ਮੁਹਾਲੀ ਪੁਲੀਸ ਵੱਲੋਂ ਚੋਰੀ ਦੇ 5 ਮੋਟਰ ਸਾਈਕਲਾਂ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ, ਮੁਹਾਲੀ, 1 ਸਤੰਬਰ:
ਮੁਹਾਲੀ ਪੁਲੀਸ ਨੇ ਦੋ ਵਾਹਨ ਚੋਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ 5 ਮੋਟਰ ਸਾਈਕਲ ਬਰਾਮਦ ਕੀਤੇ ਹਨ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਐਸਪੀ (ਸਿਟੀ) ਆਕਾਸ਼ਦੀਪ ਸਿੰਘ ਅੌਲਖ ਅਤੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਜ਼ਿਲ੍ਹਾ ਪੁਲੀਸ ਮੁਖੀ ਡਾ. ਸੰਦੀਪ ਗਰਗ ਦੀਆਂ ਹਦਾਇਤਾਂ ’ਤੇ ਸਥਾਨਕ ਪੁਲੀਸ ਵੱਲੋਂ ਮਾੜੇ ਅਨਸਰਾਂ, ਲੁੱਟਾਂ-ਖੋਹਾਂ ਅਤੇ ਵਾਹਨ ਚੋਰਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਗਈ ਸੀ। ਜਿਸ ਦੇ ਤਹਿਤ ਸੈਂਟਰਲ ਥਾਣਾ ਫੇਜ਼-8 ਦੇ ਐਸਐਚਓ ਇੰਸਪੈਕਟਰ ਹਿੰਮਤ ਸਿੰਘ ਦੀ ਨਿਗਰਾਨੀ ਹੇਠ ਥਾਣੇਦਾਰ ਕੇਸਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਤਜਿੰਦਰ ਕੁਮਾਰ ਉਰਫ਼ ਕਾਕੂ ਵਾਸੀ ਬਠਿੰਡਾ (ਹਾਲ ਵਾਸੀ ਪ੍ਰੀਤ ਕਲੋਨੀ ਜ਼ੀਰਕਪੁਰ) ਅਤੇ ਅਰਜੁਨ ਸਿੰਘ ਪਿੰਡ ਮਚਾਕੀ ਮੱਲ ਸਿੰਘ (ਜ਼ਿਲ੍ਹਾ ਫਰੀਦਕੋਟ) ਨੂੰ ਚੋਰੀ ਦੇ ਮੋਟਰ ਸਾਈਕਲ ਸਮੇਤ ਕਾਬੂ ਕੀਤਾ ਗਿਆ।
ਡੀਐਸਪੀ ਬੱਲ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਮੋਟਰ ਸਾਈਕਲ ’ਤੇ ਜਾਅਲੀ ਨੰਬਰ ਪਲੇਟ ਲਗਾਈ ਹੋਈ ਸੀ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਅਰਜੁਨ ਸਿੰਘ ਵੱਲੋਂ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਦੇ ਪਿਛਲੇ ਪਾਸੇ ਤੋਂ ਚੋਰੀ ਕੀਤੇ ਦੋ ਮੋਟਰ ਸਾਈਕਲ ਬਰਾਮਦ ਕਰਵਾਏ ਗਏ ਜਦੋਂਕਿ ਤਜਿੰਦਰ ਕੁਮਾਰ ਵੱਲੋਂ ਨੇਚਰ ਪਾਰਕ ਦੀ ਬਾਹਰਲੀ ਪਾਰਕਿੰਗ ਅਤੇ ਅੰਤਰਰਾਜੀ ਪੁਰਾਣਾ ਬੱਸ ਅੱਡਾ ਫੇਜ਼-8 ਦੇ ਪਿਛਲੇ ਪਾਸਿਓਂ ਚੋਰੀ ਕੀਤੇ ਦੋ ਮੋਟਰ ਸਾਈਕਲ ਵੀ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਸੈਂਟਰਲ ਥਾਣਾ ਫੇਜ਼-8 ਵਿੱਚ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Load More Related Articles

Check Also

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ

ਮੋਗਾ ਗੈਂਗਰੇਪ: ਸਾਬਕਾ ਐੱਐੱਸਪੀ ਸਣੇ ਚਾਰ ਦੋਸ਼ੀ ਪੁਲੀਸ ਅਫ਼ਸਰਾਂ ਨੂੰ 5-5 ਸਾਲ ਦੀ ਕੈਦ ਤੇ ਜੁਰਮਾਨਾ ਨਬਜ਼-ਏ-…