ਮੁਹਾਲੀ ਪੁਲੀਸ ਵੱਲੋਂ ਚਿੱਟੇ ਸਮੇਤ ਮੁਲਜ਼ਮ ਗ੍ਰਿਫ਼ਤਾਰ, ਕੇਸ ਦਰਜ

ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ:
ਮੁਹਾਲੀ ਪੁਲੀਸ ਵੱਲੋਂ ਐੱਸਐੱਸਪੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇੱਕ ਵਿਅਕਤੀ ਨੂੰ 22 ਗਰਾਮ ਹੈਰੋਇਨ (ਚਿੱਟੇ) ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅੱਜ ਇੱਥੇ ਇਹ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਫੇਜ਼-11 ਥਾਣਾ ਦੇ ਐਸਐਚਓ ਇੰਸਪੈਕਟਰ ਗਗਨਦੀਪ ਸਿੰਘ ਦੀ ਨਿਗਰਾਨੀ ਹੇਠ ਏਐਸਆਈ ਬਲਰਾਜ ਸਿੰਘ ਦੀ ਅਗਵਾਈ ਵਾਲੀ ਟੀਮ ਗਸ਼ਤ ਦੌਰਾਨ ਨਾਈਪਰ ਨੇੜੇ ਐਨ ਚੋਅ ਦੇ ਪੁਲ ਉੱਤੇ ਫੇਜ਼-10 ਵਾਲੇ ਪਾਸਿਓਂ ਆ ਰਹੇ ਇੱਕ ਸ਼ੱਕੀ ਵਿਅਕਤੀ ਨੇ ਪੁਲੀਸ ਨੂੰ ਦੇਖ ਕੇ ਆਪਣੇ ਹੱਥ ਵਿੱਚ ਫੜਿਆ ਇੱਕ ਲਿਫ਼ਾਫ਼ਾ ਦੂਰ ਵਗਾਹ ਕੇ ਮਾਰਿਆ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਉਕਤ ਵਿਅਕਤੀ ਨੂੰ ਰੋਕ ਉਸ ਦਾ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਂ ਵਿਰਸਾ ਸਿੰਘ ਵਾਸੀ ਪਿੰਡ ਗਾਲਿਬ ਕਲਾਂ, ਜਗਰਾਓ, ਲੁਧਿਆਣਾ ਦੱਸਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਨੇ ਉਕਤ ਵਿਅਕਤੀ ਵੱਲੋਂ ਸੁੱਟੇ ਲਿਫ਼ਾਫ਼ੇ ਨੂੰ ਚੁੱਕ ਕੇ ਜਾਂਚ ਕੀਤੀ ਤਾਂ ਉਸ ’ਚੋਂ 22 ਗਰਾਮ ਨਸ਼ੀਲਾ ਪਾਉਡਰ (ਹੈਰੋਇਨ) ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਫੇਜ਼-11 ਥਾਣੇ ਵਿੱਚ ਐਨਡੀਪੀਐੱਸ ਐਕਟ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਉਹ ਨਸ਼ੀਲੇ ਪਦਾਰਥ ਕਿੱਥੋਂ ਲੈ ਕੇ ਆਉਂਦਾ ਹੈ ਅਤੇ ਕਿੱਥੇ ਕਿੱਥੇ ਵੇਚਦਾ ਹੈ ਜਾਂ ਉਸ ਨਾਲ ਕੋਈ ਹੋਰ ਵੀ ਸ਼ਾਮਲ ਹੈ।

Load More Related Articles
Load More By Nabaz-e-Punjab
Load More In General News

Check Also

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ

ਗੁਰੂ ਨਾਨਕ ਦੇਵ ਦਾ ਜੋਤੀ-ਜੋਤ ਪੁਰਬ ਸ਼ਰਧਾ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 28 ਸਤੰਬਰ: ਇੱਥੋਂ ਦੇ ਇਤਿਹ…