Nabaz-e-punjab.com

ਮੁਹਾਲੀ ਪੁਲੀਸ ਵੱਲੋਂ 30 ਗਰਾਮ ਹੈਰੋਇਨ ਸਮੇਤ ਦੋ ਨੌਜਵਾਨ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਅਕਤੂਬਰ:
ਮੁਹਾਲੀ ਪੁਲੀਸ ਵੱਲੋਂ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਮੁਲਜ਼ਮ ਲਖਵੀਰ ਸਿੰਘ ਵਾਸੀ ਲਾਡਲ (ਰੂਪਨਗਰ) ਅਤੇ ਸੁਰੇਸ਼ ਚੰਦਰ ਵਾਸੀ ਅਲਹੋਰਾਂ (ਨਾਭਾ) ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਲਖਵੀਰ ਮੌਜੂਦਾ ਸਮੇਂ ਵਿੱਚ ਮੁਹਾਲੀ ਨਗਰ ਨਿਗਮ ਅਧੀਨ ਆਉਂਦੇ ਪਿੰਡ ਸ਼ਾਹੀ ਮਾਜਰਾ ਅਤੇ ਸੁਰੇਸ਼ ਯੂਟੀ ਦੇ ਪਿੰਡ ਪਲਸੋਰਾ ਵਿੱਚ ਰਹਿ ਰਿਹਾ ਸੀ। ਪੁਲੀਸ ਅਨੁਸਾਰ ਮੁਲਜ਼ਮ ਸੁਰੇਸ਼ ਚੰਦਰ ਐਮਬੀਏ ਪਾਸ ਹੈ ਅਤੇ ਉਸ ਦੇ ਖ਼ਿਲਾਫ਼ ਪਹਿਲਾਂ ਵੀ ਇਕ ਕੇਸ ਦਰਜ ਹੈ।
ਇਹ ਜਾਣਕਾਰੀ ਦਿੰਦਿਆਂ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਸਥਾਨ ਪੁਲੀਸ ਵੱਲੋਂ ਇੱਥੋਂ ਦੇ ਫੇਜ਼-1 ਤੋਂ ਫੇਜ਼-5 ਨੂੰ ਜਾਣ ਵਾਲੀ ਸੜਕ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਦੋ ਨੌਜਵਾਨ ਨਸ਼ੀਲੇ ਪਦਾਰਥਾਂ ਸਣੇ ਇਸ ਰਸਤੇ ਰਾਹੀਂ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਪੈਦਲ ਚਲੇ ਆ ਰਹੇ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲੀਸ ਨੂੰ ਦੇਖ ਕੇ ਵਾਪਸ ਪਿੱਛੇ ਵੱਲ ਭੱਜਣ ਦੀ ਕੋਸ਼ਿਸ਼ ਕੀਤੀ ਲੇਕਿਨ ਪੁਲੀਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 30 ਗਰਾਮ ਹੈਰੋਇਨ ਬਰਾਮਦ ਕੀਤੀ ਗਈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਮੁੱਢਲੀ ਪੁੱਛਗਿੱਛ ਵਿੱਚ ਦੱਸਿਆ ਕਿ ਪਹਿਲਾਂ ਉਹ ਖ਼ੁਦ ਨਸ਼ਾ ਕਰਨ ਦੇ ਆਦੀ ਸਨ ਪਰ ਬਾਅਦ ਵਿੱਚ ਪੈਸਿਆਂ ਦੇ ਲਾਲਚ ਵਿੱਚ ਆ ਕੇ ਕÎਕਤ ਤੌਰ ’ਤੇ ਨਸ਼ਾ ਵੇਚਣਾ ਸ਼ੁਰੂ ਕਰ ਦਿੱਤਾ। ਉਹ ਦਿੱਲੀ ਤੋਂ ਕਿਸੇ ਨਾਇਜੀਰੀਅਨ ਕੋਲੋਂ ਹੈਰੋਇਨ ਲਿਆ ਕੇ ਮੁਹਾਲੀ ਅਤੇ ਚੰਡੀਗੜ੍ਹ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਨਸ਼ਾ ਸਪਲਾਈ ਕਰਦੇ ਹਨ। ਉਨ੍ਹਾਂ ਦੱਸਿਆ ਕਿ ਦੋਵੇਂ ਮੁਲਜ਼ਮਾਂ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੌਜਵਾਨਾਂ ਨੂੰ ਇਕ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …