ਮੁਹਾਲੀ ਪੁਲੀਸ ਵੱਲੋਂ 500 ਗਰਾਮ ਅਫ਼ੀਮ ਸਮੇਤ 2 ਮੁਲਜ਼ਮ ਗ੍ਰਿਫ਼ਤਾਰ

ਕਵਿਤਾ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੂਨ
ਮੁਹਾਲੀ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੌਰਾਨ ਡੀਐਸਪੀ (ਡੀ) ਕੁਲਜਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸ਼ਿਵ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ 500 ਗਰਾਮ ਅਫ਼ੀਮ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਇਸ ਸਬੰਧੀ ਮੁਲਜ਼ਮ ਬਲਵਿੰਦਰ ਸਿੰਘ ਉਰਫ਼ ਗੁੱਡੂ ਵਾਸੀ ਪਿੰਡ ਤੋਂਗਾ (ਮੁਹਾਲੀ) ਅਤੇ ਫੱਕਰੇ ਆਲਮ ਵਾਸੀ ਕਕਰਾਲਾ (ਯੂਪੀ) ਦੇ ਖ਼ਿਲਾਫ਼ ਬਲੌਂਗੀ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਹ ਪਿਛਲੇ ਕਾਫ਼ੀ ਅਰਸੇ ਤੋ ਮੁਹਾਲੀ ਅਤੇ ਖਰੜ ਖੇਤਰ ਅਫ਼ੀਮ ਸਪਲਾਈ ਕਰਨ ਦਾ ਧੰਦਾ ਕਰ ਰਹੇ ਸਨ। ਮੁਲਜ਼ਮ ਫੱਕਰੇ ਆਲਮ ਯੂਪੀ ਤੋਂ ਸਸਤੀ ਭਾਅ ’ਤੇ ਅਫ਼ੀਮ ਲਿਆਉਂਦਾ ਸੀ ਅਤੇ ਇੱਥੇ ਆਪਣੇ ਸਾਥੀ ਬਲਵਿੰਦਰ ਸਿੰਘ ਉਰਫ਼ ਗੁੱਡੂ ਨੂੰ ਦਿੰਦਾ ਸੀ। ਇਸ ਮਗਰੋਂ ਇਹ ਦੋਵੇਂ ਮਿਲ ਕੇ ਮਹਿੰਗੇ ਭਾਅ ’ਤੇ ਅਫ਼ੀਮ ਵੇਚਦੇ ਸਨ।
ਐੱਸਐੱਸਪੀ ਨੇ ਦੱਸਿਆ ਕਿ ਮੁਲਜ਼ਮ ਬਲਵਿੰਦਰ ਸਿੰਘ ਉਰਫ਼ ਗੁੱਡੂ ਅਤੇ ਫੱਕਰੇ ਆਲਮ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Load More Related Articles
Load More By Nabaz-e-Punjab
Load More In Crime & Police

Check Also

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਪਰਲਜ਼ ਗਰੁੱਪ ਦੇ ਮਾਲਕ ਨਿਰਮਲ ਸਿੰਘ ਭੰਗੂ ਦੀ ਪਤਨੀ ਵੀ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ,…