Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ 750 ਗਰਾਮ ਹੈਰੋਇਨ ਸਮੇਤ ਨਾਇਜੀਰੀਅਨ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਮਈ: ਮੁਹਾਲੀ ਪੁਲੀਸ ਵੱਲੋਂ ਐਸਐਸਪੀ ਸਤਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਨਾਇਜੀਰੀਅਨ ਨੂੰ 750 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਐਕਿਨਟੁਡੇ ਦੇ ਖ਼ਿਲਾਫ਼ ਥਾਣਾ ਸਦਰ ਖਰੜ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਸੀ.ਆਈ.ਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਨਿਗਰਾਨੀ ਵਿੱਚ ਸੀ.ਆਈ.ਏ ਸਟਾਫ਼ ਦੀ ਟੀਮ ਨੇ ਨਾਈਜੀਰੀਅਨ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਿਤੀ 30-05-2021 ਨੂੰ ਸੀ.ਆਈ.ਏ ਸਟਾਫ਼ ਟੀ-ਪੁਆਇੰਟ ਪਿੰਡ ਸਹੋੜਾ ਵਿਖੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ ਤਾਂ ਇੱਕ ਨੌਜਵਾਨ (ਨਾਇਜੀਰੀਅਨ) ਪ੍ਰਾਈਵੇਟ ਕਾਲਜ ਤੋਂ ਆਉਂਦਾ ਦਿਖਾਈ ਦਿੱਤਾ। ਜੋ ਪੁਲੀਸ ਨੂੰ ਦੇਖ ਕੇ ਆਪਣਾ ਸਕੂਟਰ ਸੜਕ ’ਤੇ ਸੁੱਟ ਕੇ ਭੱਜਣ ਲੱਗਾ। ਜਿਸ ਨੂੰ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਸਾਥੀ ਪੁਲੀਸ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 750 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਨਾਇਜ਼ੀਰੀਅਨ ਮੌਜੂਦਾ ਸਮੇਂ ਵਿੱਚ ਸ਼ਿਵਜੋਤ ਇਨਕਲੇਵ ਖਰੜ ਵਿੱਚ ਰਹਿ ਰਿਹਾ ਸੀ ਅਤੇ 14-08-2018 ਨੂੰ ਸਟੱਡੀ ਵੀਜ਼ਾ ’ਤੇ ਭਾਰਤ ਆਇਆ ਸੀ। ਅਕਿਨਟੁਡੇ ਇੱਕ ਪ੍ਰਾਈਵੇਟ ਕਾਲਜ (ਖਰੜ) ਵਿੱਚ ਬੀਬੀਏ ਦੇ 6ਵੇਂ ਸਮੈਸਟਰ ਦੀ ਪੜਾਈ ਕਰ ਰਿਹਾ ਸੀ। ਪੁਲੀਸ ਅਨੁਸਾਰ ਮੁਲਜ਼ਮ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਦੇ ਦੁਆਰਕਾ ਇਲਾਕੇ ’ਚੋਂ ਹੈਰੋਇਨ ਲਿਆ ਕੇ ਪੰਜਾਬ ਵਿੱਚ ਵੇਚਣਾ ਦਾ ਧੰਦਾ ਕਰਦਾ ਆ ਰਿਹਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ