Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਅੰਤਰਰਾਜੀ ਚੋਰ ਗਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ, 1 ਫਰਾਰ ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਮਾਰੂ ਹਥਿਆਰ, ਚੋਰੀ ਦੇ 6 ਮੋਟਰ ਸਾਈਕਲ ਤੇ ਹੋਰ ਸਮਾਨ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਮੁਹਾਲੀ ਪੁਲੀਸ ਨੇ ਅੰਤਰਰਾਜੀ ਚੋਰ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਨਾਜਾਇਜ਼ ਅਸਲਾ, ਚੋਰੀ ਦੇ 6 ਮੋਟਰ ਸਾਈਕਲ, ਤੇਜ਼ਧਾਰ ਹਥਿਆਰ, 3 ਲੈਪਟਾਪ, 11 ਮੋਬਾਈਲ ਫੋਨ, 1 ਸੈਮਸੰਗ ਟੀਵੀ ਅਤੇ 1 ਵੈਲਡਿੰਗ ਸੈਟ (ਜੋ ਘਰਾਂ ਵਿੱਚ ਚੋਰੀ ਕਰਨ ਲਈ ਵਰਤਿਆ ਜਾਂਦਾ ਸੀ) ਆਦਿ ਸਮਾਨ ਵੀ ਬਰਾਮਦ ਕੀਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਮੁਹਾਲੀ ਦੇ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਗਰੋਹ ਦੇ ਮੁਖੀ ਰਣਜੀਤ ਸਿੰਘ ਵਾਸੀ ਗੁਰੂ ਨਾਨਕ ਕਲੋਨੀ ਬਲੌਂਗੀ, ਨਰਿੰਦਰ ਸਿੰਘ ਵਾਸੀ ਨੇੜੇ ਚੋਲਟਾ ਕਲਾਂ (ਖਰੜ), ਬਲਜਿੰਦਰ ਸਿੰਘ ਵਾਸੀ ਬਾਦਸ਼ਾਹਪੁਰ (ਜ਼ਿਲ੍ਹਾ ਪਟਿਆਲਾ), ਸਤਨਾਮ ਸਿੰਘ ਵਾਸੀ ਸਧਾਰਨਪੁਰ (ਪਟਿਆਲਾ), ਹਰਵਿੰਦਰ ਸਿੰਘ ਅਤੇ ਗੁਰਜੀਤ ਸਿੰਘ ਉਰਫ਼ ਗੰਜਾ ਦੋਵੇਂ ਵਾਸੀ ਪਿੰਡ ਬੈਦਵਾਨ (ਮੁਹਾਲੀ) ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ 399, 492 ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਨ੍ਹਾਂ ’ਚੋਂ ਇਕ ਮੁਲਜ਼ਮ ਗੁਰਜੀਤ ਸਿੰਘ ਹਾਲੇ ਫਰਾਰ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਹਥਿਆਰਾਂ ਨਾਲ ਲੈਸ ਹੋ ਕੇ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ ਵਿੱਚ ਹਨ। ਐਸਪੀ ਸ੍ਰੀ ਹਾਂਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਸ ਚੋਰ ਗਰੋਹ ਵੱਲੋਂ ਮੁਹਾਲੀ ਸਮੇਤ ਚੰਡੀਗੜ੍ਹ, ਲੁਧਿਆਣਾ ਅਤੇ ਅੰਮ੍ਰਿਤਸਰ ਦੇ ਇਲਾਕੇ ਵਿੱਚ ਆਪਣਾ ਨੈਟਵਰਕ ਫੈਲਾਇਆ ਹੋਇਆ ਸੀ ਅਤੇ ਇਹ ਗਰੋਹ ਪਿਛਲੇ ਕਾਫੀ ਸਮੇਂ ਤੋਂ ਚੋਰੀ ਦੇ ਮਾਮਲਿਆਂ ਵਿੱਚ ਸਰਗਰਮ ਚੱਲਿਆ ਆ ਰਿਹਾ ਸੀ। ਮੁਲਜ਼ਮਾਂ ਵੱਲੋਂ ਸੁੰਨੇ ਘਰਾਂ\ਕੋਠੀਆਂ ਅਤੇ ਦੁਕਾਨਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ। ਪੁਲੀਸ ਅਨੁਸਾਰ ਗਰੋਹ ਦੇ ਮੈਂਬਰਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਲੁੱਟਾਂ-ਖੋਹਾਂ ਦੇ ਕਈ ਅਪਰਾਧਿਕ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਬਕਾਇਦਾ ਰੈਕੀ ਕਰਦੇ ਸੀ। ਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਸਾਰੇ ਮੁਲਜ਼ਮਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਪਤਾ ਲਗਾਇਆ ਜਾਵੇਗਾ ਕਿ ਇਸ ਗਰੋਹ ਵਿੱਚ ਹੋਰ ਕੌਣ ਕੌਣ ਮੁਲਜ਼ਮ ਸ਼ਾਮਲ ਹਨ ਅਤੇ ਹੁਣ ਤੱਕ ਉਨ੍ਹਾਂ ਨੇ ਕਿੱਥੇ ਕਿੱਥੇ ਕਿੰਨੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ। ਇਸ ਮੌਕੇ ਡੀਐਸਪੀ (ਸਿਟੀ-2) ਰਮਨਦੀਪ ਸਿੰਘ, ਡੀਐਸਪੀ ਪਵਨਦੀਪ ਸਿੰਘ ਅਤੇ ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਸਬ ਇੰਸਪੈਕਟਰ ਰਾਜੇਸ਼ ਅਰੋੜਾ ਅਤੇ ਸੈਂਟਰਲ ਥਾਣਾ ਫੇਜ਼-8 ਦੇ ਐਸਐਚ ਸ਼ਿਵਦੀਪ ਸਿੰਘ ਬਰਾੜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ