Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਢਾਈ ਕਰੋੜ ਦੀ ਅੱਧਾ ਕਿੱਲੋ ਹੈਰੋਇਨ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ ਨਸ਼ਾ ਸਪਲਾਈ ਲਈ ਵਰਤੀ ਜਾਂਦੀ ਮੁਲਜ਼ਮਾਂ ਦੀ ਲਗਜਰੀ ਗੱਡੀ ਵੀ ਕੀਤੀ ਜ਼ਬਤ ਮੁਲਜ਼ਮ ਵਿਨੈ ਖ਼ਿਲਾਫ਼ ਪਹਿਲਾਂ ਵੀ ਦਰਜ ਹਨ ਨਸ਼ਾ ਤਸਕਰੀ ਦੇ ਦੋ ਕੇਸ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਦਸੰਬਰ: ਜ਼ਿਲ੍ਹਾ ਸੀ.ਆਈ.ਏ. ਸਟਾਫ਼ ਮੁਹਾਲੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਦੋ ਵਿਅਕਤੀਆਂ ਵਿਨੈ ਕੁਮਾਰ ਅਤੇ ਅੰਕੁਸ਼ ਸ਼ਰਮਾ ਦੋਵੇਂ ਵਾਸੀ ਪਿੰਡ ਜੋਰਾਸੀ, ਜ਼ਿਲ੍ਹਾ ਪਾਣੀਪਤ (ਹਰਿਆਣਾ) ਨੂੰ 500 ਗਰਾਮ (ਅੱਧਾ ਕਿੱਲੋ) ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਰੀਬ ਢਾਈ ਕਰੋੜ ਰੁਪਏ ਕੀਮਤ ਹੈ। ਮੁਲਜ਼ਮਾਂ ਕੋਲੋਂ ਹੈਰੋਇਨ ਦੀ ਤਸਕਰੀ ਲਈ ਵਰਤੀ ਜਾ ਰਹੀ ਇੱਕ ਲਗਜਰੀ ਗੱਡੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਐਸਐਸਪੀ ਨੇ ਦੱਸਿਆ ਕਿ ਐਸਪੀ (ਡੀ) ਹਰਮਨਦੀਪ ਸਿੰਘ ਹਾਂਸ ਅਤੇ ਡੀਐਸਪੀ (ਡੀ) ਗੁਰਚਰਨ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀ.ਆਈ.ਏ. ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਗੁਰਮੇਲ ਸਿੰਘ ਦੀ ਅਗਵਾਈ ਵਾਲੀ ਟੀਮ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਸਬੰਧੀ ਪਿੰਡ ਸਨੇਟਾ ਨੇੜੇ ਨਾਕਾਬੰਦੀ ਕੀਤੀ ਹੋਈ ਹੈ। ਇਸ ਦੌਰਾਨ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਕਿ ਵਿਨੈ ਕੁਮਾਰ ਅਤੇ ਅੰਕੁਸ਼ ਸ਼ਰਮਾ ਚੰਡੀਗੜ੍ਹ, ਮੁਹਾਲੀ ਅਤੇ ਨੇੜਲੇ ਇਲਾਕਿਆਂ ਵਿੱਚ ਆਪਣੇ ਪੱਕੇ ਗਾਹਕਾਂ ਨੂੰ ਸਪਲਾਈ ਕਰਦੇ ਹਨ, ਜੋ ਅੱਜ ਹਰਿਆਣਾ ਵਾਲੇ ਪਾਸਿਓਂ ਮੁਹਾਲੀ ਵੱਲ ਆ ਰਹੇ ਹਨ। ਨਾਕਾਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਹਰਿਆਣਾ ਨੰਬਰ ਦੀ ਲਗਜਰੀ ਗੱਡੀ ਸਮੇਤ ਕਾਬੂ ਕੀਤਾ ਗਿਆ ਅਤੇ ਗੱਡੀ ਦੀ ਤਲਾਸ਼ੀ ਲੈਣ ’ਤੇ ਮੁਲਜ਼ਮਾਂ ਕੋਲੋਂ 500 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਕਿ ਉਹ ਦਿੱਲੀ ਤੋਂ ਹੈਰੋਇਨ ਲਿਆ ਕੇ ਚੰਡੀਗੜ੍ਹ, ਮੁਹਾਲੀ ਅਤੇ ਆਸ-ਪਾਸ ਦੇ ਇਲਾਕਾ ਵਿੱਚ ਸਪਲਾਈ ਕਰਦੇ ਸਨ। ਐਸਐਸਪੀ ਨੇ ਦੱਸਿਆ ਕਿ ਮੁਲਜ਼ਮ ਵਿਨੈ ਕੁਮਾਰ ਖ਼ਿਲਾਫ਼ ਪਹਿਲਾਂ ਵੀ ਹਰਿਆਣਾ ਦੇ ਥਾਣਾ ਪੜਾਓ ਅਤੇ ਪੰਜੋਖਰਾ ਥਾਣੇ ਵਿੱਚ ਨਸ਼ਾ ਤਸਕਰੀ ਦੇ ਕੇਸ ਦਰਜ ਹਨ ਅਤੇ ਇਨ੍ਹਾਂ ਦੋਵੇਂ ਮਾਮਲਿਆਂ ਵਿੱਚ ਮੁਲਜ਼ਮ ਜ਼ਮਾਨਤ ’ਤੇ ਚੱਲ ਰਿਹਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ