ਮੁਹਾਲੀ ਪੁਲੀਸ ਵੱਲੋਂ ਪੀਰਮੁਛੱਲਾ ਡਕੈਤੀ ਮਾਮਲੇ ਵਿੱਚ ਮੁੱਖ ਮੁਲਜ਼ਮ ਸਮੇਤ ਚਾਰ ਹੋਰ ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ 26 ਲੱਖ ਦੀ ਨਗਦੀ, 1 ਸਵਿੱਫ਼ਟ ਕਾਰ, ਦੋ ਮੋਬਾਈਲ ਤੇ 1 ਖਿਡੌਣਾ ਪਿਸਤੌਲ ਬਰਾਮਦ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ: ਮੁਹਾਲੀ ਪੁਲੀਸ ਨੇ ਪਿੰਡ ਪੀਰਮੁਛੱਲਾ (ਜ਼ੀਰਕਪੁਰ) ਦੇ ਡਕੈਤੀ ਮਾਮਲੇ ਵਿੱਚ ਮੁੱਖ ਮੁਲਜ਼ਮ ਸਮੇਤ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮਾਂ ਨੇ ਬੀਤੀ ਦੋ ਮਈ ਨੂੰ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ 26 ਲੱਖ ਦੀ ਨਗਦੀ, 1 ਸਵਿੱਫ਼ਟ ਕਾਰ, ਦੋ ਮੋਬਾਈਲ ਅਤੇ ਇਕ ਖਿਡੌਣਾ ਪਿਸਤੌਲ ਬਰਾਮਦ ਕੀਤੀ ਗਈ ਹੈ। ਇਸ ਗੱਲ ਦਾ ਖੁਲਾਸਾ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮਾਮਲੇ ਵਿੱਚ ਮੁੱਖ ਮੁਲਜ਼ਮ ਜਗਮੀਤ ਸਿੰਘ ਉਰਫ਼ ਬੱਬੂ ਕੰਗ ਵਾਸੀ ਕੱਖਾਂਵਾਲੀ (ਸ੍ਰੀ ਮੁਕਤਸਰ ਸਾਹਿਬ) ਦੇ ਚਚੇਰੇ ਭਰਾ ਹਰਮਨ ਸਿੰਘ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਜੋ ਇਸ ਸਮੇਂ ਜੇਲ੍ਹ ਵਿੱਚ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੇ ਖ਼ਿਲਾਫ਼ ਵੱਖ ਵੱਖ ਥਾਣਿਆਂ ਵਿੱਚ ਜਬਰ ਜਨਾਹ, ਲੁੱਟ ਖੋਹ ਅਤੇ ਨਸ਼ਾ ਤਸਕਰੀ ਦੇ ਅੱਠ ਕੇਸ ਦਰਜ ਹਨ। ਐਸਪੀ (ਡੀ) ਵਰੁਣ ਸ਼ਰਮਾ ਦੀ ਅਗਵਾਈ ਹੇਠ ਇਸ ਕੇਸ ਨੂੰ ਹੱਲ ਕਰਨ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਲਈ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸਤਵੰਤ ਸਿੰਘ ਸਿੱਧੂ ਦੀ ਟੀਮ ਨੇ ਅਹਿਮ ਭੂਮਿਕਾ ਨਿਭਾਈ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ