ਮੁਹਾਲੀ ਪੁਲੀਸ ਵੱਲੋਂ ਵਿਦੇਸ਼ ਭੇਜਣ ਦੇ ਨਾਂ ’ਤੇ ਠੱਗੀਆਂ ਮਾਰਨ ਵਾਲਾ ਠੱਗ ਜੋੜਾ ਗ੍ਰਿਫ਼ਤਾਰ

ਮੁਲਜ਼ਮਾਂ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਦਰਜ ਹਨ 5 ਕਰੋੜ ਦੀ ਠੱਗੀ ਦੇ ਕਰੀਬ 25 ਮਾਮਲੇ

ਨਬਜ਼-ਏ-ਪੰਜਾਬ, ਮੁਹਾਲੀ, 30 ਜਨਵਰੀ:
ਮੁਹਾਲੀ ਪੁਲੀਸ ਵੱਲੋਂ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਸ਼ਰ੍ਹੇਆਮ ਲੱਖਾਂ ਕਰੋੜਾਂ ਰੁਪਏ ਦੀਆਂ ਠੱਗੀਆਂ ਮਾਰਨ ਵਾਲੇ ਜੋੜੇ ਸੰਜੇ ਸਿੰਘ ਅਤੇ ਉਸ ਦੀ ਪਤਨੀ ਅਰਪਨਾ ਸਗੋਤਰਾ ਵਾਸੀ ਐਮਾਰ ਮੁਹਾਲੀ ਹਿੱਲਸ (ਸੈਕਟਰ-106) ਨੂੰ ਸੋਹਾਣਾ ਥਾਣੇ ਵਿੱਚ ਦਰਜ ਪਰਚੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਅੱਜ ਇੱਥੇ ਮੁਹਾਲੀ ਦੇ ਡੀਐਸਪੀ (ਸਿਟੀ-2) ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਮੁਲਜ਼ਮ ਅਰਪਨਾ ਸਗੋਤਰਾ ਮਿਸ ਚੰਡੀਗੜ੍ਹ ਵੀ ਰਹਿ ਚੁੱਕੀ ਹੈ। ਉਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਪਰਚੇ ਦਰਜ ਹਨ। ਜਿਨ੍ਹਾਂ ਵਿੱਚ ਉਹ ਜੇਲ੍ਹ ਜਾ ਚੁੱਕੇ ਹਨ ਅਤੇ ਹੁਣ ਵੀ ਨਵੀਂ ਜੇਲ੍ਹ ਨਾਭਾ ਵਿੱਚ ਬੰਦ ਸਨ।
ਡੀਐਸਪੀ ਬੱਲ ਨੇ ਦੱਸਿਆ ਕਿ ਸੋਹਾਣਾ ਥਾਣੇ ਦੀ ਟੀਮ ਨੇ ਇਸ ਨੈਸ਼ਨਲ ਪੱਧਰ ਦੇ ਠੱਗ ਜੋੜੇ ਸੰਜੇ ਸਿੰਘ ਅਤੇ ਉਸ ਦੀ ਪਤਨੀ ਅਰਪਨਾ ਸਗੋਤਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਾਂਸ ਤੋਂ ਪਹਿਲਾਂ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਅਦਾਲਤ ’ਚੋਂ ਪ੍ਰੋਡਕਸ਼ਨ ਵਰੰਟ ਹਾਸਲ ਕੀਤੇ ਗਏ।
ਡੀਐਸਪੀ ਬੱਲ ਨੇ ਦੱਸਿਆ ਕਿ ਇਸ ਮੁਲਜ਼ਮ ਜੋੜੇ ਦੇ ਖ਼ਿਲਾਫ਼ ਸੋਹਾਣਾ ਥਾਣੇ ਵਿੱਚ ਵੱਖ-ਵੱਖ 25 ਪਰਚੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਹ ਠੱਗ ਜੋੜਾ ਭੋਲੇ ਭਾਲੇ ਲੋਕਾਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਪਰਿਵਾਰ ਸਮੇਤ ਵੀਜ਼ਾ ਅਤੇ ਵਿਜਟਰ ਵੀਜ਼ਾ ਲਗਵਾਉਣ ਦਾ ਝਾਂਸਾ ਦੇ ਕੇ ਠੱਗੀਆਂ ਮਾਰਦਾ ਸੀ। ਉਨ੍ਹਾਂ ਦੱਸਿਆ ਕਿ ਇਸ ਜੋੜੇ ਵੱਲੋਂ ਹੁਣ ਤੱਕ ਪੀੜਤ ਲੋਕਾਂ ਨਾਲ ਲਗਪਗ 5 ਕਰੋੜ ਰੁਪਏ ਦੀ ਠੱਗੀ ਮਾਰੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਠੱਗ ਜੋੜੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਮੀਗਰੇਸ਼ਨ ਧੋਖਾਧੜੀ ਮਾਮਲੇ ਵਿੱਚ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਜੋੜੇ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…