ਮੁਹਾਲੀ ਪੁਲੀਸ ਵੱਲੋਂ 2 ਕਿੱਲੋ ਗਾਜੇ ਸਮੇਤ ਇਕ ਮੁਲਜ਼ਮ ਗ੍ਰਿਫ਼ਤਾਰ

ਐਨਡੀਪੀਐਸ ਐਕਟ ਤਹਿਤ ਫੇਜ਼-1 ਥਾਣਾ ਵਿੱਚ ਪਰਚਾ ਦਰਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਜੁਲਾਈ:
ਮੁਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਅਤੇ ਐਸਪੀ (ਸਿਟੀ) ਜਗਵਿੰਦਰ ਸਿੰਘ ਚੀਮਾ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧਾਰ ’ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਥਾਣਾ ਫੇਜ਼-1 ਦੇ ਐਸਐਚਓ ਇੰਸਪੈਕਟਰ ਸੁਮਿਤ ਮੋਰ ਵੱਲੋਂ ਵਿੱਢੀ ਗਈ ਮੁਹਿੰਮ ਤਹਿਤ ਗੰਗਾ ਰਾਮ ਵਾਸੀ ਪਿੰਡ ਉੱਚਾ ਗਾਉ (ਯੂਪੀ) ਨੂੰ ਦੋ ਕਿੱਲੋ ਗਾਜਾ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੌਜੂਦਾ ਸਮੇਂ ਵਿੱਚ ਗੰਗਾ ਰਾਮ ਨੇੜਲੇ ਪਿੰਡ ਲਖਨੌਰ ਵਿੱਚ ਕਿਰਾਏ ’ਤੇ ਰਹਿ ਰਿਹਾ ਸੀ। ਮੁਲਜ਼ਮ ਦੇ ਖ਼ਿਲਾਫ਼ ਫੇਜ਼-1 ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਦੀ ਇੱਕ ਟੀਮ ਐਮਓਆਈ ਲਾਲ ਬੱਤੀ ਟੀ-ਪੁਆਇੰਟ ’ਤੇ ਗਸ਼ਤ ਅਤੇ ਚੈਕਿੰਗ ਡਿਊਟੀ ’ਤੇ ਤਾਇਨਾਤ ਸੀ। ਇਸ ਦੌਰਾਨ ਪੁਲੀਸ ਨੇ ਇੱਕ ਵਿਅਕਤੀ ਪੈਦਲ ਆਉਂਦਾ ਦੇਖਿਆ ਸੀ। ਉਸ ਦੇ ਸੱਜੇ ਹੱਥ ਵਿੱਚ ਇੱਕ ਪੀਲੇ ਰੰਗ ਦਾ ਥੈਲਾ ਫੜਿਆ ਹੋਇਆ ਸੀ। ਇਹ ਸ਼ਖ਼ਸ ਪੁਲੀਸ ਨੂੰ ਦੇਖ ਕੇ ਘਬਰਾ ਗਿਆ ਅਤੇ ਆਪਣੇ ਹੱਥ ਵਿੱਚ ਫੜਿਆ ਥੈਲਾ ਸੁੱਟ ਕੇ ਪਿੱਛੇ ਮੁੜਨ ਲੱਗਾ ਤਾਂ ਪੁਲੀਸ ਕਰਮਚਾਰੀਆਂ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਥੈਲੇ ’ਚੋਂ 2 ਕਿੱਲੋ ਗਾਜਾ ਬਰਾਮਦ ਕੀਤਾ ਗਿਆ।

Load More Related Articles
Load More By Nabaz-e-Punjab
Load More In Police

Check Also

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ

50 ਗਰਾਮ ਹੈਰੋਇਨ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ, ਇਨੋਵਾ ਗੱਡੀ ਵੀ ਕੀਤੀ ਜ਼ਬਤ ਨਬਜ਼-ਏ-ਪੰਜਾਬ, ਮੁਹਾਲੀ, 14 ਦਸੰਬ…