Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਚੋਰੀ ਦਾ ਐਕਟਿਵਾ ਤੇ ਚਾਰ ਮੋਬਾਈਲ ਫੋਨ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 10 ਅਗਸਤ: ਮੁਹਾਲੀ ਪੁਲੀਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਗਰੋਹ ਦੇ ਤਿੰਨ ਮੈਂਬਰਾਂ ਹਰਵਿੰਦਰ ਸਿੰਘ ਉਰਫ਼ ਹਨੀ ਵਾਸੀ ਫੇਜ਼-11 (ਮੁਹਾਲੀ), ਸੁਖਦੇਵ ਕੱਕੜ ਉਰਫ਼ ਬਿੱਟੂ ਵਾਸੀ ਫੇਜ਼-10 (ਮੁਹਾਲੀ) ਅਤੇ ਦਿਲਸ਼ਾਦ ਵਾਸੀ ਮਾਡਲ ਕਲੋਨੀ, ਜਗੀਰਪੁਰ ਰੋਡ ਲੁਧਿਆਣਾ ਹਾਲ ਵਾਸੀ ਪਿੰਡ ਸੁਖਗੜ੍ਹ (ਮੁਹਾਲੀ) ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਚੋਰੀ ਦਾ ਐਕਟਿਵਾ ਅਤੇ ਚਾਰ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ। ਡੀਐਸਪੀ ਬੱਲ ਨੇ ਦੱਸਿਆ ਕਿ ਐੱਸਐੱਸਪੀ ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੁਲੀਸ ਵੱਲੋਂ ਲੁੱਟਾਂ-ਖੋਹਾਂ ਅਤੇ ਵਾਹਨ ਚੋਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ। ਇਸ ਦੌਰਾਨ ਬੀਤੇ ਦਿਨੀਂ ਪਰਮਜੀਤ ਕੌਰ ਨਾਂਅ ਦੀ ਇੱਕ ਅੌਰਤ ਦਾ ਮੋਬਾਈਲ ਫੋਨ ਖੋਹ ਕੇ ਭੱਜਣ ਵਾਲੇ ਮੁਲਜ਼ਮਾਂ ਦੀ ਪੈੜ ਨੱਪਣ ਲਈ ਪੁਲੀਸ ਟੀਮਾਂ ਵੱਲੋਂ ਤਫ਼ਤੀਸ਼ ਕੀਤੀ ਜਾ ਰਹੀ ਸੀ। ਇਸ ਦੌਰਾਨ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਵਾਰਦਾਤ ਵੇਲੇ ਮੁਲਜ਼ਮ ਇੱਕ ਐਕਟਿਵਾ ਸਕੂਟਰ ਅਤੇ ਇੱਕ ਮੋਟਰ ਸਾਈਕਲ ’ਤੇ ਸਵਾਰ ਸਨ ਅਤੇ ਪੀੜਤ ਅੌਰਤ ਤੋਂ ਉਸ ਦਾ ਮੋਬਾਈਲ ਖੋਹ ਕੇ ਮੌਕੇ ਤੋਂ ਫਰਾਰ ਹੋ ਗਏ ਸਨ। ਇਸ ਸਬੰਧੀ ਪੀੜਤ ਅੌਰਤ ਦੀ ਸ਼ਿਕਾਇਤ ’ਤੇ ਧਾਰਾ 379, 379-ਬੀ ਅਤੇ 34 ਦੇ ਤਹਿਤ ਪਰਚਾ ਦਰਜ ਕੀਤਾ ਗਿਆ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੇ ਬੀਤੀ 24 ਜੁਲਾਈ ਨੂੰ ਵੀ ਬੈਸਟੈਕ ਮਾਲ ਤੋਂ ਇੱਕ ਐਕਟਿਵਾ ਚੋਰੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਮੁਲਜ਼ਮਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਪੁੱਛਗਿੱਛ ਤੋਂ ਬਾਅਦ ਮੁਲਜ਼ਮ ਹਰਵਿੰਦਰ ਸਿੰਘ ਤੋਂ ਦੋ ਮੋਬਾਈਲ ਫੋਨ, ਸੁਖਦੇਵ ਕੱਕੜ ਤੋਂ ਇੱਕ ਮੋਬਾਈਲ ਫੋਨ ਅਤੇ ਦਿਲਸ਼ਾਦ ਤੋਂ ਵੀ ਇੱਕ ਮੋਬਾਈਲ ਫੋਨ ਬਰਾਮਦ ਕੀਤਾ ਗਿਆ। ਇਹ ਫੋਨ ਉਨ੍ਹਾਂ ਨੇ ਕੁੱਝ ਦਿਨ ਪਹਿਲਾਂ ਰਾਹਗੀਰਾਂ ਤੋਂ ਖੋਹੇ ਸਨ। ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਲੁੱਟਾਂ-ਖੋਹਾਂ ਅਤੇ ਚੋਰੀਆਂ ਦੇ ਮਾਮਲਿਆਂ ਵਿੱਚ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ