Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਗੰਨ ਪੁਆਇੰਟ ’ਤੇ ਕਾਰ ਖੋਹ ਕਰਨ ਵਾਲੇ ਦੋ ਮੁਲਜ਼ਮ ਗ੍ਰਿਫ਼ਤਾਰ ਮੁਲਜ਼ਮਾਂ ਕੋਲੋਂ ਖੋਹ ਕੀਤੀ ਕਾਰ ਤੇ ਡੰਮੀ ਪਿਸਤੌਲ ਤੇ ਮੋਬਾਈਲ ਫੋਨ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ, 11 ਅਕਤੂਬਰ: ਮੁਹਾਲੀ ਪੁਲੀਸ ਨੇ ਸੋਹਾਣਾ ਥਾਣਾ ਦੇ ਏਰੀਆ ’ਚੋਂ ਗੰਨ ਪੁਆਇੰਟ ’ਤੇ ਕਾਰ ਖੋਹ ਕੇ ਭੱਜਣ ਵਾਲੇ ਦੋ ਮੁਲਜ਼ਮਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਵਾਸੀ ਪਿੰਡ ਦਿਓਣ (ਬਠਿੰਡਾ) ਅਤੇ ਸਤਿੰਦਰਵੀਰ ਸਿੰਘ ਵਾਸੀ ਪਿੰਡ ਘੜੂੰਆਂ (ਮੁਹਾਲੀ) ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਖੋਹ ਕੀਤੀ ਕਾਰ, ਡੰਮੀ ਪਿਸਤੌਲ, ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ। ਮੁਹਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਪੀੜਤ ਵਿਸ਼ਾਲ ਕੁਮਾਰ ਵਾਸੀ ਚੰਡੀਗੜ੍ਹ ਦੀ ਸ਼ਿਕਾਇਤ ’ਤੇ ਪਰਚਾ ਦਰਜ ਕਰਕੇ ਐਸਪੀ (ਸ਼ਹਿਰੀ) ਹਰਬੀਰ ਸਿੰਘ ਅਟਵਾਲ, ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ, ਡੀਐਸਪੀ (ਡੀ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਟੀਮ ਨੇ ਲੁੱਟ-ਖੋਹ ਦੇ ਮਾਮਲੇ ਨੂੰ ਟਰੇਸ ਕਰਕੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਵਿਸ਼ਾਲ ਕੁਮਾਰ ਬੀਤੀ ਚਾਰ ਅਕਤੂਬਰ ਨੂੰ ਕਾਰ ਖਰੀਦੀ ਸੀ। ਜਿਸ ਨੂੰ ਉਹ ਟੈਕਸੀ ਵਜੋਂ ਚਲਾਉਂਦਾ ਸੀ। ਬੀਤੀ 7 ਅਕਤੂਬਰ ਨੂੰ ਉਹ ਆਪਣੀ ਟੈਕਸੀ ’ਤੇ ਸੈਕਟਰ-43 ਬੱਸ ਅੱਡੇ ਨੇੜੇ ਖੜ੍ਹਾ ਸੀ। ਤੜਕੇ ਸਵੇਰੇ ਕਰੀਬ 4 ਵਜੇ ਇਨਡਰਾਈਵ ਐਪ ਰਾਹੀਂ ਸੈਕਟਰ-43 ਤੋਂ ਸੈਕਟਰ-109 ਮੁਹਾਲੀ ਦੀ ਰਾਈਡ ਬੁੱਕ ਹੋਈ ਸੀ। ਉਸ ਨੇ ਦੋ ਅਣਪਛਾਤੇ ਵਿਅਕਤੀਆਂ ਨੂੰ ਗੱਡੀ ਵਿੱਚ ਪਿੱਕ ਕੀਤਾ ਸੀ। ਜਦੋਂ ਉਹ ਸੈਕਟਰ-85/86 ਚੌਂਕ ਨੇੜੇ ਪੁੱਜਾ ਤਾਂ ਸੁੰਨਸਾਨ ਸੜਕ ’ਤੇ ਇੱਕ ਵਿਅਕਤੀ ਨੇ ਬਾਥਰੂਮ ਜਾਣ ਦੇ ਬਹਾਨੇ ਗੱਡੀ ਰੁਕਵਾ ਲਈ। ਵਾਪਸ ਆ ਕੇ ਉਸਨੇ ਪਿਸਤੌਲ ਤਾਣ ਕੇ ਉਸ ਨੂੰ ਉਸ ਨੂੰ ਗੱਡੀ ਦੀ ਚਾਬੀ ਅਤੇ ਮੋਬਾਈਲ ਫੋਨ ਦੇਣ ਲਈ ਕਿਹਾ ਗਿਆ। ਚਾਲਕ ਨੇ ਡਰਦੇ ਮਾਰੇ ਗੱਡੀ ਦੀ ਚਾਬੀ ਅਤੇ ਮੋਬਾਇਲ ਫੋਨ ਉਨ੍ਹਾਂ ਦੇ ਹਵਾਲੇ ਕਰ ਦਿੱਤਾ ਅਤੇ ਉਹ ਗੱਡੀ ਅਤੇ ਮੋਬਾਈਲ ਖੋਹ ਕੇ ਫਰਾਰ ਹੋ ਗਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ