Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਨਾਜਾਇਜ਼ ਅਸਲੇ ਸਣੇ ਦੋ ਮੁਲਜ਼ਮ ਗ੍ਰਿਫ਼ਤਾਰ ਨਬਜ਼-ਏ-ਪੰਜਾਬ, ਮੁਹਾਲੀ, 9 ਸਤੰਬਰ: ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਏਵਨਪ੍ਰੀਤ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਮਹਿਲ ਖੁਰਦ (ਬਰਨਾਲਾ) ਅਤੇ ਸੰਦੀਪ ਸਿੰਘ ਉਰਫ਼ ਮਿੰਟੂ ਵਾਸੀ ਪਿੰਡ ਸਹੋਰ (ਬਰਨਾਲਾ) ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਆਈਟੀ ਸਿਟੀ ਥਾਣਾ ਮੁਹਾਲੀ ਵਿੱਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ। ਮੁਹਾਲੀ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਐਸਪੀ (ਡੀ) ਸ੍ਰੀਮਤੀ ਡਾ. ਜਯੋਤੀ ਯਾਦਵ ਅਤੇ ਡੀਐਸਪੀ (ਡੀ) ਤਲਵਿੰਦਰ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਦੀ ਅਗਵਾਈ ਵਾਲੀ ਟੀਮ ਨੇ ਉਕਤ ਮੁਲਜ਼ਮਾਂ ਕੋਲੋਂ .32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ ਅਤੇ ਮੁਲਜ਼ਮਾਂ ਦੀ ਮਹਿੰਦਰਾ ਐਕਸਯੂਵੀ-300 ਵੀ ਕਬਜ਼ੇ ਵਿੱਚ ਲਈ ਹੈ। ਉਨ੍ਹਾਂ ਦੱਸਿਆ ਕਿ ਸੀਆਈਏ ਸਟਾਫ਼ ਦੀ ਟੀਮ ਮੁਹਾਲੀ ਏਅਰਪੋਰਟ ਚੌਂਕ ’ਤੇ ਮੌਜੂਦ ਸੀ, ਜਿੱਥੇ ਏਐਸਆਈ ਗੁਰਦੀਪ ਸਿੰਘ ਨੂੰ ਗੁਪਤ ਸੂਚਨਾ ਮਿਲ਼ੀ ਕਿ ਏਵਨਪ੍ਰੀਤ ਸਿੰਘ ਅਤੇ ਸੰਦੀਪ ਸਿੰਘ ਉਰਫ਼ ਮਿੰਟੂ ਨਾਜਾਇਜ਼ ਅਸਲੇ ਨਾਲ ਲੈਸ ਹਨ। ਉਨ੍ਹਾਂ ਵਿਰੁੱਧ ਪਹਿਲਾਂ ਵੀ ਲੜਾਈ-ਝਗੜੇ ਦੇ ਪਰਚੇ ਦਰਜ ਹਨ। ਜੋ ਪਿੰਡ ਛੱਤ ਵਾਲੀਆਂ ਟਰੈਫ਼ਿਕ ਲਾਈਟਾਂ ਨੇੜੇ ਸਲਿੱਪ ਰੋਡ ’ਤੇ ਆਪਣੇ ਕਿਸੇ ਦੋਸਤ ਦੀ ਉਡੀਕ ਵਿੱਚ ਖੜੇ ਹਨ। ਐੱਸਐੱਸਪੀ ਨੇ ਦੱਸਿਆ ਕਿ ਪੁਲੀਸ ਨੇ ਤੁਰੰਤ ਮੌਕੇ ’ਤੇ ਪਹੁੰਚ ਕੇ ਉਕਤ ਦੋਵੇਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਕਾਰ ਦੇ ਡੈਸ਼-ਬੋਰਡ ’ਚੋਂ .32 ਬੋਰ ਦਾ ਪਿਸਤੌਲ ਅਤੇ ਦੋ ਜਿੰਦਾ ਰੌਂਦ ਬਰਾਮਦ ਕੀਤੇ ਗਏ। ਮੁਲਜ਼ਮਾਂ ਕੋਲੋਂ ਪੁੱਛਗਿੱਛ ਕਰਕੇ ਇਹ ਪਤਾ ਲਗਾਇਆ ਜਾ ਰਿਹਾ ਹੈ, ਉਹ ਕਿੱਥੋ ਹਥਿਆਰ ਲੈ ਕੇ ਆਏ ਸੀ ਅਤੇ ਉਨ੍ਹਾਂ ਦਾ ਕਿੱਥੇ ਇਸਤੇਮਾਲ ਕਰਨਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ