Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਚੋਰ ਦੇ ਮਾਮਲੇ ਵਿੱਚ ਮੁਲਜ਼ਮ ਗ੍ਰਿਫ਼ਤਾਰ, 3 ਲੱਖ ਦਾ ਸਾਮਾਨ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਜਨਵਰੀ: ਮੁਹਾਲੀ ਪੁਲੀਸ ਨੇ ਚੋਰੀ ਦੇ ਮਾਮਲੇ ਵਿੱਚ ਰੋਹਿਤ ਮਿਸ਼ਰਾ ਵਾਸੀ ਯੂਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਉਹ ਇੱਥੋਂ ਦੇ ਫੇਜ਼-1 ਵਿੱਚ ਰਹਿ ਰਿਹਾ ਸੀ। ਜਦੋਂਕਿ ਇਸ ਮਾਮਲੇ ਵਿੱਚ ਨਾਮਜ਼ਦ ਉਸ ਦਾ ਭਰਾ ਗਿਆਨ ਮਿਸ਼ਰਾ ਫਰਾਰ ਹੈ। ਜਿਸ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਮਨਫੂਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਰੋਹਿਤ ਮਿਸ਼ਰਾ ਇੱਥੋਂ ਦੇ ਸਨਅਤੀ ਖੇਤਰ ਫੇਜ਼-3 ਦੇ ਇਕ ਗੋਦਾਮ ਵਿੱਚ ਮੈਨੇਜਰ ਦਾ ਕੰਮ ਕਰਦਾ ਹੈ। ਗੋਦਾਮ ਦੇ ਮਾਲਕ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸ ਦੇ ਗੁਦਾਮ ਦਾ ਸਮਾਨ ਚੋਰੀ ਹੋ ਰਿਹਾ ਹੈ ਅਤੇ ਜਦੋਂ ਉਸ ਨੇ ਆਪਣੇ ਪੱਧਰ ’ਤੇ ਜਾਂਚ ਪੜਤਾਲ ਕੀਤੀ ਅਤੇ ਕੈਮਰਿਆਂ ਦੀ ਫੁਟੇਜ਼ ਚੈੱਕ ਕੀਤੀਆਂ ਤਾਂ ਪਤਾ ਲੱਗਾ ਕਿ ਗੋਦਾਮ ਦੇ ਮੈਨੇਜਰ ਰੋਹਿਤ ਮਿਸ਼ਰਾ ਵੱਲੋਂ ਆਪਣੇ ਭਰਾ ਗਿਆਨ ਮਿਸ਼ਰਾ ਨਾਲ ਮਿਲ ਕੇ ਗੋਦਾਮ ’ਚੋਂ ਜਿਮ ਕਰਨ ਵਾਲੇ ਨੌਜਵਾਨਾਂ ਦੀ ਖੁਰਾਕ (ਪ੍ਰੋਟੀਨ) ਦੀ ਚੋਰੀ ਕੀਤੀ ਗਈ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ ਧਾਰਾ 408, 381, 380, 120ਬੀ ਦੇ ਤਹਿਤ ਕੇਸ ਦਰਜ ਕਰਕੇ ਰੋਹਿਤ ਮਿਸ਼ਰਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਜਦੋਂਕਿ ਦੂਜਾ ਮੁਲਜ਼ਮ ਗਿਆਨ ਮਿਸ਼ਰਾ ਫਰਾਰ ਹੈ। ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ 3 ਲੱਖ ਰੁਪਏ ਦੀ ਕੀਮਤ ਦਾ ਚੋਰੀ ਕੀਤਾ ਗਿਆ ਸਮਾਨ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਰੋਹਿਤ ਮਿਸ਼ਰਾ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਤਿੰਨ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ