Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਚੋਰੀ ਦੇ ਸਮਾਨ ਸਮੇਤ ਇੱਕ ਮੁਲਜ਼ਮ ਗ੍ਰਿਫ਼ਤਾਰ ਮਲਕੀਤ ਸਿੰਘ ਸੈਣੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ\ਖਰੜ, 19 ਜੁਲਾਈ ਮੁਹਾਲੀ ਦੇ ਐਸਪੀ (ਇਨਵੈਸਟੀਗੇਸ਼ਨ) ਹਰਬੀਰ ਸਿੰਘ ਅਟਵਾਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲੀਸ ਮੁਖੀ ਕੁਲਦੀਪ ਸਿੰਘ ਚਾਹਲ ਦੇ ਹੁਕਮਾਂ ਅਨੁਸਾਰ ਜ਼ਿਲ੍ਹੇ ਅੰਦਰ ਮਾੜੇ ਅਨਸਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਸੀ.ਆਈ.ਏ.ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਤਰਲੋਚਨ ਸਿੰਘ ਦੀ ਨਿਗਰਾਨੀ ਹੇਠ ਥਾਣੇਦਾਰ ਰਾਕੇਸ਼ ਕੁਮਾਰ ਚੈਕਿੰਗ ਦੇ ਸਬੰਧ ਵਿੱਚ ਬਡਾਲਾ ਰੋਡ ਮਿੱਲ ਪਾਸ ਮੌਜੂਦ ਸੀ। ਪੁਲੀਸ ਨੂੰ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਹਰਮਨਦੀਪ ਸਿੰਘ ਵਾਸੀ ਸ਼ਿਵਾਲਿਕ ਇਨਕਲੇਵ ਖਰੜ ਅਤੇ ਇੱਕ ਹੋਰ ਸਾਥੀ ਨਾਲ ਮਿਲ ਕੇ ਘਰਾਂ ਵਿੱਚੋਂ ਚੋਰੀਆ ਕਰਨ ਦੇ ਨਾਲ ਨਾਲ ਵਹੀਕਲ ਚੋਰੀ ਕਰਨ ਦੇ ਆਦੀ ਹਨ। ਮੁੱਖਬਰੀ ਦੇ ਆਧਾਰ ’ਤੇ ਦੋਸ਼ੀਆਂ ਵਿਰੁੱਧ ਥਾਣਾ ਸਿਟੀ ਖਰੜ ਵਿੱਚ ਕੇਸ ਦਰਜ ਕੀਤਾ ਗਿਆ ਅਤੇ ਦੌਰਾਨੇ ਚੈਕਿੰਗ ਹਰਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਮੁਲਜ਼ਮ ਦਾ 2 ਦਿਨ ਦਾ ਪੁਲੀਸ ਰਿਮਾਂਡ ਦਿੱਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮ ਮੰਨਿਆ ਹੈ ਕਿ ਉਸ ਨੇ ਆਪਣੇ ਸਾਥੀ ਜਗਰੂਪ ਸਿੰਘ ਉਰਫ ਸ਼ੀਸੀ ਨਾਲ ਮਿਲ ਕੇ ਅਰਸਾ ਕਰੀਬ 4/5 ਮਹੀਨੇ ਪਹਿਲਾਂ ਕੁੱਲ 4 ਮੋਟਰ ਸਾਇਕਲ ਮਾਰਕਾ ਪਲਸਰ, ਸਪਲੈਡਰ, ਟੀ.ਵੀ.ਐਸ.ਸਟਾਰ ਅਤੇ ਪਲਸਰ-200 ਸੀਸੀ ਜੋ ਮੁਹਾਲੀ ਫੇਜ਼-7 ਅਤੇ ਸੈਕਟਰ-70 ਮੁਹਾਲੀ ਵਿੱਚੋਂ ਚੋਰੀ ਕੀਤੇ ਸਨ ਅਤੇ ਮੁਲਜ਼ਮ ਵੱਲੋਂ ਸਿਵਾਲਿਕ ਇਨਕਲੇਵ ਸਿਟੀ ਖਰੜ ਦੇ ਏਰੀਆ ਵਿੱਚੋਂ 3 ਐਲਈਡੀ (52 ਇੰਚ, 38 ਇੰਚ ਅਤੇ 24 ਇੰਚ), ਚਾਰ ਘੜੀਆ ਚੋਰੀ ਕੀਤੀਆਂ ਸਨ। ਐਸਪੀ ਅਟਵਾਲ ਨੇ ਦੱਸਿਆ ਕਿ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਉਕਤ ਦਰਜ 4 ਮੋਟਰ ਸਾਈਕਲ, 3 ਐਲ.ਈ.ਡੀ ਅਤੇ 4 ਘੜੀਆਂ ਬਰਾਮਦ ਹੋ ਚੁੱਕੀਆਂ ਹਨ। ਇਸ ਮੁਲਜ਼ਮ ਦੇ ਖ਼ਿਲਾਫ਼ ਪਹਿਲਾਂ ਵੀ ਥਾਣਾ ਫੇਜ਼-8 ਵਿੱਚ ਚੋਰੀ ਦਾ ਇੱਕ ਮੁਕੱਦਮਾ ਦਰਜ ਹੋਣਾ ਪਾਇਆ ਹੈ। ਇਸ ਤੋਂ ਬਿਨਾਂ ਇਸ ਦੇ ਨਾਲ ਚੋਰੀ ਦੀਆਂ ਵਾਰਦਾਤਾ ਵਿੱਚ ਸ਼ਾਮਲ ਮੁਲਜ਼ਮ ਜਗਰੂਪ ਸਿੰਘ ਉਰਫ਼ ਸੀਸੀ ਨੂੰ ਫੜਨ ਲਈ ਵੱਖ ਵੱਖ ਪਾਰਟੀਆਂ ਬਣਾ ਕੇ ਗ੍ਰਿਫ਼ਤਾਰ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ