Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਸ਼ਰਾਬ ਦਾ ਠੇਕਾ ਲੁੱਟਣ ਆਏ ਚਾਰ ਮੁਲਜ਼ਮ ਨਾਜਾਇਜ਼ ਅਸਲੇ ਸਣੇ ਗ੍ਰਿਫ਼ਤਾਰ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਕੁਝ ਦਿਨ ਪਹਿਲਾਂ ਹੀ ਯੂਪੀ ਤੋਂ ਮੰਗਵਾਇਆ ਸੀ ਨਾਜਾਇਜ਼ ਅਸਲਾ ਲੁਟੇਰਿਆਂ ਦਾ ਸਾਹਮਣਾ ਕਰਨ ਸਮੇਂ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ ਅਹਾਤੇ ਦਾ ਮਾਲਕ ਨਬਜ਼-ਏ-ਪੰਜਾਬ, ਮੁਹਾਲੀ, 6 ਨਵੰਬਰ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਨੇ ਢਕੌਲੀ ਵਿੱਚ ਸ਼ਰਾਬ ਦਾ ਠੇਕਾ ਲੁੱਟਣ ਦੇ ਮਾਮਲੇ ਵਿੱਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਨਿਸ਼ਾਂਤ ਰਾਣਾ, ਮਨਵੀਰ ਸਿੰਘ, ਵਿਸ਼ਾਲ ਕੁਮਾਰ ਉਰਫ਼ ਕਰੰਡੀ ਅਤੇ ਪੰਕਜ ਉਰਫ਼ ਨਿਖਿਲ ਵਜੋਂ ਹੋਈ ਹੈ। ਇਹ ਸਾਰੇ ਪੰਚਕੂਲਾ ਦੇ ਰਹਿਣ ਵਾਲੇ ਹਨ। ਅੱਜ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ 315 ਬੋਰ ਦੇ ਦੋ ਪਿਸਤੌਲ, 1 ਜਿੰਦਾ ਕਾਰਤੂਸ ਅਤੇ 2 ਖੋਲ੍ਹ, 2 ਕਮਾਨੀਦਾਰ ਚਾਕੂ ਅਤੇ ਵਾਰਦਾਤ ਵਿੱਚ ਵਰਤਿਆ ਮੋਟਰ ਸਾਈਕਲ ਬਰਾਮਦ ਕੀਤਾ ਹੈ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਹੈ ਕਿ ਉਨ੍ਹਾਂ ਨੇ ਵਾਰਦਾਤਾਂ ਨੂੰ ਅੰਜਾਮ ਦੇਣ ਲਈ ਨਾਜਾਇਜ਼ ਅਸਲਾ ਕੁੱਝ ਦਿਨ ਪਹਿਲਾਂ ਹੀ ਯੂਪੀ ਤੋਂ ਮੰਗਵਾਇਆ ਸੀ। ਮੁਲਜ਼ਮ ਨਿਸ਼ਾਂਤ ਰਾਣਾ ਵਿਰੁੱਧ ਪਹਿਲਾਂ ਵੀ ਜਾਅਲਸਾਜ਼ੀ ਦਾ ਕੇਸ ਦਰਜ ਹੈ ਜਦੋਂਕਿ ਮਨਵੀਰ ਖ਼ਿਲਾਫ਼ ਵੀ ਨਾਜਾਇਜ਼ ਸ਼ਰਾਬ ਵੇਚਣ ਦਾ ਪਰਚਾ ਦਰਜ ਹੈ। ਮੁਲਜ਼ਮ ਵਿਸ਼ਾਲ ਕੁਮਾਰ ਖ਼ਿਲਾਫ਼ ਵੀ ਲੜਾਈ ਝਗੜੇ ਦਾ ਕੇਸ ਦਰਜ ਹੈ। ਐੱਸਐੱਸਪੀ ਨੇ ਦੱਸਿਆ ਕਿ ਇਸ ਸਬੰਧੀ ਮਨੋਜ ਕੁਮਾਰ ਵਾਸੀ ਪਿੰਡ ਟੱਪਰੀਆਂ ਨੇ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਹ ਮਮਤਾ ਐਨਕਲੇਵ ਢਕੌਲੀ ਵਿੱਚ ਸ਼ਰਾਬ ਦੇ ਠੇਕੇ ’ਤੇ ਨੌਕਰੀ ਕਰਦਾ ਹੈ। ਬੀਤੀ 1 ਨਵੰਬਰ ਦੀ ਰਾਤ 11 ਵਜੇ ਉਹ ਠੇਕੇ ’ਤੇ ਖੜਾ ਸੀ। ਦੇਰ ਰਾਤ ਤਿੰਨ ਵਿਅਕਤੀ ਉਸ ਕੋਲ ਆਏ, ਜਿਨ੍ਹਾਂ ਦੇ ਮੂੰਹ ਬੰਨੇ ਹੋਏ ਸਨ। ਉਨ੍ਹਾਂ ਨੇ ਉਸ ਨੂੰ ਗਲ ਤੋਂ ਫੜ ਲਿਆ ਅਤੇ ਉਸ ਦੀ ਪਿੱਠ ’ਤੇ ਪਿਸਤੌਲ ਲਗਾ ਕੇ ਧਮਕਾਇਆ ਗਿਆ। ਉਸ ਨੇ ਆਪਣੇ ਬਚਾਅ ਵਿੱਚ ਇੱਕ ਵਿਅਕਤੀ ਨੂੰ ਜੱਫਾ ਮਾਰਿਆ ਤਾਂ ਉਹ ਦੋਵੇਂ ਹੇਠਾਂ ਡਿੱਗ ਪਏ। ਇਸ ਦੌਰਾਨ ਬਾਹਰ ਖੜੇ ਵਿਅਕਤੀ ਨੇ ਫਾਇਰਿੰਗ ਕਰ ਦਿੱਤੀ, ਇੱਕ ਗੋਲੀ ਕੰਧ ’ਤੇ ਜਾ ਲੱਗੀ। ਗੋਲੀ ਚੱਲਣ ਦੀ ਆਵਾਜ਼ ਸੁਣ ਕੇ ਬੇਸਮੈਂਟ ਵਿੱਚ ਬਣੇ ਅਹਾਤੇ ਦਾ ਮਾਲਕ ਦੀਪਕ ਸੰਧੂ ਵੀ ਬਾਹਰ ਆ ਗਿਆ। ਲੁਟੇਰਿਆਂ ਨੇ ਉਨ੍ਹਾਂ ਨੂੰ ਮਾਰਨ ਦੀ ਨੀਅਤ ਨਾਲ ਫਾਇਰ ਕਰ ਦਿੱਤਾ, ਜੋ ਦੀਪਕ ਸੰਧੂ ਦੀ ਛਾਤੀ ਵਿੱਚ ਵੱਜਾ। ਬਾਅਦ ਵਿੱਚ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਜ਼ਖ਼ਮੀ ਨੂੰ ਪੀਜੀਆਈ ਦਾਖ਼ਲ ਕਰਵਾਇਆ ਗਿਆ। ਇਸ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਅਸਲਾ ਐਕਟ ਅਤੇ ਹੋਰ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਗਵਾਈ ਵਾਲੀ ਟੀਮ ਨੇ ਮੁਲਜ਼ਮਾਂ ਨੂੰ ਕਾਬੂ ਕਰ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ