ਮੁਹਾਲੀ ਪੁਲੀਸ ਵੱਲੋਂ ਦੋ ਮੁਲਜ਼ਮ 112 ਗਰਾਮ ਹੈਰੋਇਨ ਨਾਲ ਗ੍ਰਿਫ਼ਤਾਰ

ਅਮਰਜੀਤ ਸਿੰਘ ਸੋਢੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਮੁਹਾਲੀ ਪੁਲੀਸ ਨੇ ਹੈਰੋਇਨ ਵੇਚਣ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ 112 ਗਰਾਮ ਹੈਰੋਇਨ ਬਰਾਮਦ ਕੀਤੀ ਹੈ। ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਵੱਲੋਂ ਅੰਬਾਲਾ ਦੇ ਨਰੇਸ਼ ਕੁਮਾਰ ਅਤੇ ਸੰਜੂ ਨੂੰ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਖਿਲਾਫ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਉਦਯੋਗਿਕ ਖੇਤਰ ਫੇਜ਼-9 ’ਚੋਂ ਕਾਬੂ ਕੀਤਾ ਗਿਆ ਹੈ।
ਐਸਐਸਪੀ ਨੇ ਦੱਸਿਆ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਬਣਾਈ ਗਈ ਵਿਸ਼ੇਸ਼ ਟਾਸਕ ਫੋਰਸ ਦੇ ਮੁਖੀ ਹਰਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਚਲਾਈ ਜਾ ਰਹੀ ਨਸ਼ਿਆਂ ਵਿਰੋਧੀ ਮੁਹਿੰਮ ਦੇ ਤਹਿਤ ਥਾਣਾ ਫੇਜ਼-11 ਦੇ ਐਸਐਚਓ ਅਮਰਦੀਪ ਸਿੰਘ ਅਤੇ ਜ਼ਿਲ੍ਹਾ ਪੁਲੀਸ ਦੇ ਸਪੈਸ਼ਲ ਸੈੱਲ ਦੇ ਇੰਚਾਰਜ ਬਾਬਾ ਸੰਤੋਖ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਉਦਯੋਗਿਕ ਖੇਤਰ ਵਿੱਚ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਉਥੋਂ ਲੰਘ ਰਹੀ ਇਕ ਫੀਗੋ ਕਾਰ ਦੀ ਤਲਾਸ਼ੀ ਲੈਣ ’ਤੇ ਉਸ ਵਿੱਚੋਂ 112 ਗਰਾਮ ਹੈਰੋਈਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਕਾਰ ਵਿੱਚ ਸਵਾਰ 2 ਨੌਜਵਾਨਾਂ ਨਰੇਸ਼ ਕੁਮਾਰ ਵਾਸੀ ਅੰਬਾਲਾ ਅਤੇ ਸੰਜੂ ਵਾਸੀ ਪਿੰਡ ਮੋਂਗੀ ਨੰਦ ਜ਼ਿਲ੍ਹਾ ਪੰਚਕੂਲਾ ਨੂੰ ਪੁਲੀਸ ਵੱਲੋਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਹ ਦੋਵੇੱ ਵਿਅਕਤੀ ਖੁਦ ਵੀ ਨਸ਼ਾ ਕਰਦੇ ਅਤੇ ਵੇਚਦੇ ਵੀ ਸਨ।
ਮੁਢਲੀ ਪੁੱਛਗਿੱਛ ਵਿੱਚ ਇਹਨਾਂ ਨੇ ਕਬੂਲ ਕੀਤਾ ਹੈ ਕਿ ਉਹ 5000 ਰੁਪਏ ਪ੍ਰਤੀ ਗ੍ਰਾਮ ਦੇ ਹਿਸਾਬ ਨਾਲ ਵੇਚਦੇ ਸੀ ਅਤੇ ਇਹਨਾਂ ਕੋਲੋਂ ਬਰਾਮਦ ਹੋਏ ਸਾਮਾਨ ਦੀ ਕੁਲ ਕੀਮਤ ਪੌਣੇ 6 ਲੱਖ ਦੇ ਕਰੀਬ ਬਣਦੀ ਹੈ। ਉਹਨਾਂ ਦੱਸਿਆ ਕਿ ਦੋਵਾਂ ਮੁਲਜਮਾਂ ਕੋਲੋੱ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਇਹਨਾਂ ਤੋੱ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਸਬੰਧੀ ਪੁਲੀਸ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਪੁਲੀਸ ਵੱਲੋਂ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਦੋਵਾਂ ਮੁਲਜ਼ਮਾਂ ਦਾ ਚਾਰ ਦਿਨਾਂ ਦਾ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In Crime & Police

Check Also

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ

ਪੰਜਾਬ ਪੁਲੀਸ ਵੱਲੋਂ ਗੈਂਗਸਟਰ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨ ਅਸਲੇ ਸਣੇ ਗ੍ਰਿਫ਼ਤਾਰ ਵਿਦੇਸ਼ੀ ਮੂਲ ਦੇ …