nabaz-e-punjab.com

ਮੁਹਾਲੀ ਪੁਲੀਸ ਵੱਲੋਂ ਖ਼ੁਦ ਨੂੰ ਡੀਜੀਪੀ ਦਾ ਮੀਡੀਆ ਸਲਾਹਕਾਰ ਦੱਸਣ ਵਾਲਾ ਵਿਅਕਤੀ ਗ੍ਰਿਫ਼ਤਾਰ

ਸਨਅਤੀ ਏਰੀਆ ਫੇਜ਼-8 ਪੁਲੀਸ ਚੌਂਕੀ ਦੀ ਟੀਮ ਵੱਡਲੋਂ ਲਗਾਏ ਨਾਕੇ ’ਤੇ ਪੁਲੀਸ ਨਾਲ ਕੀਤੀ ਹੱਥੋਪਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਾਰਚ:
ਮੁਹਾਲੀ ਪੁਲੀਸ ਨੇ ਖ਼ੁਦ ਨੂੰ ਡੀਜੀਪੀ ਪੰਜਾਬ ਦਾ ਮੀਡੀਆ ਸਲਾਹਕਾਰ ਦੱਸਣ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਪੁਲੀਸ ਨੇ ਜੈਦ ਹਨੀਫ਼ ਵਾਸੀ ਮਲੇਰਕੋਟਲਾ ਦੇ ਖ਼ਿਲਾਫ਼ ਆਈਪੀਸੀ ਦੀ ਧਾਰਾ 186 ਤੇ 353 ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਨਅਤੀ ਏਰੀਆ ਪੁਲੀਸ ਚੌਂਕੀ ਦੇ ਇੰਚਾਰਜ਼ ਏਐਸਆਈ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹੌਲਦਾਰ ਜਸਵਿੰਦਰ ਸਿੰਘ ਅਤੇ ਹੋਰਨਾਂ ਪੁਲੀਸ ਮੁਲਾਜ਼ਮਾਂ ਵੱਲੋਂ ਭੈੜੇ ਅਨਸਰਾਂ ਖ਼ਿਲਾਫ਼ 200 ਫੁੱਟੀ ਮੁਹਾਲੀ ਏਅਰਪੋਰਟ ਸੜਕ ’ਤੇ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਐਕਟਿਵਾ ਸਵਾਰ ’ਤੇ ਸਵਾਰ ਇੱਕ ਵਿਅਕਤੀ ਨੇ ਨਾਕੇ ’ਤੇ ਤਾਇਨਾਤ ਪੁਲੀਸ ਕਰਮਚਾਰੀਆਂ ’ਤੇ ਰੋਅਬ ਝਾੜਦਿਆਂ ਕਿਹਾ ਕਿ ਉਹ ਪੰਜਾਬ ਦੇ ਡੀਜੀਪੀ ਦਾ ਮੀਡੀਆ ਸਲਾਹਕਾਰ ਹੈ। ਉਕਤ ਵਿਅਕਤੀ ਨੇ ਪੁਲੀਸ ਨਾਲ ਬਦਸਲੂਕੀ ਕਰਦਿਆਂ ਕਿਹਾ ਕਿ ਦੱਸਿਆ ਜਾਵੇ ਕਿ ਉਹ ਕਿਸੇ ਦੇ ਹੁਕਮਾਂ ’ਤੇ ਨਾਕਾ ਲਗਾ ਕੇ ਖੜੇ ਹਨ।
ਸ੍ਰੀ ਮੰਡ ਨੇ ਹੌਲਦਾਰ ਜਸਵਿੰਦਰ ਸਿੰਘ ਦੇ ਬਿਆਨਾਂ ਦਾ ਹਵਾਲਾ ਦਿੰਦਿਆਂ ਦੱਸਿਆ ਕਿ ਨਾਕਾ ਪਾਰਟੀ ਨੇ ਕਿਹਾ ਕਿ ਉਹ ਮੁਹਾਲੀ ਦੇ ਐਸਐਸਪੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਗਾਮੀ ਲੋਕ ਸਭਾ ਦੀਆਂ ਚੋਣਾਂ ਦੇ ਚੱਲਦਿਆਂ ਨਾਕਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਜਾਂਚ ਕਰ ਰਹੇ ਹਨ, ਪ੍ਰੰਤੂ ਇਸ ਦੌਰਾਨ ਉਕਤ ਵਿਅਕਤੀ ਨੇ ਅਚਾਨਕ ਪੁਲੀਸ ਮੁਲਾਜ਼ਮਾਂ ਨਾਲ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ। ਚੌਂਕੀ ਇੰਚਾਰਜ ਨੇ ਦੱਸਿਆ ਕਿ ਪੁਲੀਸ ਵੱਲੋਂ ਜੈਦ ਹਨੀਫ਼ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲਿਆਂਦਾ ਗਿਆ ਅਤੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਸ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਜੈਦ ਹਨੀਫ ਸਥਾਨਕ ਫੇਜ਼-8ਬੀ ਸਥਿਤ ਇੱਕ ਕੰਪਨੀ ਵਿੱਚ ਨੌਕਰੀ ਕਰਦਾ ਹੈ ਅਤੇ ਮੁਹਾਲੀ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਹੈ। ਮੁਲਜ਼ਮ ਜੈਦ ਹਨੀਫ਼ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਮੁਲਜ਼ਮ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਅਧੀਨ ਜੇਲ੍ਹ ਭੇਜ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ

ਗੁਰਦੁਆਰਾ ਸੰਤ ਮੰਡਲ ਅੰਗੀਠਾ ਸਾਹਿਬ ਵਿੱਚ ਤਿੰਨ ਰੋਜ਼ਾ ਸਾਲਾਨਾ ਧਾਰਮਿਕ ਸਮਾਗਮ ਸਮਾਪਤ ਵੱਡੀ ਗਿਣਤੀ ਵਿੱਚ ਸ਼ਖ਼…