ਮੁਹਾਲੀ ਪੁਲੀਸ ਵੱਲੋਂ ਨਸ਼ਾ ਤਸਕਰ ਤੇ ਵਾਹਨ ਚੋਰ ਗਰੋਹ ਦਾ ਪਰਦਾਫਾਸ਼, ਚਾਰ ਮੁਲਜ਼ਮ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਅਸਲਾ, 200 ਗਰਾਮ ਗਾਂਜਾ, ਚੋਰੀ ਦੀਆਂ ਕਾਰਾਂ, ਮੋਟਰ ਸਾਈਕਲ ਤੇ ਮੋਬਾਈਲ ਬਰਾਮਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਅਕਤੂਬਰ:
ਮੁਹਾਲੀ ਪੁਲੀਸ ਨੇ ਨਸ਼ਾ ਤਸਕਰ ਅਤੇ ਵਾਹਨ ਚੋਰ ਗਰੋਹ ਦਾ ਪਰਦਾਫਾਸ਼ ਕਰਕੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਗਈ ਹੈ। ਇੱਥੋਂ ਦੇ ਫੇਜ਼-9 ਸਨਅਤੀ ਏਰੀਆ ਸਥਿਤ ਰੇਲਵੇ ਸਟੇਸ਼ਨ ਸੜਕ ਟੀ-ਪੁਆਇੰਟ ਨੇੜਿਓਂ ਪੁਲੀਸ ਨੇ ਸਾਗਰ ਵਾਸੀ ਯੂਪੀ ਨੂੰ 200 ਗਰਾਮ ਗਾਂਜਾ ਅਤੇ ਹੋਰ ਸਮਾਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ, ਜੋ ਇਸ ਸਮੇਂ ਸੈਕਟਰ-52, ਚੰਡੀਗੜ੍ਹ ਵਿੱਚ ਰਹਿ ਰਿਹਾ ਸੀ। ਮੁਲਜ਼ਮ ਦੀ ਨਿਸ਼ਾਨਦੇਹੀ ’ਤੇ ਉਸ ਦੇ ਤਿੰਨ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਜ਼ਿਲ੍ਹਾ ਪੁਲੀਸ ਹੈੱਡਕਵਾਟਰ ’ਤੇ ਐਸਪੀ (ਸਿਟੀ) ਸਿਟੀ ਹਰਵਿੰਦਰ ਸਿੰਘ ਵਿਰਕ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਕੋਲੋਂ ਦੋ ਖੰਜਰ, ਹੈਂਡ ਮੈਟਲ ਕਟਰ, ਚਾਰ ਮੋਬਾਈਲ ਫੋਨ, ਇਕ ਮੋਟਰ ਸਾਈਕਲ ਅਤੇ 13 ਨਸ਼ੀਲੇ ਟੀਕੇ ਬਰਾਮਦ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਸਾਗਰ ਦੀ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਸਦੇ ਇੱਕ ਹੋਰ ਸਾਥੀ ਕਿਸ਼ਨ ਸਿੰਘ ਵਾਸੀ ਰਾਮ ਦਰਬਾਰ (ਯੂਟੀ) ਨੂੰ ਕਾਬੂ ਕਰ ਕੇ ਉਸ ਕੋਲੋਂ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਵੇਂ ਮੁਲਜ਼ਮਾਂ ਨੂੰ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੇ ਕੈਂਪਸ ਆਫਿਸ ਵਿੱਚ ਲਿਜਾ ਕੇ ਕੀਤੀ ਗਈ ਪੁੱਛਗਿੱਛ ਦੇ ਆਧਾਰ ’ਤੇ ਇਸ ਗਰੋਹ ਦੇ ਦੋ ਹੋਰ ਮੈਂਬਰਾਂ ਰਾਹੁਲ ਕੁਮਾਰ ਵਾਸੀ ਲਾਲੜੂ ਅਤੇ ਸੁਖਮਨ ਸਿੰਘ ਉੋਰਫ਼ ਰਾਜਨ ਵਾਸੀ ਲਾਲੜੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਚੋਰੀ ਦੀਆਂ ਦੋ ਜੈਨ ਕਾਰਾਂ ਅਤੇ ਇਕ ਅਲਟੋ ਕਾਰ, 2 ਬੁਲਟ ਮੋਟਰ ਸਾਈਕਲ ਅਤੇ ਇਕ ਸਪਲੈਂਡਰ, ਇਕ ਲੈਪਟਾਪ, 2 ਐਲਸੀਡੀ ਅਤੇ ਇਕ 315 ਬੋਰ ਦਾ ਦੇਸੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਐਸਪੀ ਸਿਟੀ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 3 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਉਨ੍ਹਾਂ ਸਾਰਿਆਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਅਤੇ ਕਰੋਨਾ ਟੈਸਟ ਕਰਵਾਇਆ ਗਿਆ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…