ਮੁਹਾਲੀ ਪੁਲੀਸ ਵੱਲੋਂ ਪਿੰਡ ਦੁਰਾਲੀ ਵਿੱਚ ਚਿੱਟਾ ਵੇਚਣ ਵਾਲਾ ਗ੍ਰਿਫ਼ਤਾਰ

ਮੁਲਜ਼ਮ ਕੋਲੋਂ 10 ਗਰਾਮ ਚਿੱਟਾ ਨਸ਼ੀਲਾ ਪਾਊਡਰ ਬਰਾਮਦ

ਨਬਜ਼-ਏ-ਪੰਜਾਬ, ਮੁਹਾਲੀ, 28 ਨਵੰਬਰ:
ਮੁਹਾਲੀ ਪੁਲੀਸ ਨੇ ਪਿੰਡ ਦੁਰਾਲੀ ਵਿੱਚ ਚਿੱਟਾ ਵੇਚਣ ਵਾਲੇ ਅਵਤਾਰ ਸਿੰਘ ਤਾਰੀ ਨਾਂਅ ਦੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ 10 ਗਰਾਮ ਚਿੱਟਾ ਨਸ਼ੀਲਾ ਪਾਊਡਰ ਵੀ ਬਰਾਮਦ ਕੀਤਾ ਗਿਆ ਹੈ। ਅੱਜ ਇੱਥੇ ਇਹ ਜਾਣਕਾਰੀ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਤਾਰੀ ਕੁੱਝ ਦਿਨ ਪਹਿਲਾਂ ਥਾਣਾ ਆਈਟੀ ਸਿਟੀ ਪੁਲੀਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਮੌਕੇ ਤੋਂ ਫਰਾਰ ਹੋਣ ਵਿੱਚ ਸਫਲ ਹੋ ਗਿਆ ਸੀ ਜਦੋਂਕਿ ਪੁਲੀਸ ਵੱਲੋਂ ਪਿਛਲੇ ਦਿਨੀਂ ਉਸ ਦੀ ਪਤਨੀ ਜਸ਼ਨਪ੍ਰੀਤ ਕੌਰ ਉਰਫ਼ ਸੁਖਵਿੰਦਰ ਕੌਰ ਅਤੇ ਨਸ਼ਾ ਸਪਲਾਈ ਕਰਨ ਵਾਲੇ ਰਾਜੂ ਵਾਸੀ ਅੰਬ ਸਾਹਿਬ ਕਲੋਨੀ ਅਤੇ ਸੁਖਬੀਰ ਸਿੰਘ ਵਾਸੀ ਦੁਰਾਲੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਸੀ।
ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਵੱਲੋਂ ਐਸਐਸਪੀ ਸੰਦੀਪ ਗਰਗ ਦੇ ਹੁਕਮਾਂ ’ਤੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਅੌਲਖ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ, ਨਸ਼ਾ ਤਸਕਰਾਂ ਅਤੇ ਵਾਹਨ ਚੋਰਾਂ ਵਿਰੁੱਧ ਮੁਹਿੰਮ ਵਿੱਢੀ ਗਈ ਹੈ।
ਇਸ ਦੌਰਾਨ ਆਈਟੀ ਸਿਟੀ ਥਾਣਾ ਦੇ ਐਸਐਚਓ ਇੰਸਪੈਕਟਰ ਹਿੰਮਤ ਸਿੰਘ ਦੀ ਨਿਗਰਾਨੀ ਹੇਠ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲੀਸ ਨੂੰ ਗੁਪਤ ਇਤਲਾਹ ਮਿਲੀ ਸੀ ਕਿ ਪਿੰਡ ਦੁਰਾਲੀ ਵਿੱਚ ਚਿੱਟੇ ਦੀ ਸਪਲਾਈ ਕਰਨ ਨੂੰ ਲੈ ਕੇ ਸਥਿਤੀ ਤਣਾਅ ਪੂਰਨ ਬਣੀ ਹੋਈ ਹੈ। ਪੁਲੀਸ ਵੱਲੋਂ ਤੁਰੰਤ ਅਵਤਾਰ ਸਿੰਘ ਤਾਰੀ ਦੇ ਘਰ ਛਾਪੇਮਾਰੀ ਕੀਤੀ ਗਈ ਤਾਂ ਉਹ ਪੁਲੀਸ ਨੂੰ ਦੇਖ ਕੇ ਕੰਧ ਟੱਪ ਕੇ ਮੌਕੇ ਤੋਂ ਫਰਾਰ ਹੋ ਗਿਆ ਲੇਕਿਨ ਉਸੇ ਵੇਲੇ ਪੁਲੀਸ ਨੇ ਤਾਰੀ ਦੀ ਪਤਨੀ, ਇੱਕ ਹੋਰ ਪਿੰਡ ਵਾਸੀ ਸੁਖਬੀਰ ਸਿੰਘ ਅਤੇ ਰਾਜੂ ਨੂੰ ਕਾਬੂ ਕਰ ਲਿਆ ਸੀ। ਡੀਐਸਪੀ ਬੱਲ ਨੇ ਦੱਸਿਆ ਕਿ ਪੁਲੀਸ ਨੇ ਕਾਰਵਾਈ ਦੌਰਾਨ ਮੌਕੇ ਤੋਂ ਫਰਾਰ ਹੋਏ ਅਵਤਾਰ ਸਿੰਘ ਉਰਫ਼ ਤਾਰੀ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਤਲਾਸ਼ੀ ਦੌਰਾਨ ਉਸ ਕੋਲੋਂ 10 ਗਰਾਮ ਆਈਸ ਨੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In General News

Check Also

Press Gallery Committee of Punjab Vidhan Sabha unequivocally condemns illegal detention of Punjab mediapersons by Delhi Police

Press Gallery Committee of Punjab Vidhan Sabha unequivocally condemns illegal detention of…