ਫਿਰੌਤੀ ਮਾਮਲਾ: ਮੁਹਾਲੀ ਪੁਲੀਸ ਵੱਲੋਂ ਦੋ ਮੁਲਜ਼ਮ ਗ੍ਰਿਫ਼ਤਾਰ, 3 ਫਰਾਰ ਮੁਲਜ਼ਮਾਂ ਦੀ ਭਾਲ ਜਾਰੀ

ਮੁਲਜ਼ਮਾਂ ਕੋਲੋ ਅਸਲਾ, ਹਫ਼ਤਾ ਵਸੂਲੀ ਦੀ ਰਾਸ਼ੀ ਅਤੇ ਆਈ-20 ਕਾਰ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਮੁਹਾਲੀ ਪੁਲੀਸ ਨੇ ਮਨਦੀਪ ਸਿੰਘ ਵਾਸੀ ਜਗਤਪੁਰਾ ਅਤੇ ਹਰਪ੍ਰੀਤ ਸਿੰਘ ਵਾਸੀ ਕੰਡਾਲਾ ਨੂੰ ਅਸਲਾ ਅਤੇ ਫਿਰੌਤੀ ਦੀ ਰਕਮ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਦੀ ਕਾਰ ਵੀ ਜ਼ਬਤ ਕੀਤੀ ਗਈ ਹੈ। ਐਤਵਾਰ ਸ਼ਾਮ ਨੂੰ ਇਸ ਗੱਲ ਦਾ ਖੁਲਾਸਾ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ, ਡੀਐਸਪੀ (ਸਿਟੀ-2) ਦੀਪ ਕੰਵਲ ਦੀ ਅਗਵਾਈ ਹੇਠ ਗੈਰ ਸਮਾਜੀ ਅਨਸਰਾਂ, ਅਪਰਾਧਿਕ ਵਿਅਕਤੀਆਂ ਅਤੇ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਥਾਣਾ ਫੇਜ਼-11 ਦੇ ਐਸਐਚਓ ਜਗਦੀਪ ਸਿੰਘ ਬਰਾੜ ਦੀ ਟੀਮ ਨੇ ਕਾਫ਼ੀ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਕੋਲੋਂ .32 ਬੋਰ ਦਾ ਰਿਵਾਲਵਰ, 6 ਜ਼ਿੰਦਾ ਕਾਰਤੂਸ, ਆਈ-20 ਕਾਰ ਅਤੇ ਹਫ਼ਤਾ ਵਸੂਲੀ ਦੀ ਰਾਸ਼ੀ 10 ਹਜ਼ਾਰ ਬਰਾਮਦ ਕੀਤੀ ਗਈ ਹੈ।
ਐਸਐਸਪੀ ਨੇ ਦੱਸਿਆ ਕਿ ਏਐਸਆਈ ਸਤਿੰਦਰਪਾਲ ਸਿੰਘ ਨੂੰ ਇਤਲਾਹ ਮਿਲੀ ਸੀ ਕਿ ਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਵਾਸੀ ਪਿੰਡ ਕੰਡਾਲਾ ਆਪਣੇ 3 ਹੋਰ ਅਣਪਛਾਤੇ ਸਾਥੀਆਂ ਨਾਲ ਮਿਲ ਕੇ ਰਾਜਿੰਦਰ ਸਿੰਘ ਅਤੇ ਉਸਦੇ ਸਾਥੀਆਂ ਕੋਲੋਂ ਰਿਵਾਲਵਰ ਦਿਖਾ ਕੇ ਜਾਨ ਤੋਂ ਮਾਰਨ ਦੀ ਧਮਕੀ ਦੇ ਕੇ ਉਨ੍ਹਾਂ ਦੀਆਂ ਬੱਸਾਂ ਮੁਹਾਲੀ ਤੋਂ ਯੂਪੀ ਲਈ ਚਲਾਉਣ ਸਬੰਧੀ 10 ਹਜ਼ਾਰ ਰੁਪਏ ਪ੍ਰਤੀ ਹਫ਼ਤਾ ਫਿਰੌਤੀ ਦੇ ਰੂਪ ਵਿੱਚ ਹਾਸਲ ਕਰਦੇ ਹਨ। ਇਸ ਸਬੰਧੀ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਮਨਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਥਾਣਾ ਫੇਜ਼-11 ਵਿੱਚ 384, 386, 34 ਅਤੇ ਅਸਲਾ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਸਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ 2 ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਲੋਕਾਂ ਨੂੰ ਡਰਾ ਧਮਕਾ ਕੇ ਫਿਰੌਤੀਆਂ ਮੰਗਣ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੇ 3 ਫਰਾਰ ਸਾਥੀਆਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਪਹਿਲਾਂ ਵੀ ਫੇਜ਼-11 ਦੇ ਥਾਣੇ ਵਿੱਚ 323, 384, 148, 149, 506, 364-ਏ, 120-ਬੀ ਦੇ ਤਹਿ ਕੇਸ ਦਰਜ ਹੈ। ਜ਼ਿਲ੍ਹਾ ਪੁਲੀਸ ਮੁਖੀ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਕਾਰੋਬਾਰ ਬਿਨਾ ਕਿਸੇ ਡਰ-ਭੈਅ ਤੋਂ ਬੇਖੋਫ ਹੋ ਕੇ ਕਰਨ ਅਤੇ ਜੇਕਰ ਕੋਈ ਵਿਅਕਤੀ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕਰਦਾ ਹੈ ਤਾਂ ਤੁਰੰਤ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…