Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਏਟੀਐਮ ਕਾਰਡ ਬਦਲ ਕੇ ਲੱਖਾਂ ਦੀ ਠੱਗੀ ਮਾਰਨ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ ਚੰਡੀਗੜ੍ਹ, ਮੁਹਾਲੀ, ਰੂਪਨਗਰ, ਅੰਬਾਲਾ, ਹਿਮਾਚਲ ਪ੍ਰਦੇਸ਼, ਦਿੱਲੀ ਤੇ ਮੇਰਠ ਵਿੱਚ ਠੱਗੀ ਦੀਆਂ 50 ਵਾਰਦਾਤਾਂ ਮੰਨੀਆਂ ਮੁਲਜ਼ਮ, ਖਾਸ ਕਰਕੇ ਬਜ਼ੁਰਗਾਂ ਤੇ ਅੌਰਤਾਂ ਨੂੰ ਬਣਾਉਂਦੇ ਸੀ ਆਪਣਾ ਸ਼ਿਕਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਜੂਨ: ਮੁਹਾਲੀ ਪੁਲੀਸ ਨੇ ਏਟੀਐਮ ’ਚੋਂ ਪੈਸੇ ਕਢਵਾਉਣ ਵੇਲੇ ਭੋਲੇ ਭਾਲੇ ਲੋਕਾਂ ਦੇ ਚਲਾਕੀ ਨਾਲ ਏਟੀਐਮ ਕਾਰਡ ਬਦਲ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫਾਸ਼ ਕਰਦਿਆਂ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਦੇਰ ਸ਼ਾਮ ਮੁਹਾਲੀ ਦੇ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਏਟੀਐਮ ’ਚੋਂ ਪੈਸੇ ਕਢਵਾਉਣ ਵੇਲੇ ਏਟੀਐਮ ਕਾਰਡ ਬਦਲ ਕੇ ਲੱਖਾਂ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਏ ਪੀੜਤ ਲੋਕਾਂ ਦੀਆਂ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਇਨ੍ਹਾਂ ਮਾਮਲਿਆਂ ਦੀ ਜਾਂਚ ਡੀਐਸਪੀ (ਸਾਈਬਰ ਕ੍ਰਾਈਮ) ਰੁਪਿੰਦਰਦੀਪ ਕੌਰ ਸੋਹੀ ਨੂੰ ਸੌਂਪੀ ਗਈ ਸੀ। ਉਨ੍ਹਾਂ ਦੱਸਿਆ ਕਿ ਇਹ ਗਰੋਹ ਭੋਲੇ ਭਾਲੇ ਲੋਕਾਂ ਦੇ ਏਟੀਐਮ ’ਚੋਂ ਪੈਸੇ ਕਢਵਾਉਣ ਦੇ ਬਹਾਨੇ ਉਨ੍ਹਾਂ ਦੇ ਕਾਰਡ ਬਦਲ ਲੈਂਦਾ ਸੀ ਅਤੇ ਬਾਅਦ ਵਿੱਚ ਉਨ੍ਹਾਂ ਦੇ ਖਾਤੇ ’ਚੋਂ ਪੈਸੇ ਕਢਵਾ ਲੈਂਦਾ ਸੀ। ਸ਼ਿਕਾਇਤਾਂ ਦੇ ਆਧਾਰ ’ਤੇ ਬੀਤੀ 24 ਮਈ ਨੂੰ ਧਾਰਾ 420, 465, 467, 471, 472, 474, 120ਬੀ ਅਤੇ ਆਈਟੀ ਐਕਟ ਦੀ ਧਾਰਾ 66 ਤਹਿਤ ਥਾਣਾ ਫੇਜ਼-1 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਦੌਰਾਨ ਪੁਲੀਸ ਨੇ ਏਟੀਐਮਜ਼ ਵਾਲੀ ਥਾਵਾਂ ’ਤੇ ਲੱਗੇ ਸੀਸੀਟੀਵੀ ਕੈਮਰੇ ਦੀਆਂ ਫੁਟੇਜ ਚੈੱਕ ਕੀਤੀਆਂ ਗਈਆਂ। ਹਰੇਕ ਵਾਰਦਾਤ ਵਿੱਚ ਇਕੋ ਵਿਅਕਤੀ ਏਟੀਐਮ ਬਦਲ ਕੇ ਪੈਸੇ ਕਢਵਾੳਂੁਦਾ ਪਾਇਆ ਗਿਆ ਸੀ। ਸ੍ਰੀ ਭੁੱਲਰ ਨੇ ਦੱਸਿਆ ਕਿ ਡੀਐਸਪੀ ਸਾਈਬਰ ਕ੍ਰਾਈਮ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਗੁਪਤ ਸੂਚਨਾ ’ਤੇ ਸਤੀਸ਼ ਕੁਮਾਰ ਵਾਸੀ ਆਲਮਗੀਰਪੁਰ, ਜ਼ਿਲ੍ਹਾ ਮੁਜ਼ੱਫ਼ਰਨਗਰ (ਯੂਪੀ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਜੋ ਇਸ ਸਮੇਂ ਡੱਡੂਮਾਜਰਾ (ਚੰਡੀਗੜ੍ਹ) ਵਿੱਚ ਰਹਿ ਰਿਹਾ ਸੀ। ਮੁਲਜ਼ਮ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਹੈ ਕਿ ਉਹ ਆਪਣੇ ਦੋ ਸਾਥੀਆਂ ਨਾਲ ਮਿਲ ਕੇ ਇਹ ਧੰਦਾ ਕਰਦਾ ਸੀ। ਜਿਨ੍ਹਾਂ ’ਚੋਂ ਇਕ ਮੁਲਜ਼ਮ ਮੋਨੂੰ ਨੂੰ ਯੂਟੀ ਪੁਲੀਸ ਵੱਲੋਂ ਪਹਿਲਾਂ ਹੀ ਥਾਣਾ ਸਾਰੰਗਪੁਰ (ਚੰਡੀਗੜ੍ਹ) ਵਿੱਚ ਦਰਜ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਕੁਲਦੀਪ ਸਿੰਘ ਉਰਫ਼ ਗੁੱਡੂ ਨੂੰ ਕੁਝ ਦਿਨ ਪਹਿਲਾਂ ਮੁਹਾਲੀ ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਤਿੰਨੇ ਮੁਲਜ਼ਮ ਮੁਹਾਲੀ ਸਮੇਤ ਚੰਡੀਗੜ੍ਹ, ਰੂਪਨਗਰ, ਅੰਬਾਲਾ (ਹਰਿਆਣਾ), ਹਿਮਾਚਲ ਪ੍ਰਦੇਸ਼, ਦਿੱਲੀ ਅਤੇ ਮੇਰਠ ਆਦਿ ਸ਼ਹਿਰਾਂ ਹੁਣ ਤੱਕ ਕਰੀਬ 50 ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲੀਸ ਅਨੁਸਾਰ ਮੁਲਜ਼ਮ ਸਤੀਸ਼ ਨੇ ਇਹ ਵੀ ਮੰਨਿਆ ਹੈ ਕਿ ਏਟੀਐਮ ਮਸ਼ੀਨ ’ਤੇ ਜਦੋਂ ਕੋਈ ਬਜ਼ੁਰਗ ਵਿਅਕਤੀ ਜਾਂ ਕੋਈ ਅੌਰਤ ਪੈਸੇ ਕਢਵਾਉਣ ਆਉਂਦੇ ਸੀ ਤਾਂ ਉਹ ਉਨ੍ਹਾਂ ਦੀ ਮਦਦ ਕਰਨ ਦੇ ਬਹਾਨੇ ਏਟੀਐਮ ਚੋਂ ਉਨ੍ਹਾਂ ਦੇ ਪੈਸੇ ਕਢਵਾਉਣ ਸਮੇਂ ਉਨ੍ਹਾਂ ਦਾ ਏਟੀਐਮ ਕਾਰਡ ਬਦਲ ਦਿੰਦੇ ਸਨ ਅਤੇ ਏਟੀਐਮ ਪਾਸਵਰਡ ਦੇਖ ਲੈਂਦੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਦੇ ਖਾਤੇ ’ਚੋਂ ਪੈਸੇ ਕਢਵਾ ਲੈਂਦੇ ਸਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਮੁਲਜ਼ਮ ਦੀ ਗ੍ਰਿਫ਼ਤਾਰੀ ਨਾਲ ਕਈ ਮਾਮਲੇ ਟਰੇਸ ਕਰਨ ਵਿੱਚ ਸਫ਼ਲਤਾ ਮਿਲੀ ਹੈ। ਉਸ ਨੇ ਨਵਾਂ ਗਰਾਓਂ ਵਿੱਚ 4,50,000 ਰੁਪਏ ਕਢਵਾਏ ਸਨ। ਇੰਝ ਹੀ ਫੇਜ਼-1 ਵਿੱਚ 95 ਹਜ਼ਾਰ ਕਢਵਾਏ ਸੀ। ਪੁਲੀਸ ਮੁਖੀ ਨੇ ਦੱਸਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਠੱਗੀ ਦੇ ਪੈਸਿਆਂ ’ਚੋਂ 25 ਹਜ਼ਾਰ ਰੁਪਏ ਨਗਦ, 5 ਏਟੀਐਮ ਕਾਰਡ, 1 ਹਾਂਡਾ ਸੀਵਿਕ ਕਾਰ, 2 ਸੋਨੇ ਦੀਆਂ ਅੰਗੂਠੀਆਂ, 1 ਸੋਨੇ ਦੀ ਚੈਨ, 1 ਚਾਂਦੀ ਦਾ ਕੜਾ ਬਰਾਮਦ ਕੀਤੇ ਗਏ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ