Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਕਾਲਜਾਂ ਦੇ ਵਿਦਿਆਰਥੀਆਂ ਨੂੰ ਨਸ਼ੇ ਦੀ ਲਤ ਲਗਾਉਣ ਦੇ ਦੋਸ਼ ਵਿੱਚ ਨਾਮੀ ਤਸਕਰ ਗ੍ਰਿਫ਼ਤਾਰ ਮੁਲਜ਼ਮ ਕੋਲੋਂ ਵੱਖ ਵੱਖ ਨਸ਼ੀਲੇ ਪਦਾਰਥ ਅਤੇ ਨਾਜਾਇਜ਼ ਅਸਲਾ ਵੀ ਬਰਾਮਦ, ਮੁਲਜ਼ਮ ਦੀ ਸਕਾਰਪਿਓ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਸਤੰਬਰ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਮੁਹਾਲੀ ਜ਼ਿਲ੍ਹੇ ਅੰਦਰ ਵੱਖ ਵੱਖ ਯੂਨੀਵਰਸਿਟੀਆਂ ਅਤੇ ਪ੍ਰਾਈਵੇਟ ਕਾਲਜਾਂ ਸਮੇਤ ਪੇਂਡੂ ਖੇਤਰਾਂ ਵਿੱਚ ਨੌਜਵਾਨਾਂ ਨੂੰ ਨਸ਼ੇ ਦੀ ਲਤ ਲਗਾਉਣ ਦੇ ਦੋਸ਼ ਵਿੱਚ ਧਰਮਵੀਰ ਸਿੰਘ ਉਰਫ਼ ਭੋਲਾ ਵਾਸੀ ਪਿੰਡ ਝਿੰਗੜਾ ਕਲਾਂ (ਕੁਰਾਲੀ) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੁਲਜ਼ਮ ਕੋਲੋਂ ਵੱਖ-ਵੱਖ ਨਸ਼ੀਲੇ ਪਦਾਰਥਾਂ ਅਤੇ ਨਾਜਾਇਜ਼ ਅਸਲਾ ਵੀ ਬਰਾਮਦ ਕੀਤਾ ਗਿਆ ਹੈ। ਅੱਜ ਇੱਥੇ ਮੁਲਜ਼ਮ ਦੀ ਗ੍ਰਿਫ਼ਤਾਰੀ ਬਾਰੇ ਖੁਲਾਸਾ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਕੀਤਾ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਗੁਪਤ ਸੂਚਨਾ ਨੂੰ ਆਧਾਰ ਬਣਾ ਕੇ ਮੁਲਾਜ਼ਮ ਨੂੰ ਕਾਬੂ ਕੀਤਾ ਗਿਆ ਹੈ। ਉਸ ਦੇ ਖ਼ਿਲਾਫ਼ ਸਦਰ ਥਾਣਾ ਕੁਰਾਲੀ ਵਿੱਚ ਐਨਡੀਪੀਐਸ ਅਤੇ ਅਸਲਾ ਐਕਟ ਅਧੀਨ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਦੀ ਸਕਾਰਪਿਓ ਗੱਡੀ ’ਚੋਂ 56 ਨਸ਼ੇ ਦੇ ਟੀਕੇ, 35 ਗਰਾਮ ਹੈਰੋਇਨ, .32 ਬੋਰ ਦਾ ਨਾਜਾਇਜ਼ ਪਿਸਤੌਲ ਅਤੇ ਦੋ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਐਸਐਸਪੀ ਨੇ ਦੱਸਿਆ ਕਿ ਸਮੁੱਚੇ ਟਰਾਈਸਿਟੀ ਵਿੱਚ ਨਸ਼ਾ ਤਸਕਰੀ ਮਾਮਲੇ ਵਿੱਚ ਸਰਗਰਮ ਉਕਤ ਵਿਅਕਤੀ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਸੁਖਵੀਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਕਾਬੂ ਕੀਤਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਧਰਮਵੀਰ ਸਿੰਘ ਉਰਫ਼ ਭੋਲਾ ਇਸ ਇਲਾਕੇ ਵਿੱਚ ਵੱਡਾ ਨਸ਼ਾ ਤਸਕਰ ਹੈ। ਉਸ ਨੇ ਨਸ਼ਿਆਂ ਦੀ ਤਸਕਰੀ ਦਾ ਆਪਣਾ ਨੈਟਵਰਕ ਟਰਾਈਸਿਟੀ ਵਿੱਚ ਫੈਲਾਇਆ ਹੋਇਆ ਸੀ। ਮੁਲਜ਼ਮ ਵੱਖ ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਨਵੇਂ ਵਿਦਿਆਰਥੀਆਂ ਨੂੰ ਆਪਣਾ ਨਿਸ਼ਾਨਾ ਬਣਾਉਂਦਾ ਸੀ ਅਤੇ ਉਹ ਖ਼ੁਦ ਸਿੱਖਿਆ ਸੰਸਥਾਨਾਂ ਦੇ ਆਸਪਾਸ ਸਰਗਰਮ ਰਹਿੰਦਾ ਸੀ। ਐਸਐਸਪੀ ਸ੍ਰੀ ਚਾਹਲ ਨੇ ਦੱਸਿਆ ਕਿ ਮੁਲਜ਼ਮ ਭੋਲਾ ਨਵੇਂ ਸਿੱਖਿਆ ਸੈਸ਼ਨ ਦੌਰਾਨ ਵਿਦਿਆਰਥੀਆਂ ਅਤੇ ਪੀਜੀ ਵਿੱਚ ਰਹਿਣ ਵਾਲੇ ਨੌਜਵਾਨਾਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਨਸ਼ੇ ਦਾ ਗੁਲਾਮ ਬਣਾ ਦਿੰਦਾ ਸੀ ਅਤੇ ਉਨ੍ਹਾਂ ਨੂੰ ਆਪਣੇ ਪੱਕੇ ਗਾਹਕ ਬਣਾ ਲੈਂਦਾ ਸੀ। ਇਸ ਮਗਰੋਂ ਉਹ ਆਪਣੇ ਇਨ੍ਹਾਂ ਪੱਕੇ ਗਾਹਕਾਂ ਦੀ ਮੰਗ ਅਨੁਸਾਰ ਵੱਖ ਵੱਖ ਕਿਸਮ ਦੇ ਨਸ਼ੀਲੇ ਪਦਾਰਥ ਜਿਵੇਂ ਕਿ ਅਫ਼ੀਮ, ਸਮੈਕ, ਹੈਰੋਇਨ, ਨਸ਼ੀਲੇ ਟੀਕੇ ਤੇ ਗੋਲੀਆਂ ਦੀ ਸਪਲਾਈ ਕੀਤੀ ਜਾਂਦੀ ਸੀ। ਇਹ ਵਿਅਕਤੀ ਆਪਣੇ ਪਸ਼ੂਆਂ ਵਾਲੇ ਘਰ ਨੂੰ ਉਕਤ ਪਦਾਰਥਾਂ ਨੂੰ ਲੁਕਾ ਕੇ ਰੱਖਣ ਲਈ ਸਟੋਰ ਵਜੋਂ ਵਰਤਦਾ ਸੀ ਅਤੇ ਸਮਗਲਿੰਗ ਤੇ ਸਪਲਾਈ ਲਈ ਆਪਣੀ ਸਕਾਰਪਿਓ ਗੱਡੀ ਦੀ ਵਰਤੋਂ ਕਰਦਾ ਸੀ। ਮੁਲਜ਼ਮ ਭੋਲਾ ਪਿਛਲੇ ਕਈ ਸਾਲਾਂ ਤੋਂ ਨਸ਼ਿਆਂ ਦੀ ਤਸਕਰੀ ਦੇ ਧੰਦੇ ਨਾਲ ਜੁੜਿਆ ਹੋਇਆ ਹੈ। ਉਸ ਦੇ ਖ਼ਿਲਾਫ਼ ਪੰਜ ਅਪਰਾਧਿਕ ਕੇਸ ਦਰਜ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ