Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਦੋ ਸਨੈਚਰ ਗ੍ਰਿਫ਼ਤਾਰ, ਮੋਬਾਈਲ ਤੇ ਲੈਪਟਾਪ ਬਰਾਮਦ ਜੋਤੀ ਸਿੰਗਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੁਲਾਈ: ਮੁਹਾਲੀ ਪੁਲੀਸ ਨੇ ਸਨੈਚਿੰਗ ਦੇ ਮਾਮਲੇ ਵਿੱਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਏਐਸਆਈ ਰਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਬਲਰਾਜ ਸਿੰਘ ਅਤੇ ਜਸਵਿੰਦਰ ਸਿੰਘ ਵਾਸੀ ਦਿੜ੍ਹਬਾ (ਸੰਗਰੂਰ) ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਧਾਰਾ 379 ਅਤੇ 34 ਅਧੀਨ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ’ਤੇ ਇਕ ਕਾਰ ਚਾਲਕ ਤੋਂ ਮੋਬਾਈਲ ਫੋਨ ਅਤੇ ਲੈਪਟਾਪ ਖੋਹ ਕੇ ਲਿਜਾਉਣ ਦਾ ਦੋਸ਼ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਇੱਥੋਂ ਦੇ ਸੈਕਟਰ-66 ਦਾ ਵਸਨੀਕ ਅਨਿਲ ਕੁਮਾਰ ਬੀਤੀ 7 ਜੁਲਾਈ ਨੂੰ ਆਪਣੇ ਘਰ ਪਰਤ ਰਿਹਾ ਸੀ ਕਿ ਅਚਾਨਕ ਬਾਰਸ਼ ਜ਼ਿਆਦਾ ਤੇਜ਼ ਹੋਣ ਕਾਰਨ ਉਹ ਸੜਕ ਕਿਨਾਰੇ ਕਾਰ ਖੜੀ ਕਰਕੇ ਫੋਨ ਸੁਣਨ ਲੱਗ ਪਿਆ। ਇਸ ਦੌਰਾਨ ਉੱਥੇ ਦੋ ਵਿਅਕਤੀ ਆਏ। ਜਿਨ੍ਹਾਂ ਨੇ ਕਾਰ ਚਾਲਕ ਤੋਂ ਮੋਬਾਈਲ ਫੋਨ ਖੋਹ ਲਿਆ ਅਤੇ ਕਾਰ ਵਿੱਚ ਸੀਟ ’ਤੇ ਪਿਆ ਲੈਪਟਾਪ ਚੁੱਕ ਕੇ ਫਰਾਰ ਹੋ ਗਏ। ਪੁਲੀਸ ਨੇ ਕਾਰ ਚਾਲਕ ਦੀ ਸ਼ਿਕਾਇਤ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਏਐਸਆਈ ਰਸ਼ਪ੍ਰੀਤ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਬਲਰਾਜ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲੀਸ ਨੇ ਮੁਲਜ਼ਮਾਂ ਕੋਲੋਂ ਮੋਬਾਈਲ ਫੋਨ ਅਤੇ ਲੈਪਟਾਪ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਦੋਵੇਂ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈਸਟ ਕਰਵਾਇਆ ਗਿਆ। ਕਰੋਨਾ ਟੈਸਟ ਦੀ ਰਿਪੋਰਟ 48 ਘੰਟੇ ਬਾਅਦ ਮਿਲੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ