ਮੁਹਾਲੀ ਪੁਲੀਸ ਵੱਲੋਂ 50 ਹਜ਼ਾਰ ਰੁਪਏ ਲੁੱਟਣ ਵਾਲੇ ਤਿੰਨ ਲੁਟੇਰੇ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 10 ਫਰਵਰੀ:
ਮੁਹਾਲੀ ਪੁਲੀਸ ਨੇ ਬੀਤੇ ਦਿਨ ਮੁਹਾਲੀ ਦੇ ਫਰੈਂਕੋ ਹੋਟਲ ਚੌਂਕ, ਸਟੇਟ ਬੈਂਕ ਆਫ ਇੰਡੀਆ ਦੇ ਬਾਹਰ ਦਿਨ ਦਿਹਾੜੇ ਇਕ ਵਿਅਕਤੀ ਤੋਂ 50 ਹਜ਼ਾਰ ਰੁਪਏ ਖੋਹ ਕੇ ਭੱਜਣ ਵਾਲੇ ਤਿੰਨ ਨੌਜਵਾਨਾਂ ਨੂੰ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਪੱਤਰਕਾਰ ਸੰਮੇਲਨ ਦੌਰਾਨ ਮੁਹਾਲੀ ਦੇ ਐਸਪੀ ਸਿਟੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਗਿੱਲ ਲੁਧਿਆਣਾ, ਵਜਨ ਮਹਾਰੋਹ ਵਸਨੀਕ ਦਸੋਰਿਆ ਬਿਹਾਰ ਹਾਲ ਵਸਨੀਕ ਲੁਧਿਆਣਾ, ਰਾਜ ਕੁਮਾਰ ਵਾਸੀ ਬਿਹਾਰ ਹਾਲ ਵਸਨੀਕ ਲੁਧਿਆਣਾ ਵਜੋਂ ਹੋਈ ਹੈ।
ਐਸਪੀ ਨੇ ਦੱਸਿਆ ਕਿ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਏਐਸਆਈ ਪ੍ਰਿਤਪਾਲ ਦੀ ਅਗਵਾਈ ਵਿੱਚ ਪੁਲੀਸ ਨੇ ਦਾਰਾ ਸਟੂਡੀਓ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਕਿ ਪੁਲੀਸ ਪਾਰਟੀ ਦੇ ਸ਼ੱਕ ਦੇ ਆਧਾਰ ਉਪਰ ਰੋਪੜ ਵਲੋਂ ਆਉਂਦੀ ਇਕ ਇੰਡੀਕਾ ਕਾਰ ਨੂੰ ਰੋਕਿਆ,ਜਿਸ ਵਿਚ ਬੈਠੇ ਤਿੰਨ ਨੌਜਵਾਨਾਂ ਤੋਂ ਜਦੋਂ ਪੁਲੀਸ ਨੇ ਇਕਲੇ ਇਕਲੇ ਤੋਂ ਸਖਤੀ ਨਾਲ ਪੁੱਛ-ਗਿੱਛ ਕੀਤੀ ਤਾਂ ਇਹਨਾ ਨੌਜਵਾਨਾਂ ਨੇ ਆਪਣਾ ਗੁਨਾਹ ਕਬੂਲ ਕਰਕੇ ਮੰਨ ਲਿਆ ਕਿ ਬੀਤੇ ਦਿਨ ਇਹਨਾਂ ਨੇ ਹੀ ਇਕ ਵਿਅਕਤੀ ਤੋਂ 50 ਹਜ਼ਾਰ ਰੁਪਏ ਖੋਹੇ ਸਨ। ਪੁਲੀਸ ਨੇ ਇਨ੍ਹਾਂ ਤਿੰਨਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੋਲੋਂ ਖੋਹੀ ਗਈ 50000 ਰੁਪਏ ਦੀ ਰਕਮ ’ਚੋਂ 40 ਹਜ਼ਾਰ ਰੁਪਏ ਇਨ੍ਹਾਂ ਕੋਲੋਂ ਬਰਾਮਦ ਕਰ ਲਏ ਹਨ ਅਤੇ ਇਨ੍ਹਾਂ ਦੀ ਇੰਡੀਕਾ ਕਾਰ ਨੂੰ ਵੀ ਕਬਜ਼ੇ ਵਿੱਚ ਲੈ ਲਿਆ ਹੈ।
ਸ੍ਰੀ ਭੰਡਾਲ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਦੀ ਪਛਾਣ ਸੁਰਿੰਦਰ ਸਿੰਘ ਵਾਸੀ ਪਿੰਡ ਗਿੱਲ ਲੁਧਿਆਣਾ, ਵਜਨ ਮਹਾਰੋਹ ਵਸਨੀਕ ਦਸੋਰਿਆ ਬਿਹਾਰ ਹਾਲ ਵਸਨੀਕ ਲੁਧਿਆਣਾ, ਰਾਜ ਕੁਮਾਰ ਵਾਸੀ ਬਿਹਾਰ ਹਾਲ ਵਸਨੀਕ ਲੁਧਿਆਣਾ ਵਜੋਂ ਹੋਈ ਹੈ। ਪੁਲੀਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੁਲੀਸ ਨੂੰ ਇਹਨਾਂ ਮੁਲਜਮਾਂ ਤੋਂ ਹੋਰ ਵੀ ਅਹਿਮ ਸੁਰਾਗ ਲੱਗਣ ਦੀ ਸੰਭਾਵਨਾ ਹੈ। ਇਸ ਮੌਕੇ ਡੀਐਸਪੀ ਸਿਟੀ-1 ਵਿਜੇ ਆਲਮ ਸਿੰਘ, ਜ਼ਿਲ੍ਹਾ ਸੀਆਈਏ ਸਟਾਫ਼ ਦੇ ਇੰਚਾਰਜ ਇੰਸਪੈਕਟਰ ਅਤੁਲ ਸੋਨੀ, ਥਾਣਾ ਫੇਜ਼-1 ਦੇ ਐਸਐਚਓ ਹਰਮਨਪ੍ਰੀਤ ਸਿੰਘ ਚੀਮਾ ਅਤੇ ਮਟੌਰ ਥਾਣੇ ਦੇ ਐਸਐਚਓ ਬਲਜਿੰਦਰ ਸਿੰਘ ਪੰਨੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …