Share on Facebook Share on Twitter Share on Google+ Share on Pinterest Share on Linkedin ਨਾਬਾਲਗ ਲੜਕੀ ਅਗਵਾ ਕੇਸ: ਮੁਹਾਲੀ ਪੁਲੀਸ ਵੱਲੋਂ ਦੋ ਨੌਜਵਾਨ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਫਰਵਰੀ: ਮੁਹਾਲੀ ਪੁਲੀਸ ਨੇ ਨੌਵੀਂ ਜਮਾਤ ਦੀ ਇਕ ਵਿਦਿਆਰਥਣ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ 2 ਨੌਜਵਾਨਾਂ ਅਜੇ ਕੁਮਾਰ ਅਤੇ ਅਰਸ਼ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਦੋਵੇਂ ਯੂਪੀ ਦੇ ਰਹਿਣ ਵਾਲੇ ਹਨ। ਇਸ ਸਬੰਧੀ ਪੁਲੀਸ ਨੇ ਪੀੜਤ ਲੜਕੀ ਦੇ ਪਿਤਾ ਦੀ ਸ਼ਿਕਾਇਤ ਨੂੰ ਅਧਾਰ ਬਣਾ ਕੇ ਬੀਤੀ 16 ਫਰਵਰੀ ਨੂੰ ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਖ਼ਿਲਾਫ਼ ਧਾਰਾ-363 ਅਤੇ 366ਏ ਦੇ ਤਹਿਤ ਕੇਸ ਦਰਜ ਕੀਤਾ ਗਿਆ ਸੀ। ਹੁਦ ਇਸ ਮਾਮਲੇ ਵਿੱਚ ਉਕਤ ਦੋਵੇਂ ਨੌਜਵਾਨਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲੀਸ ਨੇ ਨੌਜਵਾਨਾਂ ਕੋਲੋਂ ਲੜਕੀ ਨੂੰ ਵੀ ਬਰਾਮਦ ਕਰ ਲਿਆ ਹੈ। ਇਸ ਸਬੰਧੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਗਗਨਦੀਪ ਕੌਰ ਨੇ ਦੱਸਿਆ ਕਿ ਪੀੜਤ ਲੜਕੀ ਅਤੇ ਪਰਿਵਾਰ ਨਾਲ ਮੁਹਾਲੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਹਨ। ਪੀੜਤ ਲੜਕੀ (17 ਸਾਲ) ਨੌਵੀਂ ਜਮਾਤ ਵਿੱਚ ਪੜ੍ਹਦੀ ਹੈ। ਬੀਤੀ 15 ਫਰਵਰੀ ਨੂੰ ਉਹ ਰੋਜ਼ਾਨਾ ਵਾਂਗ ਘਰ ਤੋਂ ਸਕੂਲ ਵਿੱਚ ਪੜ੍ਹਨ ਲਈ ਗਈ ਸੀ ਲੇਕਿਨ ਸ਼ਾਮ ਤੱਕ ਘਰ ਵਾਪਸ ਨਹੀਂ ਆਈ। ਇਸ ਸਬੰਧੀ ਪਰਿਵਾਰ ਨੇ ਸਕੂਲ ਜਾ ਕੇ ਪਤਾ ਕੀਤਾ ਅਤੇ ਆਪਣੇ ਨਜ਼ਦੀਕੀ ਰਿਸ਼ਤੇਦਾਰਾਂ ਅਤੇ ਹੋਰ ਜਾਣਕਾਰਾਂ ਨਾਲ ਵੀ ਗੱਲ ਕਰਕੇ ਲੜਕੀ ਬਾਰੇ ਪਤਾ ਕੀਤਾ ਗਿਆ ਲੇਕਿਨ ਉਨ੍ਹਾਂ ਨੂੰ ਕੋਈ ਥਹੁ ਪਤਾ ਨਹੀਂ ਲੱਗਾ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲੀਸ ਨੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ। ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਇਕ ਮੁਲਜ਼ਮ, ਵਿਦਿਆਰਥਣ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਆਪਣੇ ਨਾਲ ਯੂਪੀ ਲੈ ਗਿਆ ਸੀ। ਜਿਸ ਮਾਮਲੇ ਵਿੱਚ ਉਸ ਦੇ ਦੋਸਤ ਨੇ ਵੀ ਉਸ ਦਾ ਸਾਥ ਦਿੱਤਾ ਸੀ। ਪੁਲੀਸ ਨੇ ਦੋਵੇਂ ਨੌਜਵਾਨਾਂ ਨੂੰ ਕਾਬੂ ਕਰਕੇ ਲੜਕੀ ਨੂੰ ਬਰਾਮਦ ਕਰ ਲਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ