
ਮੁਹਾਲੀ ਪੁਲੀਸ ਵੱਲੋਂ ਜੂਆ ਖੇਡਦੇ ਤਿੰਨ ਵਿਅਕਤੀ ਗ੍ਰਿਫ਼ਤਾਰ, ਜੂਏ ਦੇ 5800 ਰੁਪਏ ਬਰਾਮਦ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ:
ਮੁਹਾਲੀ ਪੁਲੀਸ ਨੇ ਜਨਤਕ ਥਾਵਾਂ ’ਤੇ ਜੂਆ ਖੇਡਣ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਉਨ੍ਹਾਂ ਕੋਲੋਂ 5800 ਰੁਪਏ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਨੇ ਦੱਸਿਆ ਕਿ ਏਐਸਆਈ ਗੁਰਨਾਮ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਸੁਸ਼ੀਲ, ਅਨਿਲ ਕੁਮਾਰ, ਦਿਨੇਸ਼ ਕੁਮਾਰ ਨੂੰ ਜਨਤਕ ਥਾਂ ’ਤੇ ਜੂਆ ਖੇਡਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਕੋਲੋਂ ਜੂਏ ਦੀ ਰਾਸ਼ੀ 5800 ਰੁਪਏ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਵਿਅਕਤੀਆਂ ’ਚੋਂ ਦੋ ਬਲੌਂਗੀ ਅਤੇ ਇੱਕ ਬਹਿਲੋਲਪੁਰ ਦਾ ਵਸਨੀਕ ਹੈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਵਿਅਕਤੀਆਂ ਦੇ ਖ਼ਿਲਾਫ਼ ਗੈਂਬਲਿੰਗ ਐਕਟ ਦੀ ਧਾਰਾ 13-3-67 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।