Nabaz-e-punjab.com

ਮੁਹਾਲੀ ਪੁਲੀਸ ਵੱਲੋਂ ਕਤਲ ਕੇਸ ਦਾ ਭਗੌੜਾ ਮੁਲਜ਼ਮ ਸਾਢੇ ਤਿੰਨ ਸਾਲ ਬਾਅਦ ਗ੍ਰਿਫ਼ਤਾਰ: ਭੁੱਲਰ

16 ਨਵੰਬਰ 2015 ਨੂੰ ਆਪਣੀ ਪਤਨੀ ਦਾ ਕਤਲ ਕਰਕੇ ਯੂਪੀ ਦੌੜ ਗਿਆ ਸੀ ਮੁਲਜ਼ਮ ਵਿਜੈ ਕੁਮਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ:
ਮੁਹਾਲੀ ਪੁਲੀਸ ਨੇ ਕਤਲ ਦੇ ਮਾਮਲੇ ਵਿੱਚ ਲੋੜੀਂਦੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਹ ਪਿਛਲੇ ਸਾਢੇ ਤਿੰਨ ਸਾਲ ਤੋਂ ਫਰਾਰ ਚੱਲਿਆ ਆ ਰਿਹਾ ਸੀ। ਅੱਜ ਸ਼ਾਮੀ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਰਾਜੂ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਜਗਤਪੁਰਾ ਦੇ ਬਿਆਨ ’ਤੇ 17 ਨਵੰਬਰ 2015 ਨੂੰ ਥਾਣਾ ਸੋਹਾਣਾ ਵਿੱਚ ਧਾਰਾ 302 ਤੇ 379 ਅਧੀਨ ਕੇਸ ਦਰਜ ਕੀਤਾ ਗਿਆ ਸੀ।
ਸ਼ਿਕਾਇਤ ਕਰਤਾ ਨੇ ਪੁਲੀਸ ਨੂੰ ਦੱਸਿਆ ਸੀ ਕਿ ਉਸ ਦੀ ਭੈਣ ਸੀਮਾ ਰਾਣੀ (27) ਦਾ ਵਿਆਹ ਵਿਜੈ ਕੁਮਾਰ ਨਾਲ ਸਾਲ 2005 ਵਿੱਚ ਹੋਇਆ ਸੀ। ਜਿਸ ਕੋਲ ਚਾਰ ਬੱਚੇ ਹਨ। ਉਸ ਨੇ ਦੱਸਿਆ ਕਿ 16 ਨਵੰਬਰ 2019 ਨੂੰ ਰਾਤ ਸਮੇਂ ਵਿਜੈ ਕੁਮਾਰ ਸ਼ਰਾਬ ਪੀ ਕੇ ਆਪਣੀ ਘਰਵਾਲੀ ਨਾਲ ਲੜਾਈ-ਝਗੜਾ ਕਰਨ ਲੱਗਿਆ ਤਾਂ ਉਸ ਨੂੰ ਸ਼ਿਕਾਇਤ ਕਰਤਾ ਰਾਜੂ ਨੇ ਸਮਝਾ ਕੇ ਮਾਮਲਾ ਸ਼ਾਂਤ ਕਰ ਦਿੱਤਾ। ਉਸੇ ਰਾਤ ਵਿਜੈ ਨੇ ਆਪਣੀ ਪਤਨੀ ਸੀਮਾ ਦਾ ਉਸ ਦੀ ਚੁੰਨੀ ਨਾਲ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਸੀਮਾ ਦੇ ਗਲੇ ਵਿੱਚ ਪਹਿਨੀ ਹੋਈ ਚਾਂਦੀ ਦੀ ਚੈਨੀ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਅਨੁਸਾਰ ਮੁਲਜ਼ਮ ਵਾਰਦਾਤ ਤੋਂ ਬਾਅਦ ਯੂਪੀ ਚਲਾ ਗਿਆ ਸੀ।
ਸ੍ਰੀ ਭੁੱਲਰ ਨੇ ਦੱਸਿਆ ਕਿ ਮੁਹਾਲੀ ਪੁਲੀਸ ਵੱਲੋਂ ਭਗੌੜੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿੱਢੀ ਮੁਹਿੰਮ ਤਹਿਤ ਥਾਣਾ ਸੋਹਾਣਾ ਦੇ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਦੀ ਅਗਵਾਈ ਵਾਲੀ ਪੁਲੀਸ ਟੀਮ ਨੇ ਮੁਲਜ਼ਮ ਵਿਜੈ ਕੁਮਾਰ ਨੂੰ ਸਬਜ਼ੀ ਮੰਡੀ ਰਾਜਾਬਾਗ ਥਾਣਾ ਅਜਗੈਣ ਜ਼ਿਲ੍ਹਾ ਉਨਾਓ (ਉੱਤਰ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਯੂਪੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨਾਂ ਦਾ ਰਾਹਦਾਰੀ ਰਿਮਾਂਡ ਹਾਸਲ ਕਰਕੇ ਮੁਹਾਲੀ ਲਿਆਂਦਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪਤਨੀ ਦੀ ਹੱਤਿਆ ਸਬੰਧੀ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…