਤੀ ਸਥਿਤੀ ਹੋਵੇਗੀ ਮਜ਼ਬੂਤ, ਵਿਕਾਸ ਕੰਮਾਂ ਵਿੱਚ ਵੀ ਨਹੀਂ ਆਵੇਗੀ ਕੋਈ ਰੁਕਾਵਟ: ਮੇਅਰ ਨਬਜ਼-ਏ-ਪੰਜਾਬ, ਮੁਹਾਲੀ, 28 ਜਨਵਰੀ: ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਵਿੱਤ ਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ, ਜੋ ਸ਼ਹਿਰ ਦੇ ਵਿਕਾਸ ਅਤੇ ਆਮਦਨ ਵਧਾਉਣ ਲਈ ਕਾਫ਼ੀ ਅਹਿਮ ਸਾਬਤ ਹੋਣਗੇ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਸ਼ਹਿਰ ਦੀਆਂ ਐਡਵਰਟਾਇਜ਼ਮੈਂਟ ਸਾਈਟਾਂ ਨੂੰ ਠੇਕੇ ’ਤੇ ਦੇਣ ਲਈ 6 ਟੈਂਡਰ ਲਗਾਏ ਗਏ ਸਨ। ਕਾਫ਼ੀ ਸਮੇਂ ਤੋਂ ਵੱਖ-ਵੱਖ ਤਕਨੀਕੀ ਅਤੇ ਪ੍ਰਸ਼ਾਸਨਿਕ ਕਾਰਨਾਂ ਕਰਕੇ ਇਹ ਟੈਂਡਰ ਅਟਕੇ ਹੋਏ ਸਨ। ਅੱਜ ਦੀ ਮੀਟਿੰਗ ਵਿੱਚ 5 ਟੈਂਡਰਾਂ ਦੀ ਆਨਲਾਈਨ ਬੀਡਿੰਗ ਰਾਹੀਂ ਆਏ ਰੇਟਾਂ ਨੂੰ ਪ੍ਰਵਾਨਗੀ ਦਿੱਤੀ ਗਈ। ਇਸ ਤਾਜ਼ਾ ਫ਼ੈਸਲੇ ਨਾਲ ਨਗਰ ਨਿਗਮ ਨੂੰ ਸਾਲਾਨਾ 27.78 ਕਰੋੜ ਰੁਪਏ ਦੀ ਆਮਦਨ ਹੋਵੇਗੀ। ਮੇਅਰ ਜੀਤੀ ਸਿੱਧੂ ਨੇ ਦੱਸਿਆ ਕਿ ਇੱਕ ਟੈਂਡਰ ਜੋ ਤਕਨੀਕੀ ਕਾਰਨਾਂ ਕਰਕੇ ਸਪੱਸ਼ਟਤਾ ਦੀ ਲੋੜ ਵਿੱਚ ਹੈ, ਨੂੰ ਕਾਨੂੰਨੀ ਸਲਾਹ ਲਈ ਭੇਜਿਆ ਗਿਆ ਹੈ। ਇਸ ਬਾਰੇ ਫ਼ੈਸਲਾ ਅਗਲੀ ਮੀਟਿੰਗ ਵਿੱਚ ਲਿਆ ਜਾਵੇਗਾ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਲਗਪਗ 3 ਕਰੋੜ ਰੁਪਏ ਦੇ ਵਰਕ ਆਰਡਰ ਜਾਰੀ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ। ਇਹ ਕੰਮ ਸ਼ਹਿਰ ਦੇ ਮੌਲਿਕ ਢਾਂਚੇ ਦੀ ਸੁਧਾਰ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸਵੀਕਾਰ ਕੀਤੇ ਗਏ ਹਨ। ਮੇਅਰ ਨੇ ਦਾਅਵਾ ਕੀਤਾ ਕਿ ਇਹ ਫ਼ੈਸਲੇ ਨਗਰ ਨਿਗਮ ਦੇ ਵਿੱਤੀ ਸਥਿਤੀ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੇ ਸੰਪੂਰਨ ਵਿਕਾਸ ਲਈ ਅਹਿਮ ਯੋਗਦਾਨ ਪਾਉਣਗੇ। ਮੀਟਿੰਗ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਕਮਿਸ਼ਨਰ ਟੀ ਬੈਨਿਥ, ਅਸਿਸਟੈਂਟ ਕਮਿਸ਼ਨਰ ਰਣਜੀਵ ਕੁਮਾਰ, ਕੌਂਸਲਰ ਜਸਬੀਰ ਸਿੰਘ ਮਣਕੂ ਤੇ ਸ੍ਰੀਮਤੀ ਅਨੁਰਾਧਾ ਅਨੰਦ ਅਤੇ ਨਿਗਮ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ