Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਮਲੋਟ ਦਾ ਨੌਜਵਾਨ 40 ਗਰਾਮ ਹੈਰੋਇਨ ਸਣੇ ਗ੍ਰਿਫ਼ਤਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਨਵੰਬਰ: ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 40 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਸਨਅਤੀ ਏਰੀਆ ਪੁਲੀਸ ਚੌਕੀ ਦੇ ਇੰਚਾਰਜ ਏਐਸਆਈ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਮੁਨੀਸ਼ ਕੁਮਾਰ ਉਰਫ਼ ਛੋਟਾ ਵਾਸੀ ਮਲੋਟ ਵਜੋਂ ਹੋਈ ਹੈ। ਜੋ ਇਸ ਸਮੇਂ ਪਿੰਡ ਮੁਹਾਲੀ ਵਿੱਚ ਰਹਿ ਰਿਹਾ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਚੌਂਕੀ ਇੰਚਾਰਜ ਸ੍ਰੀ ਮੰਡ ਨੇ ਦੱਸਿਆ ਕਿ ਪੁਲੀਸ ਟੀਮ ਵੱਲੋਂ ਸਥਾਨਕ ਸਨਅਤੀ ਏਰੀਆ ਫੇਜ਼-8ਬੀ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਇਕ ਵਿਅਕਤੀ ਨਸ਼ੇ ਵੇਚਣ ਦਾ ਧੰਦਾ ਕਰਦਾ ਹੈ, ਜੋ ਅੱਜ ਨਸ਼ਾ ਸਪਲਾਈ ਕਰਨ ਲਈ ਇਸ ਰਸਤੇ ਰਾਹੀਂ ਅੱਗੇ ਲੰਘੇਗਾ। ਉਨ੍ਹਾਂ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਜਦੋਂ ਪੁਲੀਸ ਨੇ ਉਕਤ ਵਿਅਕਤੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਹ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਵਾਪਸ ਪਿੱਛੇ ਨੂੰ ਮੁੜਨ ਲੱਗਾ ਪ੍ਰੰਤੂ ਪੁਲੀਸ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 40 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਸ੍ਰੀ ਮੰਡ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮਨੀਸ਼ ਕੁਮਾਰ ਨੇ ਪੁਲੀਸ ਨੂੰ ਦੱਸਿਆ ਕਿ ਉਹ ਸੈਕਟਰ-38, ਚੰਡੀਗੜ੍ਹ ਤੋਂ ਹੈਰੋਇਨ ਸਸਤੇ ਮੁੱਲ ’ਤੇ ਖਰੀਦ ਕੇ ਲਿਆਉਂਦਾ ਸੀ ਅਤੇ ਮੁਹਾਲੀ ਦੇ ਸਨਅਤੀ ਖੇਤਰ, ਖਾਸ ਕਰਕੇ ਕਾਲ ਸੈਂਟਰਾਂ ਵਿੱਚ ਕੰਮ ਕਰਦੇ ਨੌਜਵਾਨਾਂ ਨੂੰ ਹੈਰੋਇਨ ਦੇ ਨਸ਼ੇ ਦੀਆਂ ਪੁੜੀਆਂ ਬਣਾ ਕੇ ਸਪਲਾਈ ਕਰਦਾ ਸੀ। ਉਨ੍ਹਾਂ ਦੱਸਿਆ ਕਿ ਭਲਕੇ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ