Nabaz-e-punjab.com

ਮੁਹਾਲੀ ਪੁਲੀਸ ਨੇ ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ ਦਾ ਗੁੰਝਲਦਾਰ ਕੇਸ ਸੁਲਝਾਇਆ

ਪਿੰਡ ਸਨੇਟਾ ਦੇ ਗੁਰਪ੍ਰੀਤ ਸਿੰਘ ਨੂੰ ਕੀਤਾ ਗ੍ਰਿਫ਼ਤਾਰ, ਮੁਲਜ਼ਮ ਨੇ ਆਪਣਾ ਜੁਰਮ ਕਬੂਲਿਆ: ਐਸਐਸਪੀ ਭੁੱਲਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਮਾਰਚ:
ਇੱਥੇ ਦੇ ਸੈਕਟਰ-86 ਸਥਿਤ ਪ੍ਰੀਤ ਸਿਟੀ ਵਿੱਚ ਵਾਪਰੇ ਸੜਕ ਹਾਦਸੇ ਦੇ ਇੱਕ ਗੁੰਝਲਦਾਰ ਕੇਸ ਨੂੰ ਸੁਲਝਾਉਂਦਿਆਂ ਮੁਹਾਲੀ ਪੁਲੀਸ ਨੇ ਕਾਰ ਚਾਲਕ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਨੇਟਾ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸਐਸਪੀ ਹਰਚਰਨ ਸਿੰਘ ਭੁੱਲਰ ਨੇ ਦੱਸਿਆ ਕਿ ਪ੍ਰੀਤ ਸਿਟੀ ਵਿੱਚ ਬੀਤੀ 8 ਮਾਰਚ ਨੂੰ ਬਜ਼ੁਰਗ ਓਮ ਪ੍ਰਕਾਸ਼ ਸ਼ਾਮ ਵੇਲੇ ਸੈਰ ਕਰ ਰਿਹਾ ਸੀ, ਜਿਸ ਨੂੰ ਇੱਕ ਕਾਲੇ ਰੰਗ ਦੀ ਫੀਗੋ ਕਾਰ ਨੇ ਟੱਕਰ ਮਾਰ ਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ ਅਤੇ ਬਜ਼ੁਰਗ ਦੀ ਮੌਤ ਹੋ ਜਾਣ ’ਤੇ ਚਾਲਕ ਵੱਲੋਂ ਉਸ ਦੀ ਲਾਸ਼ ਨੂੰ ਖੁਰਦ ਬੁਰਦ ਕਰਨ ਦੀ ਨੀਅਤ ਨਾਲ ਪਿੰਡ ਭੁੱਖੜੀ ਨੇੜੇ ਸੁੱਟ ਦਿੱਤਾ ਸੀ। ਇਸ ਸਬੰਧੀ ਸੋਹਾਣਾ ਪੁਲੀਸ ਨੇ ਵਰਿੰਦਰਪਾਲ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਪ੍ਰੀਤ ਸਿਟੀ ਦੇ ਬਿਆਨਾਂ ’ਤੇ ਅਣਪਛਾਤੇ ਵਾਹਨ ਚਾਲਕ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 304, 279 ਅਤੇ 201 ਦੇ ਤਹਿਤ ਕੇਸ ਦਰਜ ਕਰਕੇ ਮੁਲਜ਼ਮ ਦੀ ਪੈੜ ਨੱਪਣੀ ਸ਼ੁਰੂ ਕਰ ਦਿੱਤੀ।
ਸ੍ਰੀ ਭੁੱਲਰ ਨੇ ਦੱਸਿਆ ਕਿ ਉਸ ਨੂੰ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਬਜ਼ੁਰਗ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਅਤੇ ਕਾਰ ਚਾਲਕ ਬਜ਼ੁਰਗ ਨੂੰ ਆਪਣੀ ਗੱਡੀ ਵਿੱਚ ਪਾ ਕੇ ਹਸਪਤਾਲ ਵਿੱਚ ਦਾਖ਼ਲ ਕਰਵਾਉਣ ਲਈ ਚੱਲ ਪਿਆ ਅਤੇ ਰਸਤੇ ਵਿੱਚ ਉਨ੍ਹਾਂ ਨੇ ਜ਼ਖ਼ਮੀ ਬਜ਼ੁਰਗ ਦੇ ਬੇਟੇ ਨੂੰ ਫੋਨ ਕਰ ਕੇ ਇਤਲਾਹ ਦਿੱਤੀ ਕਿ ਉਸ ਦੇ ਪਿਤਾ ਸੜਕ ਹਾਦਸੇ ਵਿੱਚ ਜ਼ਖ਼ਮੀ ਹੋ ਗਏ ਹਨ। ਜਿਸ ਨੂੰ ਉਹ ਇਲਾਜ ਲਈ ਹਸਪਤਾਲ ਲੈ ਕੇ ਜਾ ਰਹੇ ਹਨ। ਇਸ ਦੌਰਾਨ ਜ਼ਖ਼ਮੀ ਵਿਅਕਤੀ ਨੇ ਰਸਤੇ ਵਿੱਚ ਹੀ ਦਮ ਤੋੜ ਦਿੱਤਾ। ਜਿਸ ਕਾਰਨ ਅਣਪਛਾਤੇ ਵਾਹਨ ਵਿੱਚ ਸਵਾਰ ਵਿਅਕਤੀ ਓਮ ਪ੍ਰਕਾਸ਼ ਦੀ ਲਾਸ਼ ਨੂੰ ਹਾਦਸੇ ਵਾਲੀ ਜਗ੍ਹਾ ਤੋਂ ਕਰੀਬ 12 ਕਿੱਲੋਮੀਟਰ ਦੂਰ ਪਿੰਡ ਭੁੱਖੜੀ ਵਿੱਚ ਸੁੱਟ ਕੇ ਫਰਾਰ ਹੋ ਗਏ।
ਐਸਐਸਪੀ ਨੇ ਦੱਸਿਆ ਕਿ ਜਦੋਂ ਓਮ ਪ੍ਰਕਾਸ਼ ਦੇ ਬੇਟੇ ਨੂੰ ਉਸ ਦੇ ਜ਼ਖ਼ਮੀ ਪਿਤਾ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਤਾਂ ਉਸ ਨੇ ਪੁਲੀਸ ਨੂੰ ਹਾਦਸੇ ਬਾਰੇ ਸੂਚਨਾ ਦਿੱਤੀ। ਪੁਲੀਸ ਨੇ ਓਮ ਪ੍ਰਕਾਸ਼ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਦਾ ਪਿੱਛਾ ਕਰਦੇ ਹੋਏ ਪਿੰਡ ਭੁੱਖੜੀ ਪਹੁੰਚ ਗਈ ਅਤੇ ਬਜ਼ੁਰਗ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਥਾਣਾ ਸੋਹਾਣਾ ਦੇ ਐਸਐਚਓ ਇੰਸਪੈਕਟਰ ਦਲਜੀਤ ਸਿੰਘ ਗਿੱਲ ਦੀ ਅਗਵਾਈ ਵਾਲੀ ਟੀਮ ਨੇ ਜਾਂਚ ਸ਼ੁਰੂ ਕਰ ਦਿੱਤੀ ਅਤੇ ਡੂੰਘਾਈ ਨਾਲ ਜਾਂਚ ਮਗਰੋਂ ਮੁਲਜ਼ਮ ਗੁਰਪ੍ਰੀਤ ਸਿੰਘ ਵਾਸੀ ਪਿੰਡ ਸਨੇਟਾ ਨੂੰ ਗ੍ਰਿਫ਼ਤਾਰ ਕਰਕੇ ਉਸ ਦੀ ਕਾਲੇ ਰੰਗ ਦੀ ਫੋਰਡ ਫੀਗੋ ਗੱਡੀ (ਪੀਬੀ-65 ਕਿਊ-3379) ਨੂੰ ਬਰਾਮਦ ਕਰ ਲਿਆ ਹੈ।
ਐਸਐਸਪੀ ਸ੍ਰੀ ਭੁੱਲਰ ਨੇ ਦੱਸਿਆ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਨੇ ਮੁੱਢਲੀ ਪੁੱਛ-ਪੜਤਾਲ ਦੌਰਾਨ ਮੰਨਿਆ ਕਿ ਉਹ ਹਾਦਸੇ ਕਾਰਨ ਘਬਰਾ ਗਿਆ ਸੀ ਅਤੇ ਜ਼ਖ਼ਮੀ ਨੂੰ ਜਦੋਂ ਹਸਪਤਾਲ ਲੈ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿੱਚ ਮੌਤ ਹੋ ਗਈ। ਇਸ ਕਾਰਨ ਉਹ ਡਰ ਗਿਆ ਅਤੇ ਓਮ ਪ੍ਰਕਾਸ਼ ਨੂੰ ਹਸਪਤਾਲ ਲਿਜਾਣ ਦੀ ਬਜਾਏ ਮੋਰਿੰਡਾ ਰੋਡ ਉੱਤੇ ਪਿੰਡ ਭੁੱਖੜੀ ਵਿੱਚ ਸੜਕ ਕਿਨਾਰੇ ਕਾਰ ’ਚੋਂ ਉਤਾਰ ਕੇ ਆਪਣੇ ਘਰ ਚਲਾ ਗਿਆ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …