ਮੁਹਾਲੀ ਪੁਲੀਸ ਵੱਲੋਂ ਚੋਰੀ ਦੇ ਮੋਟਰ ਸਾਈਕਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 27 ਜੁਲਾਈ:
ਮੁਹਾਲੀ ਪੁਲੀਸ ਨੇ ਚੋਰੀ ਦੇ ਮੋਟਰ ਸਾਈਕਲਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਬੀਤੇ ਦਿਨੀਂ ਇੱਥੋਂ ਦੇ ਸੈਕਟਰ-68 ਦੀ ਰਿਹਾਇਸ਼ੀ ਕਲੋਨੀ ਤੋਂ ਬੁਲਟ ਮੋਟਰ ਸਾਈਕਲ ਚੋਰੀ ਹੋ ਗਿਆ ਸੀ। ਇਸ ਸਬੰਧੀ ਮੋਟਰ ਸਾਈਕਲ ਦੇ ਮਾਲਕ ਮਨਿੰਦਰ ਸਿੰਘ ਵਾਸੀ ਨਿਊ ਸੈਂਚਰੀ ਐਨਕਲੇਵ, ਪਟਿਆਲਾ (ਹਾਲ ਵਾਸੀ ਸੈਕਟਰ-68) ਦੇ ਬਿਆਨਾਂ ’ਤੇ ਸੈਂਟਰਲ ਥਾਣਾ ਫੇਜ਼-8 ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਜਾਂਚ ਸ਼ੁਰੂ ਕਰ ਦਿੱਤੀ ਅਤੇ ਤਫ਼ਤੀਸ਼ ਦੌਰਾਨ ਪੁਲੀਸ ਨੇ ਗੁਰਕਰਨ ਸਿੰਘ ਉਰਫ਼ ਕਰਨ ਵਾਸੀ ਪਿੰਡ ਬਾਠਾਂ ਕਲਾ (ਫਤਹਿਗੜ੍ਹ ਸਾਹਿਬ) ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਅਬਲਖੇੜ (ਗੁਰਦਾਸਪੁਰ) ਨੂੰ ਗ੍ਰਿਫ਼ਤਾਰ ਕਰ ਲਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਮਾਮਲੇ ਦੀ ਮੁੱਢਲੀ ਜਾਂਚ ਦੌਰਾਨ ਏਐਸਆਈ ਕੇਸਰ ਸਿੰਘ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਉਕਤ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ ਚੋਰੀ ਦਾ ਬੁਲਟ ਮੋਟਰ ਸਾਈਕਲ ਬਰਾਮਦ ਕੀਤਾ ਗਿਆ। ਮੁਲਜ਼ਮਾਂ ਦੀ ਪੁੱਛਗਿੱਛ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਤੀਜੇ ਮੁਲਜ਼ਮ ਮਨਿੰਦਰ ਸਿੰਘ ਵਾਸੀ ਪਿੰਡ ਠਸਕਾ (ਮੁਹਾਲੀ) ਨੂੰ ਨਾਮਜ਼ਦ ਕੀਤਾ ਗਿਆ ਅਤੇ ਬਾਅਦ ਵਿੱਚ ਉਸ ਨੂੰ ਪੁਰਾਣਾ ਅੰਤਰਰਾਜ਼ੀ ਬੱਸ ਅੱਡਾ ਫੇਜ਼-8 ਨੇੜਿਓਂ ਕਾਬੂ ਕਰਕੇ ਉਸ ਦੇ ਕਬਜ਼ੇ ’ਚੋਂ ਚੋਰੀ ਦਾ ਸਪਲੈਂਡਰ ਮੋਟਰ ਸਾਈਕਲ (ਜਿਸ ’ਤੇ ਜਾਅਲੀ ਨੰਬਰ ਪਲੇਟ ਲੱਗੀ ਹੋਈ ਸੀ) ਬਰਾਮਦ ਕੀਤਾ ਗਿਆ। ਮਨਿੰਦਰ ਨੇ ਇਹ ਮੋਟਰ ਸਾਈਕਲ ਕੁਝ ਸਮਾਂ ਪਹਿਲਾਂ ਖਰੜ ’ਚੋਂ ਚੋਰੀ ਕੀਤਾ ਸੀ। ਉਨ੍ਹਾਂ ਦੱਸਿਆ ਕਿ ਸਪਲੈਂਡਰ ਮੋਟਰ ਸਾਈਕਲ ’ਤੇ ਜਾਅਲੀ ਨੰਬਰ ਪਲੇਟਾਂ ਲੱਗੀਆਂ ਹੋਣ ਕਰਕੇ ਮਾਮਲੇ ਵਿੱਚ ਆਈਪੀਸੀ ਦੀ ਧਾਰਾ 473 ਦੇ ਜੁਰਮ ਦਾ ਵਾਧਾ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …