
ਮੁਹਾਲੀ ਪੁਲੀਸ ਵੱਲੋਂ ਨਸ਼ਾ ਤਸਕਰੀ ਮਾਮਲੇ ਵਿੱਚ ਦੋ ਮੁਲਜ਼ਮ ਗ੍ਰਿਫ਼ਤਾਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਕਤੂਬਰ:
ਮੁਹਾਲੀ ਪੁਲੀਸ ਵੱਲੋਂ ਵਾਹਨ ਚੋਰਾਂ ਅਤੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਤਹਿਤ ਦੋ ਵਿਅਕਤੀਆਂ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੇ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਵੱਖੋ-ਵੱਖਰੇ ਪਰਚੇ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਇੰਸਪੈਕਟਰ ਰਾਜੇਸ਼ ਅਰੋੜਾ ਨੇ ਦੱਸਿਆ ਕਿ ਪੁਲੀਸ ਕਰਮਚਾਰੀ ਫੇਜ਼-9 ਸਥਿਤ ਹੋਟਲ ਮੈਜਿਸਟਿਕ ਨੇੜੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਇਕ ਚਿੱਟੇ ਰੰਗ ਦੀ ਸਵਿਫਟ ਗੱਡੀ ਪੁਲੀਸ ਨੂੰ ਦੇਖ ਕੇ ਪਿੱਛੇ ਮੁੜਨ ਲੱਗੀ ਤਾਂ ਪੁਲੀਸ ਕਰਮਚਾਰੀਆਂ ਨੇ ਫੁਰਤੀ ਨਾਲ ਕਾਰ ਨੂੰ ਰੋਕ ਲਿਆ।
ਥਾਣਾ ਮੁਖੀ ਨੇ ਦੱਸਿਆ ਕਿ ਤਲਾਸੀ ਦੌਰਾਨ ਕਾਰ ਦੇ ਡੈਸ਼ ਬੋਰਡ ’ਚੋਂ 6 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲੀਸ ਨੇ ਕਾਰ ਚਾਲਕ ਅਭਿਸੇਕ ਬੇਦੀ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।
ਇੰਜ ਹੀ ਦੂਜੇ ਮਾਮਲੇ ਵਿੱਚ ਪੁਲੀਸ ਨੇ ਸੋਨੂ ਵਾਸੀ ਕੋਟਲੀ ਰੋਡ, ਖੇੜਾ ਕਲੋਨੀ ਮੁਕਤਸਰ ਹਾਲ ਵਾਸੀ ਗੁਰੂ ਤੇਗ ਬਹਾਦਰ ਨਗਰ ਖਰੜ ਅਤੇ ਸੁਖਦੀਪ ਸਿੰਘ ਉਰਫ਼ ਸਮਰ ਵਾਸੀ ਟੋਹਾਣਾ, ਜ਼ਿਲ੍ਹਾ ਫਤਿਹਾਬਾਦ ਹਾਲ ਵਾਸੀ ਬੈਦਵਾਨ ਪੀਜੀ, ਏਕਤਾ ਕਲੋਨੀ ਬਲੌਂਗੀ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਜਿਨ੍ਹਾਂ ਪਾਸੋਂ 22 ਗਰਾਮ ਹੈਰੋਇਨ, 10 ਪਾਰਦਰਸੀ ਲਿਫਾਫੀਆ, ਇਕ ਕੰਪਿਊਟਰ ਖੰਡਾ ਅਤੇ ਇੱਕ ਸਪਲੈਂਡਰ ਮੋਟਰ ਸਾਈਕਲ ਬਰਾਮਦ ਕੀਤਾ ਗਿਆ।

ਥਾਣਾ ਮੁਖੀ ਨੇ ਦੱਸਿਆ ਕਿ ਪੁਲੀਸ ਰਿਮਾਂਡ ਮੁਲਜ਼ਮ ਸੋਨੂ ਦੇ ਇਕਬਾਲੀ ਬਿਆਨ ਮੁਤਾਬਕ ਦੀਪਕ ਸੱਚਦੇਵਾ ਉਰਫ ਦੀਪੂ ਵਾਸੀ ਸ੍ਰੀ ਮੁਕਤਸਰ ਸਾਹਿਬ ਨੂੰ ਨਾਮਜ਼ਦ ਕੀਤਾ ਗਿਆ ਸੀ। ਬੀਤੀ 18-10-2022 ਨੂੰ ਥਾਣੇਦਾਰ ਜੀਵਨ ਸਿੰਘ ਸਮੇਤ ਪੁਲਿਸ ਪਾਰਟੀ ਦੇ ਬੱਸ ਸਟੈਂਡ ਮੌਜੂਦ ਸੀ ਤਾਂ ਇੱਕ ਵਿਅਕਤੀ ਪੈਦਲ ਤੁਰਿਆ ਆ ਰਿਹਾ ਸੀ, ਜੋ ਕਿ ਪੁਲੀਸ ਪਾਰਟੀ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ ਤਾਂ ਜੀਵਨ ਸਿੰਘ ਨੇ ਆਵਾਜ ਮਾਰ ਕੇ ਰੋਕ ਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਦੀਪਕ ਸੱਚਦੇਵਾ ਉਰਫ ਦੀਪੂ ਦੱਸਿਆ। ਤਲਾਸ਼ੀ ਦੌਰਾਨ ਦੀਪਕ ਸਚਦੇਵਾ ਉਕਤ ਕੋਲੋਂ 5 ਗਰਾਮ ਹੈਰੋਇਨ ਅਤੇ ਇੱਕ ਕੰਪਿਊਟਰ ਕੰਡਾ ਸਮੇਤ 10 ਪਾਰਦਰਸ਼ੀ ਲਿਫਾਫੀਆ ਬਰਾਮਦ ਕੀਤੀਆਂ ਗਈਆ। ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ।