Share on Facebook Share on Twitter Share on Google+ Share on Pinterest Share on Linkedin ਨਵੇਂ ਸਾਲ ਦੇ ਮੱਦੇਨਜ਼ਰ ਮੁਹਾਲੀ ਪੁਲੀਸ ਨੇ ਸ਼ਹਿਰ ਵਿੱਚ ਚੌਕਸੀ ਵਧਾਈ, ਪੁਲੀਸ ਗਸ਼ਤ ਤੇਜ਼ ਬਲੌਂਗੀ ਪੁਲੀਸ ਵੱਲੋਂ ਨਾਰਥ ਕੰਟਰੀ ਮਾਲ ਤੇ ਹੋਰ ਪ੍ਰਮੁੱਖ ਥਾਵਾਂ ’ਤੇ ਚੈਕਿੰਗ ਅਭਿਆਨ ਚਲਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਦਸੰਬਰ: ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਐਸਐਸਪੀ ਕੁਲਦੀਪ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁਹਾਲੀ ਪੁਲੀਸ ਨੇ ਚੌਕਸੀ ਵਧਾ ਦਿੱਤੀ ਹੈ ਅਤੇ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੇ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਮੁਹਾਲੀ ਕੌਮਾਂਤਰੀ ਏਅਰਪੋਰਟ ਸਮੇਤ ਰੇਲਵੇ ਸਟੇਸ਼ਨ ਅਤੇ ਬੱਸ ਅੱਡਿਆਂ ਅਤੇ ਟੈਕਸੀ ਸਟੈਂਡਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਇਸੇ ਦੌਰਾਨ ਬਲੌਂਗੀ ਪੁਲੀਸ ਵੱਲੋਂ ਐਸਐਚਓ ਇੰਸਪੈਕਟਰ ਮਨਫੂਲ ਸਿੰਘ ਦੀ ਅਗਵਾਈ ਹੇਠ ਮੰਗਲਵਾਰ ਨੂੰ ਨਾਰਥ ਕੰਟਰੀ ਮਾਲ ਸਥਿਤ ਵੀਆਰ ਪੰਜਾਬ ਮਾਲ ਦੇ ਸਕਿਊਰਟੀ ਅਫ਼ਸਰ ਨੂੰ ਨਾਲ ਲੈ ਕੇ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ। ਪੁਲੀਸ ਟੀਮ ਵੱਲੋਂ ਸੂਹੀਆ ਕੁੱਤੇ ਨਾਲ ਮਾਲ ਦੇ ਅੰਦਰ, ਵਾਹਨ ਪਾਰਕਿੰਗ ਅਤੇ ਪਬਲਿਕ ਪਾਰਕਿੰਗ ਵਿੱਚ ਜਾਂਚ ਕੀਤੀ ਗਈ। ਥਾਣਾ ਮੁਖੀ ਨੇ ਮਾਲ ਦੇ ਸਕਿਉਰਟੀ ਸਟਾਫ਼ ਨੂੰ ਹਦਾਇਤ ਕੀਤੀ ਕਿ ਮਾਲ ਵਿੱਚ ਆਉਣ ਵਾਲੇ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ’ਤੇ ਪੂਰੀ ਨਜ਼ਰ ਰੱਖੀ ਜਾਵੇ ਅਤੇ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਮਾਲ ਅੰਦਰ ਜਾਣ ਦੀ ਇਜ਼ਾਜਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸਟਾਫ਼ ਨੂੰ ਜੇਕਰ ਕੋਈ ਵਿਅਕਤੀ ਸ਼ੱਕੀ ਜਾਪਦਾ ਹੈ ਤਾਂ ਉਸ ਬਾਰੇ ਤੁਰੰਤ ਪੁਲੀਸ ਨੂੰ ਸੂਚਨਾ ਦਿੱਤੀ ਜਾਵੇ। ਇਸ ਮਗਰੋਂ ਬਲੌਂਗੀ ਪੁਲੀਸ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਮੁਹਾਲੀਖਰੜ ਨੈਸ਼ਨਲ ਹਾਈਵੇਅ-21 ਅਤੇ ਮੁਹਾਲੀ ਨੂੰ ਜਾਣ ਵਾਲੀ ਸੜਕ ’ਤੇ ਸਥਿਤ ਵੱਖ-ਵੱਖ ਹੋਟਲਾਂ, ਮੈਰਿਜ ਪੈਲੇਸਾਂ ਅਤੇ ਢਾਂਬਿਆਂ ਦੀ ਵੀ ਚੈਕਿੰਗ ਕੀਤੀ ਗਈ। ਇਸ ਦੌਰਾਨ ਬਲੌਂਗੀ ਅਤੇ ਕਲੋਨੀਆਂ ਵਿੱਚ ਪੀਜੀ ਅਤੇ ਅਤੇ ਕਿਰਾਏ ਦੇ ਮਕਾਨਾਂ ਵਿੱਚ ਰਹਿੰਦੇ ਬਾਹਰਲੇ ਸੂਬਿਆਂ ਦੇ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਅਤੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਰਾਤ ਨੂੰ ਵੀ ਚੈਕਿੰਗ ਅਭਿਆਨ ਜਾਰੀ ਰਹੇਗਾ। ਇਸ ਤੋਂ ਇਲਾਵਾ ਬਲੌਂਗੀ ਸੇਲ ਟੈਕਸ ਬੈਰੀਅਰ, ਟੀਡੀਆਈ ਚੌਂਕ, ਚਸਮਾਸ਼ਾਹੀ ਦੇ ਸਾਹਮਣੇ ਅਤੇ ਸਿੱਖ ਅਜਾਇਬਘਰ ਦੇ ਨੇੜੇ ਪੁਲ ਵਾਲੇ ਪਾਸੇ ਨਾਕਾਬੰਦੀ ਕਰਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ ਤਾਂ ਜੋ ਨਵੇਂ ਵਰ੍ਹੇ ’ਤੇ ਅਣਸੁਖਾਵੀਂ ਘਟਨਾ ਨਾਲ ਨਜਿੱਠਿਆ ਜਾ ਸਕੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ