Nabaz-e-punjab.com

ਪਟਿਆਲਾ ਵਿੱਚ 13 ਅਗਸਤ ਦੀ ਮਹਾਂ ਰੈਲੀ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਗੇ ਮੁਹਾਲੀ ਦੇ ਪੈਨਸ਼ਨਰਜ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਗਸਤ:
ਪੰਜਾਬ ਤੇ ਯੂਟੀ ਐਂਪਲਾਈਜ਼/ਪੈਨਸ਼ਨਰਜ਼ ਸੰਯੁਕਤ ਐਕਸ਼ਨ ਕਮੇਟੀ ਦੇ ਸੱਦੇ ’ਤੇ ਭਲਕੇ 14 ਅਗਸਤ ਦੀ ਪਟਿਆਲਾ ਵਿੱਚ ਕੈਪਟਨ ਸਰਕਾਰ ਖ਼ਿਲਾਫ਼ ਕੀਤੀ ਜਾ ਰਹੇ ਮਹਾਂ ਰੈਲੀ ਵਿੱਚ ਜ਼ਿਲ੍ਹਾ ਮੁਹਾਲੀ ਦੇ ਪੈਨਸ਼ਨਰ ਵੱਧ ਚੜ੍ਹ ਕੇ ਹਿੱਸਾ ਲੈਣਗੇ। ਇਹ ਫੈਸਲਾ ਅੱਜ ਇੱਥੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਮੋਹਨ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਜਨਰਲ ਬਾਡੀ ਮੀਟਿੰਗ ਇਹ ਫੈਸਲਾ ਲਿਆ ਗਿਆ।
ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦੀ ਗੂੰਗੀ ਬੋਲੀ ਸਰਕਾਰ ਦੇ ਕੰਨਾਂ ਤੱਕ ਆਵਾਜ਼ ਪਹੁੰਚਾਉਣ ਲਈ ਜ਼ਰੂਰੀ ਹੈ ਕਿ ਪੈਨਸ਼ਨਰ 14 ਅਗਸਤ ਦੀ ਪਟਿਆਲਾ ਮਹਾਂ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ। ਸਰਕਾਰ ਵੱਲੋਂ ਪੈਨਸ਼ਨਰਾਂ ਦੀਆਂ ਲਮਕਦੀਆਂ ਮੰਗਾਂ ਬਾਰੇ ਟਾਲਮਟੋਲ ਦਾ ਵਤੀਰਾ ਅਪਣਾਉਣ ਦਾ ਗੰਭੀਰ ਨੋਟਿਸ ਲਿਆ ਗਿਆ ਅਤੇ ਸਰਕਾਰ ਦੀ ਨਿਖੇਧੀ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੇ 4 ਲੱਖ ਪੈਨਸ਼ਨਰਾਂ ਵਿੱਚ ਭਾਰੀ ਬੇਚੈਨੀ ਹੈ ਕਿਉਂਕਿ ਕੈਪਟਨ ਸਰਕਾਰ ਵੱਲੋਂ ਨਾ ਤਾਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਦੀ ਅਦਾਇਗੀ ਕੀਤੀ ਗਈ ਹੈ ਨਾ ਹੀ ਪਹਿਲੀਆਂ ਕਿਸ਼ਤਾਂ ਦੇ ਬਕਾਏ ਦਿੱਤੇ ਗਏ ਹਨ। ਤਨਖ਼ਾਹ ਕਮਿਸ਼ਨ ਬਾਰੇ ਸਰਕਾਰ ਨੇ ਚੁੱਪੀ ਸਾਧੀ ਹੋਈ ਹੈ।
ਤਨਖ਼ਾਹ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ ਵਿੱਚ ਦੇਰੀ ਹੋਣ ਦੀ ਸੂਰਤ ਵਿੱਚ 125 ਫੀਸਦੀ ਡੀਏ ਨੂੰ ਮਰਜ ਕਰਕੇ ਅੰਤ੍ਰਿਮ ਰਿਲੀਫ਼ ਅਤੇ ਡੀਏ ਦੀ ਅਦਾਇਗੀ ਵੀ ਨਹੀਂ ਕੀਤੀ ਗਈ, ਜਦੋਂਕਿ ਮਹਿੰਗਾਈ ਨੇ ਪੈਨਸ਼ਨਰਾਂ ਦਾ ਕਚੂਮਰ ਕੱਢਿਆ ਹੋਇਆ ਹੈ। ਜਿਸ ਕਾਰਨ ਪੈਨਸ਼ਨਰ ਬੁਢਾਪੇ ਦੀਆਂ ਬਿਮਾਰੀਆਂ ਕਾਰਨ ਬਹੁਤ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦੇ ਇਲਾਜ ਸਬੰਧੀ ਪੈਂਡਿੰਗ ਬਿੱਲਾਂ ਦੇ ਛੇਤੀ ਭੁਗਤਾਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਦਿੱਤੇ ਮੰਗ-ਪੱਤਰ ਸਬੰਧੀ ਵੀ ਸਰਕਾਰ ਦਾ ਕੋਈ ਹੁੰਗਾਰਾ ਪ੍ਰਾਪਤ ਨਹੀਂ ਹੋਇਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਵੱਲ ਤੁਰੰਤ ਧਿਆਨ ਦਿੱਤਾ ਜਾਵੇ। ਇਸ ਮੌਕੇ ਰਣਬੀਰ ਸਿੰਘ ਢਿੱਲੋਂ, ਰਘਬੀਰ ਸਿੰਘ ਸੰਧੂ, ਮੋਹਨ ਸਿੰਘ, ਸੁੱਚਾ ਸਿੰਘ ਕਲੌੜ, ਮੂਲ ਰਾਜ ਸਰਮਾ, ਜਰਨੈਲ ਸਿੰਘ ਸਿੱਧੂ, ਐਨਕੇ ਕਲਸੀ, ਭਗਤ ਰਾਮ ਰੰਗੜਾ, ਜਗਤਾਰ ਸਿੰਘ ਬੈਨੀਪਾਲ, ਭੁਪਿੰਦਰ ਸਿੰਘ ਬੱਲ ਨੇ ਮੀਟਿੰਗ ਨੂੰ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…