Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਅੱਧਾ ਕਿੱਲੋ ਅਫ਼ੀਮ ਸਮੇਤ ਮੁਲਜ਼ਮ ਗ੍ਰਿਫ਼ਤਾਰ ਸੈਕਟਰ-91 ਟੀ ਪੁਆਇੰਟ ’ਤੇ ਨਾਕਾਬੰਦੀ ਦੌਰਾਨ ਕੀਤਾ ਕਾਬੂ, ਥੈਲੇ ’ਚੋਂ ਬਰਾਮਦ ਹੋਈ ਅੱਧਾ ਕਿੱਲੋ ਅਫ਼ੀਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ: ਇੰਥੋਂ ਦੇ ਸਨਅਤੀ ਏਰੀਆ ਫੇਜ਼-8ਬੀ ਪੁਲੀਸ ਚੌਂਕੀ ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਮੰਡ ਦੀ ਅਗਵਾਈ ਵਾਲੀ ਪੁਲੀਸ ਟੀਮ ਨੇ ਇਕ ਵਿਅਕਤੀ ਨੂੰ ਅੱਧਾ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਪੁਲੀਸ ਵੱਲੋਂ ਥਾਣਾ ਫੇਜ਼-1 ਵਿੱਚ ਮੁਲਜ਼ਮ ਵੀਰਪਾਲ ਵਾਸੀ ਬਰੇਲੀ (ਯੂਪੀ) ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਜੂਦਾ ਸਮੇਂ ਵਿੱਚ ਮੁਲਜ਼ਮ ਪਿੰਡ ਮੁਬਾਰਕਪੁਰ (ਡੇਰਾਬੱਸੀ) ਵਿੱਚ ਰਹਿ ਰਿਹਾ ਸੀ। ਉਸ ਦੇ ਖ਼ਿਲਾਫ਼ ਪਹਿਲਾਂ ਵੀ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਹੈ। ਪੁਲੀਸ ਚੌਂਕੀ ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਪੁਲੀਸ ਵੱਲੋਂ ਸਥਾਨਕ ਸੈਕਟਰ-91 ਟੀ ਪੁਆਇੰਟ ’ਤੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਦੌਰਾਨ ਪਿੰਡ ਲਖਨੌਰ ਵਾਲੇ ਪਾਸਿਓਂ ਆ ਰਹੇ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਤਲਾਸ਼ੀ ਲੈਣੀ ਚਾਹੀ ਤਾਂ ਉਸ ਨੇ ਪੁਲੀਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲੀਸ ਨੇ ਉਸ ਨੂੰ ਮੌਕੇ ਤੋਂ ਹੀ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਵੀਰਪਾਲ ਕੋਲ ਮੌਜੂਦ ਥੈਲੇ ਦੀ ਤਲਾਸ਼ੀ ਲਈ ਤਾਂ ਥੈਲੇ ’ਚੋਂ ਅੱਧਾ ਕਿੱਲੋ ਅਫ਼ੀਮ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਵੀਰਪਾਲ ਨੇ ਪੁਲੀਸ ਨੂੰ ਦੱਸਿਆ ਕਿ ਉਹ ਬਰੇਲੀ ਤੋਂ ਅਫ਼ੀਮ ਲੈ ਕੇ ਆਇਆ ਸੀ ਅਤੇ ਉਸ ਨੇ ਮੁਹਾਲੀ ਵਿੱਚ ਹੁਸ਼ਿਆਰਪੁਰ ਦੇ ਕਿਸੇ ਵਿਅਕਤੀ ਨੂੰ ਅਫ਼ੀਮ ਦੇਣੀ ਸੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਵੀਰਪਾਲ ਦੇ ਖ਼ਿਲਾਫ਼ ਪਹਿਲਾਂ ਵੀ ਜੁਲਾਈ 2018 ਵਿੱਚ ਥਾਣਾ ਫੇਜ਼-11 ਵਿੱਚ ਐਨਡੀਪੀਐਸ ਦੇ ਤਹਿਤ ਕੇਸ ਦਰਜ ਹੈ। ਇਸ ਮਾਮਲੇ ਵਿੱਚ ਪੁਲੀਸ ਨੇ ਉਸ ਕੋਲੋਂ ਕਰੀਬ 100 ਗਰਾਮਡ ਅਫ਼ੀਮ ਬਰਾਮਦ ਕੀਤੀ ਗਈ ਸੀ ਅਤੇ ਪਿਛਲੇ ਸਾਲ ਤੋਂ ਹੀ ਉਹ ਜੇਲ੍ਹ ਵਿੱਚ ਸੀ ਲੇਕਿਨ ਹੁਣ ਪਿੱਛੇ ਜਿਹੇ ਉਹ ਜ਼ਮਾਨਤ ’ਤੇ ਜੇਲ੍ਹ ’ਚੋਂ ਬਾਹਰ ਆਇਆ ਸੀ ਅਤੇ ਉਸ ਨੇ ਮੁੜ ਤੋਂ ਨਸ਼ੀਲੇ ਪਦਾਰਥਾ ਦੀ ਤਸਕਰੀ ਦਾ ਧੰਦਾ ਸ਼ੁਰੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ