ਮੁਹਾਲੀ ਪੁਲੀਸ ਵੱਲੋਂ ਗੈਂਗਸਟਰ ਗਰੁੱਪ ਚਲਾ ਰਿਹਾ ਗਾਇਕ ਤੇ ਗੀਤਕਾਰ ਅਸਲੇ ਸਣੇ ਗ੍ਰਿਫ਼ਤਾਰ

ਮੁਲਜ਼ਮ ਕੋਲੋਂ 30 ਬੋਰ ਦੇ 2 ਚਾਇਨੀ ਪਿਸਤੌਲ ਤੇ 7 ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਪਰੈਲ:
ਮੁਹਾਲੀ ਪੁਲੀਸ ਵੱਲੋਂ ਗੈਂਗਸਟਰਾਂ ਦੇ ਇਕ ਹੋਰ ਗਰੁੱਪ ਨੂੰ ਬੇਨਕਾਬ ਕਰਕੇ ਮੁਕਾਬਲੇ ਵਿੱਚ ਮਾਰੇ ਗਏ ਖੂੰਖਾਰ ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਸਿੰਘ ਜੱਸੀ ਦੇ ਅਤਿ ਨੇੜਲੇ ਸਾਥੀ ਹਰਬੀਰ ਸਿੰਘ ਸੋਹਲ ਵਾਸੀ ਪਿੰਡ ਪਿੰਡੀ ਅੌਲਖ (ਅੰਮ੍ਰਿਤਸਰ) ਨੂੰ ਅਸਲੇ ਸਣੇ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਉਹ ਪੇਸ਼ੇ ਵਜੋਂ ਗਾਇਕ ਅਤੇ ਗੀਤਕਾਰ ਹੈ। ਇਸ ਗੱਲ ਦਾ ਖੁਲਾਸਾ ਅੱਜ ਮੁਹਾਲੀ ਵਿਖੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਜੈਪਾਲ ਭੁੱਲਰ ਅਤੇ ਜੱਸੀ ਨੂੰ ਜੂਨ 2021 ਵਿੱਚ ਪੰਜਾਬ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਕਲਕੱਤਾ ਵਿੱਚ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਲੇਕਿਨ ਉਹ ਪੁਲੀਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ।
ਐਸਐਸਪੀ ਨੇ ਦੱਸਿਆ ਕਿ ਹਰਬੀਰ ਕੋਲੋਂ 30 ਬੋਰ ਦੇ ਦੋ ਚਾਇਨੀ ਪਿਸਤੌਲ ਤੇ 7 ਮੈਗਜ਼ੀਨ ਅਤੇ 50 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਬੀਰ ਸਿੰਘ ਖਰੜ ਦੇ ਸੰਨੀ ਐਨਕਲੇਵ ਵਿੱਚ ਲੁਕਣ ਟਿਕਾਣੇ ਬਣਾਏ ਹੋਏ ਹਨ। ਇੱਥੋਂ ਪਹਿਲਾਂ ਵੀ ਕਈ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਸ ਦੇ ਸਾਥੀ ਦੇ ਕੈਨੇਡਾ ਰਹਿੰਦੇ ਸਾਥੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਵਾਸੀ ਪਿੰਡ ਡੱਲਾ (ਮੋਗਾ) ਅਤੇ ਆਸਟ੍ਰੇਲੀਆ ਰਹਿੰਦੇ ਸਾਥੀ ਗੁਰਜੰਟ ਸਿੰਘ ਉਰਫ਼ ਜੰਟਾ ਵਾਸੀ ਪਿੰਡ ਸੋਹਾਵੀ (ਫਤਹਿਗੜ੍ਹ ਸਾਹਿਬ) ਨੈੱਟ ਕਾਲਿੰਗ ਰਾਹੀਂ ਗੈਂਗਸਟਰ ਗਰੱੁਪ ਚਲਾ ਰਹੇ ਹਨ, ਜੋ ਵਿਦੇਸ਼ੀ ਮੁਲਕਾਂ ’ਚੋਂ ਨੈੱਟ ਕਾਲਿੰਗ ਕਰਕੇ ਕਾਰੋਬਾਰੀਆਂ ਨੂੰ ਫਿਰੋਤੀਆਂ ਲਈ ਧਮਕਾਉਂਦੇ ਹਨ ਅਤੇ ਇਕ ਦੂਜੇ ਨੂੰ ਸੁਨੇਹੇ ਲਗਾ ਕੇ ਕੰਟਰੋਲ ਰੂਮ ਦਾ ਕੰਮ ਕਰਦੇ ਹਨ। ਇਸ ਸਬੰਧੀ ਪੁਲੀਸ ਨੇ ਹਰਬੀਰ ਸਿੰਘ, ਅੰਮ੍ਰਿਤਪਾਲ ਸਿੰਘ ਸੱਤਾ, ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ, ਗੁਰਜੰਟ ਸਿੰਘ ਜੰਟਾ ਅਤੇ ਇਨ੍ਹਾਂ ਦੇ ਹੋਰਨਾਂ ਅਣਪਛਾਤੇ ਸਾਥੀਆਂ ਵਿਰੁੱਧ ਖਰੜ ਸਿਟੀ ਖਰੜ ਵਿੱਚ ਧਾਰਾ 384,34 ਅਤੇ ਅਸਲਾ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਨੁਸਾਰ ਹਰਬੀਰ ਨੂੰ ਭਾਗੋਮਾਜਰਾ ਦੇ ਖਾਲੀ ਫਲੈਟ ’ਚੋਂ ਗ੍ਰਿਫ਼ਤਾਰ ਕੀਤਾ ਗਿਆ।
ਐਸਐਸਪੀ ਸੋਨੀ ਨੇ ਦੱਸਿਆ ਕਿ ਜੈਪਾਲ ਭੁੱਲਰ ਨੇ ਵੱਡੇ ਪੱਧਰ ’ਤੇ ਡਾਕੇ ਮਾਰ ਕੇ ਅਤੇ ਵੱਡੇ ਕਾਰੋਬਾਰੀਆਂ ਫਿਰੋਤੀਆਂ ਲੈ ਕੇ ਬਹੁਤ ਸਾਰੀਆਂ ਜਾਇਦਾਦਾਂ ਹਰਬੀਰ ਸਿੰਘ ਅਤੇ ਉਸ ਦੇ ਰਿਸ਼ਤੇਦਾਰਾਂ ਦੇ ਨਾਮ ਖ਼ਰੀਦੀਆਂ ਹੋਈਆਂ ਸਨ। ਗੈਂਗਸਟਰ ਜੈਪਾਲ ਭੁੱਲਰ ਅਤੇ ਜਸਪ੍ਰੀਤ ਜੱਸੀ ਦੇ ਪੁਲੀਸ ਮੁਕਾਬਲੇ ਵਿੱਚ ਮਾਰੇ ਜਾਣ ਤੋਂ ਬਾਅਦ ਹਰਬੀਰ ਫਰਾਰ ਚਲਿਆ ਆ ਰਿਹਾ ਸੀ ਅਤੇ ਗੈਂਗਸਟਰ ਗਰੁੱਪ ਚਲਾ ਰਿਹਾ ਸੀ। ਮੁਲਜ਼ਮ ਨੂੰ ਅੱਜ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …