Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਆਨਲਾਈਨ ਸੱਟਾ ਲਾਉਣ ਵਾਲੇ ਪੰਜ ਮੁਲਜ਼ਮ ਗ੍ਰਿਫ਼ਤਾਰ 2 ਲੈਪਟਾਪ, 12 ਸਮਾਰਟ ਫੋਨ, 8 ਕੀ-ਪੈਡ ਵਾਲੇ ਫੋਨ, 1 ਸੂਟਕੇਸ, 20 ਫੋਨਾਂ ਦੇ ਸੈੱਟਅਪ, 2 ਲਗਜ਼ਰੀ ਕਾਰਾਂ ਬਰਾਮਦ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਨਾ ਕਰਵਾਉਣ ਵਾਲੇ 200 ਮਕਾਨ ਮਾਲਕਾਂ ਨੂੰ ਨੋਟਿਸ ਜਾਰੀ, ਜਵਾਬ ਤਲਬੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਜੂਨ: ਮੁਹਾਲੀ ਪੁਲੀਸ ਵੱਲੋਂ ਐਸਐਸਪੀ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀ ਅਤੇ ਜੁਰਮ ਨੂੰ ਠੱਲ੍ਹ ਪਾਉਣ ਲਈ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਵੱਖ-ਵੱਖ ਥਾਵਾਂ ਟੀਡੀਆਈ ਸਿਟੀ, ਪੂਰਬ ਅਪਾਰਟਮੈਂਟ, ਪਿੰਡ ਸ਼ਾਹੀਮਾਜਰਾ, ਮਦਨਪੁਰਾ ਸਮੇਤ ਕਈ ਹੋਰ ਹਾਊਸਿੰਗ ਸੁਸਾਇਟੀਆਂ ਵਿੱਚ ਛਾਪੇਮਾਰੀ ਅਤੇ ਚੈਕਿੰਗ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ ਨੂੰ ਨੋਟਿਸ ਜਾਰੀ ਕੀਤੇ ਗਏ। ਇਸ ਦੌਰਾਨ ਪੁਲੀਸ ਨੇ ਆਨਲਾਈਨ ਸੱਟਾ ਲਾਉਣ ਵਾਲੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਇਹ ਕਾਰਵਾਈ ਡੀਐਸਪੀ (ਸਿਟੀ-1) ਸੁਖਨਾਜ ਸਿੰਘ ਦੀ ਨਿਗਰਾਨੀ ਹੇਠ ਮਟੌਰ ਥਾਣਾ ਦੇ ਐਸਐਚਓ ਇੰਸਪੈਕਟਰ ਨਵੀਨਪਾਲ ਸਿੰਘ ਲਹਿਲ ਦੀ ਅਗਵਾਈ ਵਾਲੀ ਟੀਮ ਨੇ ਕੀਤੀ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਹੋਮਲੈਂਡ ਹਾਈਟਸ ਸੈਕਟਰ-70 ਵਿੱਚ ਚੈਕਿੰਗ ਦੌਰਾਨ ਸਬ ਇੰਸਪੈਕਟਰ ਵਲੈਤੀ ਰਾਮ ਨੂੰ ਇਤਲਾਹ ਮਿਲੀ ਕਿ ਜ਼ਿੰਬਬਾਵੇ ਅਤੇ ਅਫ਼ਗਾਨੀਸਤਾਨ ਵਿਚਕਾਰ ਚੱਲ ਰਹੇ ਕ੍ਰਿਕਟ ਮੈਚ ’ਤੇ ਹੋਮਲੈਂਡ ਹਾਈਟਸ ਦੇ ਇੱਕ ਫਲੈਟ ਵਿੱਚ ਕੁਝ ਵਿਅਕਤੀ ਆਨਲਾਈਨ ਸੱਟਾ ਖੇਡ ਰਹੇ ਹਨ ਅਤੇ ਭੋਲੇ-ਭਾਲੇ ਲੋਕਾਂ ਨੂੰ ਲਾਲਚ ਦੇ ਕੇ ਮੋਟੀ ਠੱਗੀ ਮਾਰ ਰਹੇ ਹਨ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਮੁਲਜ਼ਮ ਅਭਿਮੰਨਿਊ, ਪਵਨਦੀਪ, ਹਿਮਾਂਸ਼ੂ ਮਹਾਜਨ, ਤਾਹਿਰ ਮਹਾਜਨ ਵਾਸੀ ਪਠਾਨਕੋਟ ਅਤੇ ਮਾਣਕ ਬਾਂਸਲ ਵਾਸੀ ਜ਼ੀਰਕਪੁਰ ਨੂੰ ਗ੍ਰਿਫ਼ਤਾਰ ਕਰ ਲਿਆ। ਇਨ੍ਹਾਂ ਵਿਅਕਤੀਆਂ ਖ਼ਿਲਾਫ਼ ਮਟੌਰ ਥਾਣੇ ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਆਨਲਾਈਨ ਸੱਟਾਂ ਲਾਉਣ ਲਈ ਵਰਤੇ ਜਾ ਰਹੇ ਦੋ ਲੈਪਟਾਪ, 12 ਸਮਾਰਟ ਫੋਨ, 8 ਕੀ-ਪੈਡ ਵਾਲੇ ਫੋਨ, ਇੱਕ ਸੂਟਕੇਸ 20 ਫੋਨਾਂ ਦਾ ਸੈੱਟਅਪ, ਜਿਸ ਵਿੱਚ 8 ਛੋਟੇ ਫੋਨ (ਲੈਂਡਿੰਗ ਮਸ਼ੀਨ) ਅਤੇ 2 ਕਾਰਾਂ (ਇਨੋਵਾ ਅਤੇ ਬੀ.ਐਮ.ਡਬਲਿਊ) ਬਰਾਮਦ ਕੀਤੀਆਂ ਗਈਆਂ ਹਨ। ਇਸੇ ਦੌਰਾਨ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਨਾ ਕਰਵਾਉਣ ਵਾਲੇ ਕਰੀਬ 200 ਮਕਾਨ\ਫਲੈਟ ਮਾਲਕਾਂ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਦੀ ਜਵਾਬ ਤਲਬੀ ਕੀਤੀ ਗਈ ਹੈ। ਇਨ੍ਹਾਂ ਫਲੈਟ ਮਾਲਕਾਂ ਨੂੰ ਮੁਹਾਲੀ ਦੇ ਜ਼ਿਲ੍ਹਾ ਮੈਜਿਸਟਰੇਟ ਦੇ ਕਿਰਾਏਦਾਰਾਂ ਦੀ ਪੁਲੀਸ ਵੈਰੀਫਿਕੇਸ਼ਨ ਕਰਵਾਉਣ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ੀ ਪਾਇਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ