Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਨੇ ਸਾਲ ਪਹਿਲਾਂ ਲਾਪਤਾ ਹੋਏ ਵਿਅਕਤੀ ਨੂੰ ਲੱਭ ਕੇ ਪਰਿਵਾਰ ਹਵਾਲੇ ਕੀਤਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਪਰੈਲ: ਮੁਹਾਲੀ ਪੁਲੀਸ ਨੇ ਪਿਛਲੇ ਇੱਕ ਸਾਲ ਤੋਂ ਭੇਦਭਰੀ ਹਾਲਤ ਵਿੱਚ ਲਾਪਤਾ ਹੋਏ ਵਿਅਕਤੀ ਨੂੰ ਲੱਭ ਕੇ ਉਸ ਨੂੰ ਉਸਦੇ ਪਰਿਵਾਰ ਦੇ ਸੁਪਰਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਬਲਜਿੰਦਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਪਿੰਡ ਸਹੋੜਾ (ਖਰੜ) ਨੇ ਦਰਖਾਸਤ ਦਿੱਤੀ ਸੀ ਕਿ ਉਸ ਦਾ ਪਤੀ ਕੁਲਵਿੰਦਰ ਸਿੰਘ ਪਿਛਲੇ ਇੱਕ ਸਾਲ ਤੋਂ ਲਾਪਤਾ ਹੈ। ਉਕਤ ਮਹਿਲਾ ਨੇ ਆਪਣੇ ਪਤੀ ਦੇ ਲਾਪਤਾ ਹੋਣ ਦਾ ਸ਼ੱਕ ਬਲਜੀਤ ਸਿੰਘ ਨਾਮ ਦੇ ਵਿਅਕਤੀ ਤੇ ਜਾਹਿਰ ਕੀਤਾ ਸੀ। ਐਸਐਸਪੀ ਨੇ ਦੱਸਿਆ ਕਿ ਇਹ ਦਰਖਾਸਤ ਪੜਤਾਲ ਲਈ ਮੁਹਾਲੀ ਦੇ ਡੀਐਸਪੀ (ਡੀ) ਗੁਰਚਰਨ ਸਿੰਘ ਨੂੰ ਸੌਂਪੀ ਗਈ ਸੀ, ਜਿਨ੍ਹਾਂ ਦੀ ਅਗਵਾਈ ਹੇਠ ਇਸੰਪੈਕਟਰ ਗੁਰਮੇਲ ਸਿੰਘ ਇੰਚਾਰਜ ਸੀਆਈਏ ਸਟਾਫ਼ ਮੁਹਾਲੀ ਦੀ ਨਿਗਰਾਨੀ ਹੇਠ ਸੀਆਈਏ ਸਟਾਫ਼ ਦੀ ਪੁਲੀਸ ਪਾਰਟੀ ਵੱਲੋੱ ਕੁਲਵਿੰਦਰ ਸਿੰਘ ਨੂੰ ਟਰੇਸ ਕਰਕੇ ਪਿੰਡ ਦੀ ਪੰਚਾਇਤ ਦੇ ਮੋਹਤਵਾਰ ਵਿਅਕਤੀਆ ਦੀ ਹਾਜ਼ਰੀ ਵਿੱਚ ਉਸ ਦੇ ਪਰਿਵਾਰਕ ਮੈਂਬਰਾ ਦੇ ਹਵਾਲੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਕੁਲਵਿੰਦਰ ਸਿੰਘ ਨਸ਼ਾ ਕਰਨ ਦਾ ਆਦੀ ਸੀ ਜਿਸ ਨੂੰ ਉਸ ਦੇ ਪਰਿਵਾਰ ਵੱਲੋਂ 2019 ਵਿੱਚ ਨਸ਼ਾ ਮੁਕਤੀ ਕੇਂਦਰ ਸਾਹਾ (ਅੰਬਾਲਾ) ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਕੁਲਵਿੰਦਰ ਸਿੰਘ 25-5-2020 ਨੂੰ ਨਸ਼ਾ ਮੁਕਤੀ ਕੇੱਦਰ ਤੋਂ ਭੱਜ ਗਿਆ ਸੀ ਅਤੇ ਨਸ਼ਾ ਮੁਕਤੀ ਕੇਂਦਰ ਚਲਾਉੇਣ ਵਾਲੇ ਮਾਲਕਾਂ ਦੇ ਬਿਆਨਾ ਦੇ ਆਧਾਰ ਤੇ ਆਈਪੀਸੀ ਦੀ ਧਾਰਾ 346 ਅਧਿਨ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕੁਲਵਿੰਦਰ ਸਿੰਘ ਆਪਣੇ ਘਰ ਵਾਲਿਆਂ ਤੋਂ ਤੰਗ ਪ੍ਰੇਸ਼ਾਨ ਸੀ ਜਿਸ ਕਰਕੇ ਉਹ ਆਪਣੇ ਘਰ ਆਉਣਾ ਨਹੀਂ ਚਾਹੁੰਦਾ ਸੀ। ਉਹ ਆਪਣੇ ਨਸ਼ੇ ਦੀ ਲੱਤ ਦੀਆਂ ਜ਼ਰੂਰਤਾਂ ਨੂੰ ਪੁਰਾ ਕਰਨ ਲਈ ਕਦੇ ਕਦੇ ਟਰੱਕ ਡਰਾਈਵਰਾਂ ਨਾਲ ਵੀ ਜਾਂਦਾ ਹੁੰਦਾ ਸੀ। ਪੜਤਾਲ ਨਾਲ ਇਹ ਵੀ ਪਤਾ ਲੱਗਿਆ ਕਿ ਬਲਜੀਤ ਸਿੰਘ ਨੂੰ ਉਸ ਨੇ ਆਪਣੀ ਜ਼ਮੀਨ ਵੇਚੀ ਸੀ ਜਿਸ ਕਰਕੇ ਬਲਜੀਤ ਸਿੰਘ ਉੱਪਰ ਸ਼ੱਕ ਕੀਤਾ ਜਾ ਰਿਹਾ ਸੀ ਪਰ ਉਸ ਦੇ ਗਾਇਬ ਹੋਣ ਵਿੱਚ ਬਲਜੀਤ ਸਿੰਘ ਦਾ ਕੋਈ ਕਸੂਰ ਨਹੀਂ ਪਾਇਆ ਗਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ