nabaz-e-punjab.com

ਲੁੱਟ ਦੇ ਮਾਮਲੇ ਵਿੱਚ ਮੁਹਾਲੀ ਪੁਲੀਸ ਨੂੰ ਲੁਟੇਰਿਆਂ ਬਾਰੇ ਨਹੀਂ ਮਿਲਿਆ ਕੋਈ ਸੁਰਾਗ

ਰੂਪਨਗਰ, ਅੰਬਾਲਾ ਤੇ ਪਟਿਆਲਾ, ਲੁਧਿਆਣਾ ਤੇ ਸਰਹਿੰਦ ਸੜਕਾਂ ’ਤੇ ਟੋਲ ਪਲਾਜਿਆਂ ’ਤੇ ਸੀਸੀਟੀਵੀ ਫੁਟੇਜ਼ ਦੀ ਜਾਂਚ

ਜਿਊਲਰਜ਼ ਐਸੋਸੀਏਸ਼ਨ ਨੇ ਡੀਸੀ\ਐਸਐਸਪੀ ਨਾਲ ਕੀਤੀ ਮੁਲਾਕਾਤ, ਮਾਰਕੀਟਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣ ਦੀ ਮੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ:
ਇੱਥੋਂ ਦੇ ਫੇਜ਼-10 ਦੀ ਮਾਰਕੀਟ ਵਿੱਚ ਸੋਮਵਾਰ ਨੂੰ ਦਿਨ ਦਿਹਾੜੇ ਹਥਿਆਰਬੰਦ ਲੁਟੇਰਿਆਂ ਵੱਲੋਂ ਜਿਊਲਰ ਪਿਉ-ਪੱੁਤ ਨੂੰ ਬੰਦੀ ਬਣਾ ਕੇ 30 ਲੱਖ ਰੁਪਏ ਦੇ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੁੱਟਣ ਦੇ ਮਾਮਲੇ ਵਿੱਚ ਅੱਜ ਦੂਜੇ ਦਿਨ ਵੀ ਮੁਹਾਲੀ ਪੁਲੀਸ ਨੂੰ ਲੁਟੇਰਿਆਂ ਬਾਰੇ ਕੋਈ ਠੋਸ ਸੁਰਾਗ ਨਹੀਂ ਮਿਲਿਆ। ਡੀਐਸਪੀ (ਸਿਟੀ-2) ਰਮਨਦੀਪ ਸਿੰਘ ਨੇ ਦੱਸਿਆ ਕਿ ਪੁਲੀਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ’ਤੇ ਬਰੀਕੀ ਨਾਲ ਜਾਂਚ ਕਰ ਰਹੀ ਹੈ। ਸ਼ਹਿਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਅੱਜ ਨੇੜਲੇ ਇਲਾਕਿਆਂ ਦੇ ਟੋਲ ਪਲਾਜਿਆਂ ’ਤੇ ਜਾ ਕੇ ਸੀਸੀਟੀਵੀ ਕੈਮਰੇ ਦੀ ਫੁਟੇਜ ਚੈੱਕ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪੁਲੀਸ ਟੀਮਾਂ ਵੱਲੋਂ ਮੰਗਲਵਾਰ ਨੂੰ ਜ਼ੀਰਕਪੁਰ, ਅੰਬਾਲਾ, ਬਨੂੜ, ਪਟਿਆਲਾ, ਸਰਹਿੰਦ, ਲੁਧਿਆਣਾ ਆਦਿ ਮੁੱਖ ਸੜਕਾਂ ’ਤੇ ਸਥਿਤ ਟੋਲ ਪਲਾਜਿਆਂ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀਆਂ ਫੁਟੇਜ਼ ਦੀ ਜਾਂਚ ਕੀਤੀ ਗਈ ਹੈ।
ਉਧਰ, ਜਿਊਲਰਜ਼ ਐਸੋਸੀਏਸ਼ਨ ਮੁਹਾਲੀ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਦੀ ਅਗਵਾਈ ਹੇਠ ਅੱਜ ਮੁਹਾਲੀ, ਚੰਡੀਗੜ੍ਹ, ਪੰਚਕੂਲਾ, ਮਨੀਮਾਜਰਾ, ਖਰੜ, ਕੁਰਾਲੀ ਵਿੱਚ ਸਰਾਫ਼ ਦਾ ਕੰਮ ਕਰਨ ਵਾਲੇ ਵਿਅਕਤੀਆਂ ਨੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨਾਲ ਮੁਲਾਕਾਤ ਕਰਕੇ ਸ਼ਿਕਾਇਤ ਪੱਤਰ ਸੌਂਪੇ। ਉਨ੍ਹਾਂ ਮੰਗ ਕੀਤੀ ਕਿ ਸ਼ਹਿਰ ਦੀਆਂ ਸਾਰੀਆਂ ਮਾਰਕੀਟਾਂ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾਣ, ਜਿਊਲਰਜ਼ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਜਾਣ। ਮੀਡੀਆ ਨਾਲ ਗੱਲਬਾਤ ਦੌਰਾਨ ਜਿਊਲਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸਰਬਜੀਤ ਸਿੰਘ ਪਾਰਸ ਨੇ ਦੱਸਿਆ ਕਿ ਐਸਐਸਪੀ ਨੇ ਭਰੋਸਾ ਦਿੱਤਾ ਹੈ ਕਿ ਜਿਊਲਰਜ਼ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ। ਇਸ ਉਪਰੰਤ ਟਰਾਈਸਿਟੀ ਦੇ ਜਿਊਲਰਜ਼ ਨੇ ਸਾਂਝੀ ਮੀਟਿੰਗ ਕੀਤੀ। ਜਿਸ ਵਿੱਚ ਮੁਹਾਲੀ ਵਪਾਰ ਮੰਡਲ ਦੇ ਪ੍ਰਧਾਨ ਵਿਨੀਤ ਵਰਮਾ ਵੀ ਸ਼ਾਮਲ ਹੋਏ। ਉਨ੍ਹਾਂ ਬੀਤੇ ਦਿਨੀਂ ਸੁਨਿਆਰੇ ਦੀ ਦੁਕਾਨ ਲੁੱਟ ਵਿੱਚ ਹੋਈ ਦੀ ਵਾਰਦਾਤ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਜਿਊਲਰਜ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …