
ਮੁਹਾਲੀ ਦੇ ਮੁਸਲਿਮ ਭਾਈਚਾਰੇ ਵੱਲੋਂ ਆਪ ਉਮੀਦਵਾਰ ਕੁਲਵੰਤ ਸਿੰਘ ਨੂੰ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ
ਆਪ ਦੇ ਉਮੀਦਵਾਰ ਕੁਲਵੰਤ ਸਿੰਘ ਦੇ ਸਮਰਥਨ ਵਿੱਚ ਸਾਥੀਆਂ ਸਮੇਤ ਅੱਗੇ ਆਏ 32 ਇਮਾਮ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਜਨਵਰੀ:
ਮੁਹਾਲੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੇ ਸਾਬਕਾ ਮੇਅਰ ਕੁਲਵੰਤ ਸਿੰਘ ਦੀ ਚੋਣ ਮੁਹਿੰਮ ਅੱਜ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਮੁਹਾਲੀ ਦੇ ਮੁਸਲਿਮ ਭਾਈਚਾਰੇ ਵੱਲੋਂ ਖੁੱਲ੍ਹੀ ਹਮਾਇਤ ਦੇਣ ਦਾ ਐਲਾਨ ਕੀਤਾ ਗਿਆ। ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ’ਤੇ ਮੁਹਾਲੀ ਵਿਧਾਨ ਸਭਾ ਹਲਕੇ ਨਾਲ ਸਬੰਧਤ 32 ਇਮਾਮ ਸਾਥੀਆਂ ਸਮੇਤ ਕੁਲਵੰਤ ਸਿੰਘ ਦਾ ਸਮਰਥਨ ਕਰਨ ਲਈ ਖੁੱਲ੍ਹ ਕੇ ਅੱਗੇ ਆਏ ਹਨ। ਇਸ ਗੱਲ ਦਾ ਖੁਲਾਸਾ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁਸਲਿਮ ਭਾਈਚਾਰੇ ਵੱਲੋਂ ਉਨ੍ਹਾਂ ਨੂੰ ਦਿੱਤੇ ਸਮਰਥਨ ਤੋਂ ਬਾਅਦ ਇਲਾਕੇ ਵਿੱਚ ਉਨ੍ਹਾਂ ਦੀ ਸਥਿਤੀ ਪਹਿਲਾਂ ਨਾਲੋਂ ਮਜ਼ਬੂਤ ਹੋਈ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਾਡਰ ਵੱਲੋਂ ਚੋਣ ਮੁਹਿੰਮ ਨੂੰ ਨੀਤੀਗਤ ਤਰੀਕੇ ਨਾਲ ਚਲਾਇਆ ਜਾ ਰਿਹਾ ਹੈ ਅਤੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਦਿੱਲੀ ਮਾਡਲ ਨੂੰ ਆਧਾਰ ਬਣਾ ਕੇ ਪੰਜਾਬ ਵਿੱਚ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਸਿਆਸੀ ਕੁਰੱਪਸ਼ਨ ਅਤੇ ਭੂ-ਮਾਫ਼ੀਆ, ਰੇਤ-ਮਾਫ਼ੀਆ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਠੋਸ ਕਦਮ ਚੁੱਕੇ ਜਾਣਗੇ।
ਇਸ ਮੌਕੇ ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦਾ ਪਾਲਣਾ ਕਰਦਿਆਂ ਵੱਡੇ ਇਕੱਠ ਕਰਨ ਦੀ ਥਾਂ ਮੁਹਾਲੀ ਵਿੱਚ ਟੀਮਾਂ ਦਾ ਬਣਾ ਕੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਵੱਖ-ਵੱਖ ਵਰਗਾਂ ਦੇ ਲੋਕ ਆਪਣੇ ਪਰਿਵਾਰਾਂ ਸਮੇਤ ਆਪ ਵਿੱਚ ਸ਼ਾਮਲ ਹੋਣਗੇ।
ਇਸ ਮੌਕੇ ਮੁਸਲਿਮ ਭਾਈਚਾਰੇ ਦੇ ਫੇਜ਼-11 ਤੋਂ ਮੌਲਾਨਾ ਸ਼ਰਾਫ਼ਤ, ਤੌਸੀਫ ਦਾਊਂ, ਜੁਨੈਦ ਮੌਲੀ ਬੈਦਵਾਨ, ਵਾਸੀਮ ਸੈਕਟਰ-68, ਦਾਊਦ, ਯਾਸਿਰ-ਮੌਲੀ, ਅਬਦੁਲ ਮਜੀਦ ਮਨੌਲੀ, ਦਿਲਸ਼ਾਦ ਮਨੌਲੀ, ਸਲੀਮ ਸੈਕਟਰ-82 ਸਮੇਤ ਅਖ਼ਤਰ, ਗੁਲਜ਼ਾਰ ਹਮਨੈਨ, ਸਾਹਿਰ, ਸਿਯੂਰ ਆਲਮ, ਆਜ਼ਮ, ਇਮਾਮ, ਦਾਊਦ, ਕਾਫੀ, ਤੌਸੀਫ਼, ਸ਼ਰੀਫ਼, ਇਮਾਮ, ਦਿਲਸ਼ਾਦ, ਮਾਸਟਰ ਮੌਲੀ, ਕਾਫੀ, ਜੁਨੈਦ, ਰਾਠੀ, ਫਰਮਾਨ, ਅਬਦੁਲ, ਸ਼ਮੀਮ, ਅਹਿਮਦ ਜਸੀਨ, ਆਦਿਲ, ਸ਼ਹਿਨਵਾਜ਼, ਸ਼ੋਇਬ, ਜੁਵੈਦ, ਜਾਦੂਗਰ, ਬਿਲਲ ਵੀ ਹਾਜ਼ਰ ਸਨ।