Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਨਾਜਾਇਜ਼ ਸ਼ਰਾਬ ਦੀਆਂ 40 ਪੇਟੀਆਂ ਬਰਾਮਦ, ਮੁਲਜ਼ਮ ਕਾਰ ਸੜਕ ’ਤੇ ਛੱਡ ਕੇ ਮੌਕੇ ਤੋਂ ਫਰਾਰ ਚੰਡੀਗੜ੍ਹ ਤੋਂ ਪੰਜਾਬ ਵਿੱਚ ਤਸਕਰੀ ਕਰਨ ਲਈ ਲਿਆਂਦੀ ਜਾ ਰਹੀ ਸੀ ਨਾਜਾਇਜ਼ ਸ਼ਰਾਬ: ਚੌਕੀ ਇੰਚਾਰਜ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਨਵੰਬਰ: ਮੁਹਾਲੀ ਪੁਲੀਸ ਨੇ ਚੰਡੀਗੜ੍ਹ ਤੋਂ ਪੰਜਾਬ ਵਿੱਚ ਤਸਕਰੀ ਕਰਨ ਲਈ ਲਿਆਂਦੀ ਜਾ ਰਹੀ ਨਾਜਾਇਜ਼ ਸ਼ਰਾਬ (ਪਾਵਰਸਟਾਰ ਫਾਈਨ ਵਿਸਕੀ) ਦੀਆਂ 40 ਪੇਟੀਆਂ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਦੋਂਕਿ ਸ਼ਰਾਬ ਲੈ ਕੇ ਜਾ ਰਿਹਾ ਵਿਅਕਤੀ ਪੁਲੀਸ ਟੀਮ ਨੂੰ ਦੇਖ ਕੇ ਆਪਣੀ ਗੱਡੀ ਸੜਕ ’ਤੇ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਨਅਤੀ ਏਰੀਆ ਪੁਲੀਸ ਚੌਂਕੀ ਦੇ ਇੰਚਾਰਜ ਬਲਜਿੰਦਰ ਸਿੰਘ ਮੰਡ ਨੇ ਦੱਸਿਆ ਕਿ ਸਥਾਨਕ ਪੁਲੀਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਚੰਡੀਗੜ੍ਹ ਤੋਂ ਇਕ ਕਾਰ ਵਿੱਚ ਨਾਜਾਇਜ਼ ਸ਼ਰਾਬ ਦੀਆਂ ਪੇਟੀਆਂ ਭਰ ਕੇ ਲਿਆਂਦੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ’ਤੇ ਪੁਲੀਸ ਕਰਮਚਾਰੀਆਂ ਵੱਲੋਂ ਪੀਸੀਐਲ ਚੌਂਕ ਨੇੜੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਸ਼ੁਰੂ ਕਰ ਦਿੱਤੀ। ਇਸ ਦੌਰਾਨ ਚੰਡੀਗੜ੍ਹ ਦੀ ਤਰਫ਼ੋਂ ਆ ਰਹੀ ਇਕ ਟਾਟਾ ਜੈਸਟਾ ਕਾਰ ਰੁਕਣ ਦਾ ਇਸ਼ਾਰਾ ਕੀਤਾ ਤਾਂ ਚਾਲਕ ਪੁਲੀਸ ਨੂੰ ਦੇਖ ਕੇ ਕਾਰ ਨੂੰ ਸੜਕ ’ਤੇ ਛੱਡ ਕੇ ਮੌਕੇ ਤੋਂ ਫਰਾਰ ਹੋ ਗਿਆ। ਹਾਲਾਂਕਿ ਪੁਲੀਸ ਨੇ ਮੁਲਜ਼ਮ ਦਾ ਪਿੱਛਾ ਕਰਨ ਦੀ ਵੀ ਬਹੁਤ ਕੋਸ਼ਿਸ਼ ਕੀਤੀ ਲੇਕਿਨ ਟਰੈਫ਼ਿਕ ਜ਼ਿਆਦਾ ਹੋਣ ਅਤੇ ਪੁਲੀਸ ਨਾਕਾ ਸੜਕ ਦੇ ਦੂਜੇ ਪਾਸੇ ਹੋਣ ਕਾਰਨ ਮੁਲਜ਼ਮ ਭੱਜਣ ਵਿੱਚ ਸਫਲ ਹੋ ਗਿਆ। ਚੌਕੀ ਇੰਚਾਰਜ ਨੇ ਦੱਸਿਆ ਕਿ ਪੁਲੀਸ ਵੱਲੋਂ ਕਾਰ ਦੀ ਤਲਾਸ਼ੀ ਲੈਣ ’ਤੇ ਕਾਰ ’ਚੋਂ ਪਾਵਰ ਸਟਾਰ ਵਿਸਕੀ ਦੀਆਂ 40 ਪੇਟੀਆਂ ਬਰਾਮਦ ਕੀਤੀਆਂ ਗਈਆਂ। ਪੁਲੀਸ ਅਨੁਸਾਰ ਇਹ ਸ਼ਰਾਬ ਚੰਡੀਗੜ੍ਹ ਵਿੱਚ ਵਿਕਰੀ ਯੋਗ ਸੀ ਅਤੇ ਜਿਸ ਨੂੰ ਪੰਜਾਬ ਵਿੱਚ ਤਸਕਰੀ ਕਰਨ ਲਈ ਲਿਆਂਦਾ ਜਾ ਰਿਹਾ ਸੀ। ਉਨ੍ਹਾਂ ਨੇ ਪੁਲੀਸ ਨੇ ਕਾਰ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੇ। ਕਾਰ ਦੇ ਅਣਪਛਾਤੇ ਚਾਲਕ ਖ਼ਿਲਾਫ਼ ਕਰ ਤੇ ਆਬਕਾਰੀ ਐਕਟ ਤਹਿਤ ਕੇਸ ਦਰਜ ਕਰਕੇ ਫਰਾਰ ਚਾਲਕ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ