ਮੁਹਾਲੀ ਪੁਲੀਸ ਵੱਲੋਂ 15 ਕਿੱਲੋਗਰਾਮ ਗਾਂਜਾ ਸਮੇਤ 2 ਵਿਅਕਤੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 11 ਅਕਤੂਬਰ:
ਮੁਹਾਲੀ ਪੁਲੀਸ ਨੇ 15 ਕਿੱਲੋਗਰਾਮ ਗਾਂਜਾ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਹਿੰਮਤ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਵਿਰੁੱਧ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਪੁਲੀਸ ਨੇ ਟੀ-ਪੁਆਇੰਟ ਗੁੱਗਾ ਮਾੜੀ ਪਿੰਡ ਕੁੰਭੜਾ ਨੇੜੇ ਸਕੂਟਰ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਦੇ ਕਬਜ਼ੇ ’ਚੋਂ 15 ਕਿੱਲੋਗਰਾਮ ਗਾਂਜਾ ਬਰਾਮਦ ਕੀਤਾ ਗਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਰਾਜੇਸ਼ ਕੁਮਾਰ ਵਾਸੀ ਪਿੰਡ ਰਸੂਲਪੁਰ, ਜ਼ਿਲ੍ਹਾ ਉਰਾਇਆ (ਯੂਪੀ) ਅਤੇ ਦੀਪਕ ਸਾਹਨੀ ਵਾਸੀ ਪਿੰਡ ਨਵਾਂ ਟੋਲਾ, ਜ਼ਿਲ੍ਹਾ ਗੋਪਾਲਗੰਜ (ਬਿਹਾਰ) ਹਾਲ ਵਾਸੀ ਬਲੌਂਗੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ ਅਤੇ ਨਸ਼ਿਆਂ ਦੇ ਮਾਮਲੇ ਵਿੱਚ ਹੋਰ ਜਾਣਕਾਰੀ ਮਿਲਣ ਦੀ ਸੰਭਾਵਨਾ ਹੈ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ: ਛੋਟਾ-ਵੱਡਾ ਘੱਲੂਘਾਰਾ ਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਗੁਰਮਤਿ ਸਮਾਗਮ ਨਬਜ਼…