ਮੁਹਾਲੀ ਪੁਲੀਸ ਵੱਲੋਂ ਚੋਰੀ ਦੇ 3 ਮੋਟਰ ਸਾਈਕਲਾਂ ਸਮੇਤ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਾਰਚ:
ਮੁਹਾਲੀ ਪੁਲੀਸ ਵੱਲੋਂ ਮੋਟਰ ਸਾਈਕਲ ਚੋਰ ਨੂੰ ਕਾਬੂ ਕਰਕੇ ਉਸ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ ਤਿੰਨ ਮੋਟਰ ਸਾਈਕਲ ਬਰਾਮਦ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਨਅਤੀ ਏਰੀਆ ਪੁਲੀਸ ਚੌਂਕੀ ਫੇਜ਼-8ਬੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਏਐਸਆਈ ਕਮਲਪ੍ਰੀਤ ਸ਼ਰਮਾ ਦੀ ਅਗਵਾਈ ਵਾਲੀ ਟੀਮ ਨੇ ਨਾਕਾਬੰਦੀ ਦੌਰਾਨ ਮੁਲਜ਼ਮ ਪੰਕਜ ਸਿੰਘ ਨੂੰ ਚੋਰੀ ਦੇ ਇੱਕ ਮੋਟਰ ਸਾਈਕਲ ਪਲਸਰ ਸਣੇ ਕਾਬੂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਪੰਕਜ ਸਿੰਘ ਮੂਲ ਰੂਪ ਵਿੱਚ ਯੂਪੀ ਦਾ ਵਸਨੀਕ ਹੈ, ਜੋ ਇਸ ਸਮੇਂ ਫੇਜ਼-10 ਵਿੱਚ ਰਹਿੰਦਾ ਹੈ। ਮੁਲਜ਼ਮ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਸ ਨੇ ਸਾਹਿਲ ਕੁਮਾਰ ਅਤੇ ਸੰਜੇ ਸਿੰਘ ਨਾਲ ਮਿਲ ਕੇ ਮੁਹਾਲੀ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ਤੋਂ ਹੋਰ ਵੀ ਕਈ ਵਾਹਨ ਚੋਰੀ ਕੀਤੇ ਹਨ। ਚੌਕੀ ਇੰਚਾਰਜ ਮੰਡ ਨੇ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ ਦੋ ਹੋਰ ਮੋਟਰ ਸਾਈਕਲ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮ ਪੰਕਜ ਦੇ ਦੋ ਹੋਰ ਸਾਥੀਆਂ ਸਾਹਿਲ ਕੁਮਾਰ ਅਤੇ ਸੰਜੇ ਸਿੰਘ ਦੀ ਭਾਲ ਕੀਤੀ ਜਾ ਰਹੀ ਹੈ। ਇਸ ਸਬੰਧੀ ਪੁਲੀਸ ਨੇ ਮੋਹਿਤ ਰਾਣਾ ਵਾਸੀ ਆਦਰਸ਼ ਨਗਰ ਬਲੌਂਗੀ ਦੇ ਬਿਆਨਾਂ ’ਤੇ ਧਾਰਾ 379 ਅਧੀਨ ਪਰਚਾ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ

ਦਿਵਿਆਂਗ ਬੱਚਿਆਂ ਨੂੰ ਪੜਾਉਣ ਵਾਲੇ ਅਧਿਆਪਕਾਂ ਦਾ ਲੜੀਵਾਰ ਧਰਨਾ 59ਵੇਂ ਦਿਨ ’ਚ ਦਾਖ਼ਲ ਨਬਜ਼-ਏ-ਪੰਜਾਬ, ਮੁਹਾਲ…