nabaz-e-punjab.com

ਮੁਹਾਲੀ ਪੁਲੀਸ ਅਤੇ ਆਬਕਾਰੀ ਤੇ ਕਾਰ ਵਿਭਾਗ ਵੱਲੋਂ ਟਰੱਕ ’ਚੋਂ 980 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ

ਟਰੱਕ ਚਾਲਕ ਪਲਵਿੰਦਰ ਸਿੰਘ ਕਾਬੂ, ਟਰੱਕ ਮਾਲਕ ਸੰਦੀਪ ਸਿੰਘ ਮੌਕੇ ਤੋਂ ਫਰਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਮੁਹਾਲੀ ਪੁਲੀਸ ਵੱਲੋਂ ਐਸਐਸਪੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਸ਼ੁੱਕਰਵਾਰ ਨੂੰ ਆਬਕਾਰੀ ਤੇ ਕਾਰ ਵਿਭਾਗ ਅਤੇ ਮੁਹਾਲੀ ਪੁਲੀਸ ਨੇ ਇੱਕ ਸਾਂਝੇ ਅਪਰੇਸ਼ਨ ਦੌਰਾਨ ਇੱਥੋਂ ਦੇ ਫੇਜ਼-11 ਨੇੜਿਓਂ ਇੱਕ ਟਰੱਕ ’ਚੋਂ 980 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਪੁਲੀਸ ਨੇ ਟਰੱਕ ਪਲਵਿੰਦਰ ਸਿੰਘ ਵਾਸੀ ਪਿੰਡ ਕੁੰਮ ਕਲਾਂ (ਲੁਧਿਆਣਾ) ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਟਰੱਕ ਮਾਲਕ ਸੰਦੀਪ ਸਿੰਘ ਵਾਸੀ ਸ਼ਿਮਲਾਪੁਰੀ (ਲੁਧਿਆਣਾ) ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਨ੍ਹਾਂ ਦੇ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 61 (1) ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਸ ਕਾਰਵਾਈ ਨੂੰ ਆਬਕਾਰੀ ਤੇ ਕਾਰ ਵਿਭਾਗ ਦੇ ਏਸੀਐਸਟੀ ਸ਼ਾਲੀਨ ਵਾਲੀਆ ਅਤੇ ਐਸਟੀਓ ਅਸ਼ੋਕ ਚਲੋਤਰਾ ਦੀ ਅਗਵਾਈ ਹੇਠ ਈਟੀਆਈ ਰਜਨੀਸ਼ ਬੱਤਰਾ ਅਤੇ ਨੀਰਜ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਅੰਜਾਮ ਦਿੱਤਾ। ਫੇਜ਼-11 ਨੇੜਿਓਂ ਕਾਬੂ ਕੀਤੇ ਟਰੱਕ ਵਿੱਚ ਲੱਦੀਆਂ 980 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਦੇ ਮੋਬਾਈਲ ਵਿੰਗ ਦੀ ਟੀਮ ਨੂੰ ਸ਼ਰਾਬ ਤਸਕਰੀ ਬਾਰੇ ਗੁਪਤ ਸੂਚਨਾ ਮਿਲੀ ਸੀ ਅਤੇ ਟੀਮ ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਸ਼ੁੱਕਰਵਾਰ ਇੱਕ ਟਰੱਕ ਨੂੰ ਕਾਬੂ ਕਰਕੇ ਤਲਾਸ਼ ਦੌਰਾਨ ਉਸ ’ਚੋਂ ਚੰਡੀਗੜ੍ਹ ਵਿੱਚ ਵਿਕਰੀਯੋਗ ਸ਼ਰਾਬ ਦੀਆਂ 980 ਪੇਟੀਆਂ ਬਰਾਮਦ ਕੀਤੀਆਂ ਗਈਆਂ। ਜਿਸ ਵਿੱਚ 60 ਪੇਟੀਆਂ ਰੋਇਲ ਆਰਮਜ਼, ਰੋਇਲ ਸਟੈਗ ਤੇ ਇੰਪੀਰੀਅਲ ਬਲਿਊ ਆਈਐਮਐਫਐਲ ਅਤੇ 920 ਪੇਟੀਆਂ 999 ਬਰਾਂਡ (ਇੰਡਸਟਰੀ ਏਰੀਆ ਚੰਡੀਗੜ੍ਹ ਸਥਿਤ ਮੈਸ. ਐਲਕੋਬ੍ਰਿਊ ਬੋਟਲਰਜ਼ ਅਤੇ ਮੈਸ. ਸੁਪਰ ਡਿਸਟਲਰੀਜ਼ ਦੇ ਹਿੰਮਤ ਸੰਤਰਾ ਬਰਾਂਡ) ਦੀਆਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਨਾਜਾਇਜ਼ ਸ਼ਰਾਬ ਸਮੇਤ ਫੜਿਆ ਗਿਆ ਟਰੱਕ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 61 (1) ਤਹਿਤ ਕਾਨੂੰਨੀ ਕਾਰਵਾਈ ਲਈ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਟਰੱਕ ਮਾਲਕ ਸੰਦੀਪ ਸਿੰਘ ਸ਼ਰਾਬ ਤਸਕਰੀ ਕਰਕੇ ਲਿਜਾ ਰਹੇ ਟਰੱਕ ਦੇ ਅੱਗੇ ਕੈਰੀ ਕਰਦਾ ਹੋਇਆ ਆਪਣੀ ਕਾਰ ਵਿੱਚ ਜਾ ਰਿਹਾ ਸੀ। ਜਦੋਂ ਪੁਲੀਸ ਅਤੇ ਆਬਕਾਰੀ ਤੇ ਕਰ ਵਿਭਾਗ ਦੀ ਟੀਮ ਨੇ ਟਰੱਕ ਨੂੰ ਰੋਕਿਆ ਤਾਂ ਉਹ ਮੌਕੇ ਤੋਂ ਆਪਣੀ ਕਾਰ ਭਜਾਉਣ ਵਿੱਚ ਕਾਮਯਾਬ ਹੋ ਗਿਆ। ਪੁਲੀਸ ਅਨੁਸਾਰ ਟਰੱਕ ਚਾਲਕ ਪਲਵਿੰਦਰ ਸਿੰਘ ਨੂੰ ਭਲਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਪੁਲੀਸ ਰਿਮਾਂਡ ਹਾਸਲ ਕਰਕੇ ਪਤਾ ਕੀਤਾ ਜਾਵੇਗਾ। ਏਨੀ ਵੱਡੀ ਮਾਤਰਾ ਵਿੱਚ ਨਾਜਾਇਜ਼ ਕਿੱਥੋਂ ਲੈ ਕੇ ਆਏ ਹਨ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …