nabaz-e-punjab.com

ਮੁਹਾਲੀ ਪੁਲੀਸ ਵੱਲੋਂ 200 ਗਰਾਮ ਅਫ਼ੀਮ ਤੇ 10 ਗਰਾਮ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਅਗਸਤ:
ਮੁਹਾਲੀ ਪੁਲੀਸ ਨੇ ਫੇਜ਼-6 ਵਿੱਚ (ਪੈਰਾਪਲੈਜਿਕ ਰੀਹੈਬਲੀਟੇਸ਼ਨ ਸੈਂਟਰ ਨੇੜੇ ਪੈਂਦੇ ਪਾਰਕ ਦੇ ਸਾਹਮਣੇ) ਇੱਕ ਕਾਰ ਚਾਲਕ ਗੁਰਪ੍ਰੀਤ ਸਿੰਘ ਉਰਫ਼ ਜੋਨੀ ਵਾਸੀ ਪਿੰਡ ਮਲਿਕਪੁਰ, ਥਾਣਾ ਸਨੌਰ, ਪਟਿਆਲਾ ਨੂੰ 200 ਗਰਾਮ ਅਫੀਮ ਅਤੇ 10 ਗਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ ਸੂਤਰਾਂ ਅਨੁਸਾਰ ਇਸ ਵਿਅਕਤੀ ਨੂੰ ਪੁਲੀਸ ਚੌਂਕੀ ਫੇਜ਼-6 ਅਤੇ ਸੈਪਸ਼ਲ ਸੈਲ ਮੁਹਾਲੀ ਦੀ ਟੀਮ ਨੇ ਉਸ ਵੇਲੇ ਕਾਬੂ ਕੀਤਾ ਜਦੋਂ ਉਹ ਹੌਂਡਾ ਕਾਰ ਨੰਬਰ ਪੀਬੀ 65ਸੀ-0004 ਵਿੱਚ ਜਾ ਰਿਹਾ ਸੀ। ਇਸ ਸਬੰਧੀ ਪੁਲੀਸ ਵੱਲੋਂ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਦੀ ਧਾਰਾ 18/21-65-85 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਵੱਲੋਂ ਇਸ ਵਿਅਕਤੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿਥੇ ਮਾਣਯੋਗ ਅਦਾਲਤ ਵੱਲੋਂ ਮੁਲਜ਼ਮ ਜ਼ੋਨੀ ਨੂੰ 2 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।

Load More Related Articles
Load More By Nabaz-e-Punjab
Load More In Crime

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …