ਮੁਹਾਲੀ ਨਗਰ ਨਿਗਮ ਦੀ ਟੀਮ ਨੇ ਸ਼ਹਿਰ ’ਚੋਂ ਹਟਾਏ ਨਾਜਾਇਜ਼ ਕਬਜ਼ੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਦਸੰਬਰ:
ਮੁਹਾਲੀ ਨਗਰ ਨਿਗਮ ਦੀ ਤਹਿਬਾਜਾਰੀ ਸ਼ਾਖਾ ਦੀ ਟੀਮ ਵੱਲੋੱ ਇੰਚਾਰਜ ਜਸਵਿੰਦਰ ਸਿੰਘ ਦੀ ਅਗਵਾਈ ਵਿੱਚ ਤੁਰੰਤ ਕਾਰਵਾਈ ਕਰਦਿਆਂ ਸੈਕਟਰ-70 ਦੀ ਮਾਰਕੀਟ ਵਿੱਚ ਨਾਨ, ਕੁਲਚੇ ਛੋਲੇ, ਪਰੌਂਠੇ ਅਤੇ ਚਾਹ ਵਾਲਿਆਂ ਵੱਲੋੱ ਕੀਤੇ ਗਏ ਨਾਜਾਇਜ ਕਬਜੇ ਹਟਾ ਦਿੱਤੇ ਗਏ ਹਨ। ਇਸ ਟੀਮ ਵੱਲੋੱ ਨਾਜਾਇਜ ਕਬਜੇ ਕਰਨ ਵਾਲਿਆਂ ਦਾ ਸਾਮਾਨ ਵੀ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।
ਇਸ ਸਬੰਧੀ ਸੰਪਰਕ ਕਰਨ ਤੇ ਨਗਰ ਨਿਗਮ ਦੀ ਤਹਿਬਾਜਾਰੀ ਸ਼ਾਖਾ ਦੇ ਇੰਚਾਰਜ ਜਸਵਿੰਦਰ ਨੇ ਕਿਹਾ ਕਿ ਉਹਨਾਂ ਵਲੋੱ ਸ਼ਹਿਰ ਵਿਚ ਨਜਾਇਜ ਕਬਜੇ ਹਟਾਉਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋੱ ਬਾਅਦ ਇਹ ਲੋਕ ਮੁੜ ਨਜਾਇਜ ਕਬਜੇ ਕਰ ਲੈਂਦੇ ਹਨ। ਸੈਕਟਰ 70 ਦੀ ਮਾਰਕੀਟ ਵਿਚ ਹੋਏ ਨਾਜਾਇਜ਼ ਕਬਜ਼ਿਆਂ ਬਾਰੇ ਉਹਨਾਂ ਨੇ ਕਿਹਾ ਕਿ ਇਹਨਾਂ ਨਾਜਾਇਜ ਕਬਜਿਆਂ ਨੂੰ ਅੱਜ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕਰਦਿਆਂ ਹਟਾ ਦਿੱਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …