Nabaz-e-punjab.com

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਕੀਤਾ ਫਲੈਗ ਮਾਰਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਮਈ:
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਆਈਟੀ ਸਿਟੀ ਮੁਹਾਲੀ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਅਤੇ ਆਮ ਲੋਕਾਂ ਵਿੱਚ ਕਾਨੂੰਨ ਦਾ ਭਰੋਸਾ ਕਾਇਮ ਰੱਖਣ ਲਈ ਮੁਹਾਲੀ ਪੁਲੀਸ ਵੱਲੋਂ ਅੱਜ ਐਸਐਸਪੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸਪੀ (ਸਿਟੀ) ਹਰਵਿੰਦਰ ਸਿੰਘ ਵਿਰਕ ਦੀ ਅਗਵਾਈ ਹੇਠ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ ਗਿਆ। ਇਹ ਫਲੈਗ ਮਾਰਚ ਇੱਥੋਂ ਦੇ ਫੇਜ਼-8 ਤੋਂ ਸ਼ੁਰੂ ਹੋਇਆ ਅਤੇ ਸਥਾਨਕ ਫੇਜ਼-7, ਫੇਜ਼-3, ਫੇਜ਼-5, ਫੇਜ਼-4 ਤੋਂ ਹੁੰਦਾ ਹੋਇਆ ਸੈਕਟਰ-70 ਅਤੇ ਸੈਕਟਰ-71, ਪਿੰਡ ਬਲੌਂਗੀ ਰੋਡ ਤੋਂ ਸਨਅਤੀ ਖੇਤਰ ਫੇਜ਼-9, ਮੁਹਾਲੀ ਏਅਰਪੋਰਟ ਸੜਕ, ਪਿੰਡ ਸੋਹਾਣਾ, ਪਿੰਡ ਲਖਨੌਰ ਤੱਕ ਗਿਆ। ਇਸ ਮਗਰੋਂ ਸਥਾਨਕ ਫੇਜ਼-1, ਫੇਜ਼-2 ਤੋਂ ਹੁੰਦਾ ਹੋਇਆ ਵਾਪਸ ਫੇਜ਼-8 ਵਿੱਚ ਪਹੁੰਚ ਕੇ ਸਮਾਪਤ ਹੋਇਆ।
ਇਸ ਫਲੈਗ ਮਾਰਚ ਵਿੱਚ ਵੱਡੀ ਸੈਕਟਰ ਥਾਣਾ ਫੇਜ਼-8 ਦੇ ਐਸਐਚਓ ਗੱਬਰ ਸਿੰਘ ਅਤੇ ਫੇਜ਼-1 ਦੇ ਐਸਐਚਓ ਰਾਜ ਕੁਮਾਰ ਸਮੇਤ ਗਿਣਤੀ ਪੁਲੀਸ ਕਰਮਚਾਰੀ ਸ਼ਾਮਲ ਹੋਏ। ਇਸ ਤੋਂ ਇਲਾਵਾ ਇਸ ਮਾਰਚ ਵਿੱਚ ਕੇਂਦਰੀ ਸੁਰੱਖਿਆ ਦਸਤਿਆਂ ਦੇ ਕਰਮਚਾਰੀ ਵੀ ਹਾਜ਼ਰ ਸਨ। ਇਸ ਮੌਕੇ ਮੁਹਾਲੀ ਦੇ ਵੱਖ ਵੱਖ ਥਾਣਾ ਖੇਤਰਾਂ ਅਤੇ ਜ਼ਿਲ੍ਹਾ ਪੁਲੀਸ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। ਥਾਣਾ ਫੇਜ਼-8 ਦੇ ਐਸਐਚਓ ਗੱਬਰ ਸਿੰਘ ਨੇ ਦੱਸਿਆ ਕਿ ਚੋਣਾਂ ਸਬੰਧੀ ਦਿਨ ਅਤੇ ਰਾਤ ਵੇਲੇ ਪੁਲੀਸ ਗਸ਼ਤ ਵਧਾਈ ਗਈ ਹੈ ਅਤੇ ਸਪੈਸ਼ਲ ਨਾਕਾਬੰਦੀ ਕਰ ਕੇ ਸ਼ੱਕੀ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਇਹ ਅਭਿਆਨ 23 ਮਈ ਤੱਕ ਲਗਾਤਾਰ 24 ਘੰਟੇ ਜਾਰੀ ਰਹੇਗਾ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…